
ਅਕਾਲੀ ਆਗੂ ਚੰਦੂਮਾਜਰਾ ਵੱਲੋਂ ਪਰਮਿੰਦਰ ਸਿੰਘ ਤਸਿੰਬਲੀ ਦਾ ਸਨਮਾਨ
ਯੂਥ ਆਗੂ ਪਰਮਿੰਦਰ ਤਸਿੰਬਲੀ ਨੇ ਪ੍ਰੇਮ ਸਿੰਘ ਚੰਦੂਮਾਜਰਾ ਤੋਂ ਆਸ਼ੀਰਵਾਦ ਲਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਗਸਤ:
ਮੁਹਾਲੀ ਸ਼ਹਿਰ ਦੇ ਸਾਬਕਾ ਕੌਂਸਲਰ ਤੇ ਨੌਜਵਾਨ ਅਕਾਲੀ ਆਗੂ ਪਰਮਿੰਦਰ ਸਿੰਘ ਤਸਿੰਬਲੀ ਨੂੰ ਯੂਥ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਅੱਜ ਉਨ੍ਹਾਂ ਦਾ ਇੱਥੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਯੂਥ ਵਿੰਗ ਅਕਾਲੀ ਦਲ ਦਾ ਵਿਸਥਾਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਪਰਮਿੰਦਰ ਸਿੰਘ ਤਸਿੰਬਲੀ ਦੀਆਂ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦੇ ਹੋਏ ਯੂਥ ਅਕਾਲੀ ਦਲ ਦਾ ਕੌਮੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸਾਬਕਾ ਸੰਸਦ ਮੈਂਬਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ।
ਇੱਥੇ ਦੱਸਣਯੋਗ ਹੈ ਕਿ ਪਰਮਿੰਦਰ ਸਿੰਘ ਤਸਿੰਬਲੀ ਦੇ ਪਿਤਾ ਜਥੇਦਾਰ ਕਰਤਾਰ ਸਿੰਘ ਤਸਿੰਬਲੀ ਬਹੁਤ ਲੰਮੇ ਸਮੇਂ ਤੋਂ ਪਾਰਟੀ ਦੀਆਂ ਮੂਹਰਲੀਆਂ ਸਫਾਂ ਵਿੱਚ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਾਏ ਮੋਰਚਿਆਂ ਵਿੱਚ ਆਪਣਾ ਯੋਗਦਾਨ ਪਾਇਆ ਉੱਥੇ ਹੀ ਪੁਆਧ ਦੇ ਇਲਾਕੇ ਵਿਚ ਉਹ ਸਰਗਰਮ ਅਕਾਲੀ ਆਗੂ ਵਜੋਂ ਜਾਣੇ ਜਾਂਦੇ ਹਨ। ਪਾਰਟੀ ਦੇ ਹੁਕਮਾਂ ਤੇ ਜਨ ਅੰਦੋਲਨ ਸਮੇਂ ਉਨ੍ਹਾਂ ਨੇ ਕਈ ਦਫ਼ਾ ਜੇਲ੍ਹਾਂ ਵੀ ਕੱਟੀਆਂ। ਜ਼ਿਲ੍ਹਾ ਮੁਹਾਲੀ ਅੰਦਰ ਜਥੇਦਾਰ ਕਰਤਾਰ ਸਿੰਘ ਤਸਿੰਬਲੀ ਸਭ ਤੋਂ ਪੁਰਾਣੇ ਅਕਾਲੀ ਆਗੂਆਂ ਵਿਚੋਂ ਜਾਣੇ ਜਾਂਦੇ ਹਨ।
ਪਰਮਿੰਦਰ ਸਿੰਘ ਤਸਿੰਬਲੀ ਪਿਛਲੀ ਕਾਰਪੋਰੇਸ਼ਨ ਸਮੇਂ ਸੈਕਟਰ-67 ਵਿੱਚ ਕੌਂਸਲਰ ਰਹਿ ਚੁੱਕੇ ਹਨ। ਆਪਣੇ ਇਲਾਕੇ ਅਤੇ ਮੁਹਾਲੀ ਵਿੱਚ ਵਿਕਾਸ ਦੇ ਕਈ ਕੰਮ ਉਨ੍ਹਾਂ ਦੇ ਯਤਨਾਂ ਸਦਕਾ ਨੇਪਰੇ ਚੜ੍ਹੇ ਹਨ। ਉਨ੍ਹਾਂ ਦੀ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਸਮੇਂ ਸਿਮਰਨਜੀਤ ਸਿੰਘ ਚੰਦੂਮਾਜਰਾ, ਗੁਰਮੇਲ ਸਿੰਘ ਜਸੋਵਾਲ, ਭੁਪਿੰਦਰ ਸਿੰਘ ਧਨੋਆ, ਸੁਖਦੇਵ ਸਿੰਘ ਸੋਢੀ, ਰਘਵੀਰ ਸਿੰਘ, ਭੁਪਿੰਦਰ ਸਿੰਘ ਮੌਲੀ, ਮਹਾਂ ਸਿੰਘ ਸੈਣੀ, ਸੰਗਤ ਸਿੰਘ ਸੈਣੀ, ਸੁਖਦੇਵ ਸਿੰਘ,ਕੌਮੀ ਮੀਤ ਪ੍ਰਧਾਨ ਰਾਹੁਲ ਮਰਵਾਹਾ ਸਮੇਤ ਹੋਰ ਵਰਕਰ ਹਾਜ਼ਰ ਸਨ।