nabaz-e-punjab.com

ਅਕਾਲੀ ਆਗੂ ਚੰਦੂਮਾਜਰਾ ਵੱਲੋਂ ਰੋਜ਼ ਗਾਰਡਨ ਫੇਜ਼-3ਬੀ1 ਵਿੱਚ ਓਪਨ ਜਿੰਮ ਦਾ ਉਦਘਾਟਨ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਗਸਤ:
ਇੱਥੋਂ ਦੇ ਰੋਜ਼ ਗਾਰਡਨ ਫੇਜ-3ਬੀ1 ਵਿੱਚ ਐਮ.ਪੀ. ਫੰਡ ’ਚੋਂ ਦਿੱਤੇ ਗਏ ਪੈਸਿਆਂ ਨਾਲ ਬਣਾਏ ਗਏ ਓਪਨ ਜਿੰਮ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ। ਇਸ ਮੌਕੇ ਬੋਲਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਲੋਕਾਂ ਦੀ ਸਿਹਤ ਲਈ ਜਿਮ ਦਾ ਹੋਣਾ ਬਹੁਤ ਜ਼ਰੂਰੀ ਹੈ, ਉਹਨਾਂ ਕਿਹਾ ਕਿ ਹਰ ਵਿਅਕਤੀ ਨੂੰ ਸਿਹਤਮੰਦ ਰਹਿਣ ਲਈ ਕਸਰਤ ਕਰਨੀ ਜਰੂਰੀ ਹੈ, ਸਿਹਤਮੰਦ ਸਰੀਰ ਵਿਚ ਹੀ ਸਿਹਤਮੰਦ ਮਨ ਨਿਵਾਸ ਕਰਦਾ ਹੈ। ਉਹਨਾਂ ਕਿਹਾ ਕਿ ਅੌਰਤਾਂ ਤੇ ਬਚਿਆਂ ਲਈ ਅਜਿਹੇ ਜਿੰਮ ਹੋਣੇ ਬਹੁਤ ਹੀ ਜਰੂਰੀ ਹਨ ਤਾਂ ਕਿ ਉਹ ਕਸਰਤ ਕਰਕੇ ਆਪਣੇ ਸਰੀਰ ਨੂੰ ਤੰਦਰੁਸਤ ਰੱਖ ਸਕਣ।
ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਾਰਕਾਂ ਵਿੱਚ ਓਪਨ ਜਿੰਮ ਹੋਣੇ ਬਹੁਤ ਹੀ ਜ਼ਰੂਰੀ ਹਨ ਤਾਂ ਕਿ ਨੌਜਵਾਨਾਂ ਦਾ ਧਿਆਨ ਕਸਰਤ ਅਤੇ ਖੇਡਾਂ ਵੱਲ ਕੇਂਦਰਿਤ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਨਸ਼ੇ ਦੇ ਕੋਹੜ ਨੂੰ ਖਤਮ ਕਰਨ ਲਈ ਸਾਂਝੇ ਤੌਰ ’ਤੇ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਅਤੇ ਸਥਾਨਕ ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਸਮਾਜਿਕ ਬੁਰਾਈਆਂ ਖ਼ਿਲਾਫ਼ ਯੂਥ ਅਕਾਲੀ ਦਲ ਹਮੇਸ਼ਾ ਹੀ ਡਟ ਕੇ ਖੜਾ ਰਿਹਾ ਹੈ ਅਤੇ ਅੱਗੇ ਵੀ ਯੂਥ ਅਕਾਲੀ ਦਲ ਵਲੋੱ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਉਪਰਾਲੇ ਕੀਤੇ ਜਾਣਗੇ।
ਇਸ ਮੌਕੇ ਰੁੱਖ ਲਗਾਓ, ਬੇਟੀ ਬਚਾਓ, ਨਸ਼ੇ ਭਜਾਓ ਮੁਹਿੰਮ ਤਹਿਤ ਪੌਦੇ ਲਗਾਏ ਗਏ ਅਤੇ ਬੱਚੀਆਂ ਨੇ ਭਰੂਣ ਹੱਤਿਆ ਦੇ ਖ਼ਿਲਾਫ਼ ਨਾਟਕ ਖੇਡਿਆ। ਇਸ ਮੌਕੇ ਵੱਡੀ ਗਿਣਤੀ ਵਿਅਕਤੀਆਂ ਨੇ ਨਸ਼ਿਆਂ ਦੇ ਖ਼ਿਲਾਫ਼ ਸਹੁੰ ਚੁੱਕੀ। ਇਸ ਮੌਕੇ ਜਥੇਦਾਰ ਬਲਜੀਤ ਸਿੰਘ ਕੁੰਭੜਾ, ਬੀਬੀ ਕੁਲਦੀਪ ਕੌਰ ਕੰਗ, ਪਰਮਜੀਤ ਸਿੰਘ ਕਾਹਲੋਂ, ਅਰੁਣ ਸ਼ਰਮਾ, ਅਸ਼ੋਕ ਝਾਅ, ਪਰਵਿੰਦਰ ਸਿੰਘ ਸੋਹਾਣਾ, ਕੰਵਲਜੀਤ ਸਿੰਘ ਰੂਬੀ, ਸਿੁਰੰਦਰ ਸਿੰਘ ਰੋਡਾ, ਪਰਮਿੰਦਰ ਸਿੰਘ ਤਸਿੰਬਲੀ ਸਾਰੇ ਕੌਂਸਲਰ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਵੱਖ ਵੱਖ ਸੰਸਥਾਵਾ ਦੇ ਆਗੂ ਅਤੇ ਇਲਾਕਾ ਨਿਵਾਸੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…