Share on Facebook Share on Twitter Share on Google+ Share on Pinterest Share on Linkedin ਅਕਾਲੀ ਆਗੂ ਜਥੇਦਾਰ ਬਲਜੀਤ ਸਿੰਘ ਕੁੰਭੜਾ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਐਤਵਾਰ ਨੂੰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਜਿਨ੍ਹਾਂ ਪਿਛਲੇ ਦਿਨੀਂ ਲਾਲੜੂ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ, ਉਨ੍ਹਾਂ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਭਲਕੇ 24 ਫਰਵਰੀ ਦਿਨ ਐਤਵਾਰ ਨੂੰ ਇੱਥੋਂ ਦੇ ਫੇਜ਼-8 ਸਥਿਤ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ (ਨੇੜੇ ਵਿਕਾਸ ਭਵਨ) ਵਿੱਚ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ ਡੇਢ ਵਜੇ ਤੱਕ ਹੋਵੇਗਾ। ਇਸ ਤੋਂ ਪਹਿਲਾਂ ਸੈਕਟਰ-69 ਸਥਿਤ ਜਥੇਦਾਰ ਕੁੰਭੜਾ ਦੇ ਘਰ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣਗੇ। ਜਥੇਦਾਰ ਕੁੰਭੜਾ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਸਨ। ਉਨ੍ਹਾਂ ਨੇ ਇੱਥੋਂ ਦੇ ਸੈਕਟਰ-69 ਵਿੱਚ ਸਥਿਤ ਆਪਣੀ ਨਿੱਜੀ ਰਿਹਾਇਸ਼ ਦੀ ਉੱਪਰਲੀ ਮੰਜ਼ਲ ’ਤੇ ਪਾਰਟੀ ਦਾ ਦਫ਼ਤਰ ਖੋਲ੍ਹਿਆ ਸੀ ਅਤੇ ਇੱਥੋਂ ਹੀ ਅਕਾਲੀ ਦਲ ਦੀਆਂ ਗਤੀਵਿਧੀਆਂ ਚੱਲਦੀਆਂ ਸਨ। ਪਾਰਟੀ ਦੀ ਮਜ਼ਬੂਤੀ ਅਤੇ ਹੋਰ ਸਿਆਸੀ ਗਤੀਵਿਧੀਆਂ ਚਲਾਉਣ ਲਈ ਉਹ ਹਮੇਸ਼ਾ ਅੱਗੇ ਹੋ ਕੇ ਕੰਮ ਕਰਦੇ ਸੀ। ਉਹ ਸਾਬਕਾ ਵਿੱਤ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਦੇ ਨੇੜਲੇ ਸਾਥੀਆਂ ’ਚੋਂ ਇੱਕ ਸਨ। ਕੈਪਟਨ ਦੀ ਮੌਤ ਤੋਂ ਬਾਅਦ ਉਹ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਟੀਮ ਦਾ ਹਿੱਸਾ ਰਹੇ ਅਤੇ ਸ੍ਰੀ ਰਾਮੂਵਾਲੀਆ ਵੱਲੋਂ ਪਾਰਟੀ ਛੱਡਣ ਮਗਰੋਂ ਜਥੇਦਾਰ ਕੁੰਭੜਾ ਪੱਕੇ ਤੌਰ ’ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨਾਲ ਜੁੜ ਗਏ। ਪਾਰਟੀ ਪ੍ਰਤੀ ਸੇਵਾ ਭਾਵਨਾ ਦੇਖ ਕੇ ਬਾਦਲ ਸਰਕਾਰ ਵੇਲੇ ਜਥੇਦਾਰ ਨੂੰ ਮਾਰਕੀਟ ਕਮੇਟੀ ਖਰੜ ਦਾ ਚੇਅਰਮੈਨ ਨਿਯੁਕਤ ਕੀਤਾ। ਉਹ ਕਿਸਾਨ ਹਿੱਤ ਬਚਾਓ ਸੰਘਰਸ਼ ਕਮੇਟੀ ਦੇ ਮੋਹਰੀ ਆਗੂ ਰਹੇ ਹਨ ਅਤੇ ਸਮੇਂ ਦੀਆਂ ਸਰਕਾਰਾਂ ਵੱਲੋਂ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿਵਾਉਣ ਲਈ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਲੰਮਾ ਸਮਾਂ ਧਰਨਾ ਦਿੱਤਾ ਗਿਆ। ਸ਼ਹਿਰ ਵਿੱਚ ਨੀਡ ਬੇਸਡ ਪਾਲਿਸੀ ਅਤੇ ਗਮਾਡਾ ਵੱਲੋਂ ਪਿੱਛੇ ਜਿਹੇ ਸਾਢੇ ਪੰਜ ਗੁਣਾ ਪੀਣ ਵਾਲਾ ਪਾਣੀ ਮਹਿੰਗਾ ਕੀਤੇ ਜਾਣ ਵਿਰੁੱਧ ਵੀ ਧਰਨੇ ਮੁਜ਼ਾਹਰੇ ਕੀਤੇ ਗਏ ਹਨ। ਮੌਜੂਦਾ ਸਮੇਂ ਵਿੱਚ ਉਹ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਅਤੇ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨਾਲ ਜੁੜੇ ਹੋਏ ਸਨ। ਜਥੇਦਾਰ ਕੁੰਭੜਾ ਬਹੁਤ ਇਮਾਨਦਾਰ, ਨਿਮਰਤਾ ਤੇ ਸਾਊ ਸੁਭਾਅ, ਮਿਲਾਪੜੇ ਅਤੇ ਲੋਕਾਂ ਦੇ ਹਰਮਨ ਪਿਆਰੇ ਆਗੂ ਸਨ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਕੁੰਭੜਾ ਪਰਿਵਾਰ ਸਮੇਤ ਅਕਾਲੀ ਦਲ ਅਤੇ ਇਲਾਕੇ ਨੂੰ ਬਹੁਤ ਵੱਡਾ ਘਾਟਾ ਪਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ