ਅਕਾਲੀ ਆਗੂ ਕਾਹਲੋਂ ਤੇ ਕੌਂਸਲਰ ਸ਼ਰਮਾ ਨੇ ਲੋੜਵੰਦ ਲੋਕਾਂ ਨੂੰ ਵੰਡੇ ਨੀਲੇ ਕਾਰਡ 

ਨਿਊਜ ਡੈਸਕ
ਐਸ.ਏ.ਐਸ. ਨਗਰ (ਮੁਹਾਲੀ), 1 ਦਸੰਬਰ                                                
ਇੱਥੋਂ ਦੇ ਫੇਜ਼-6 ਵਿੱਚ ਅਕਾਲੀ ਕੌਂਸਲਰ ਰਜਿੰਦਰ ਪ੍ਰਸ਼ਾਦ ਸ਼ਰਮਾ ਦੀ ਅਗਵਾਈ ਹੇਠ ਨੀਲੇ ਕਾਰਡ ਵੰਡ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਪੰਜਾਬ ਸਰਕਾਰ ਦੀਅਆਟਾ-ਦਾਲ ਸਕੀਮ ਦੇ ਤਹਿਤ ਲੋੜਵੰਦ ਵਿਅਕਤੀਆਂ ਨੂੰ ਨੀਲੇ ਕਾਰਡ ਤਕਸੀਮ ਕੀਤੇ। 
ਸ੍ਰੀ ਕਾਹਲੋਂ ਨੇ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ  ਸਰਕਾਰ ਆਰਥਿਕ ਤੌਰ ’ਤੇ ਪੱਛੜੇ ਹੋਏ ਲੋਕਾਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਸਰਕਾਰ ਸਮਾਜ ਦੇ ਕਮਜ਼ੋਰ ਵਰਗ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਕਾਰਨ ਹੀ ਯੋਗ ਲਾਭਪਾਤਰੀਆਂ ਦੀ ਪਹਿਚਾਣ ਕਰਕੇ ਨੀਲੇ ਕਾਰਡ ਵੰਡੇ ਜਾ ਰਹੇ ਹਨ ਤਾਂ ਕਿ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਮਿਲ ਸਕਣ। ਇਸ ਮੌਕੇ ਅਕਾਲੀ ਕੌਂਸਲਰ ਰਜਿੰਦਰ ਪ੍ਰਸ਼ਾਦ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੇ ਵਾਰਡ ਵਿੱਚ ਆਰਥਿਕ ਤੌਰ ’ਤੇ ਪੱਛੜੇ ਲੋਕ ਕਾਫੀ ਗਿਣਤੀ ਵਿੱਚ ਰਹਿੰਦੇ ਹਨ, ਜਿਨ੍ਹਾਂ ਨੂੰ ਅੱਜ ਨੀਲੇ ਕਾਰਡ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਆਪਣੇ ਵਾਰਡ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤੇ ਜਾਂਦੇ ਰਹਿਣਗੇ। 

Load More Related Articles

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…