ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਰੱਖਿਆ ਮੁਸਾਫ਼ਰ ਸ਼ੈਲਟਰ ਦਾ ਨੀਂਹ ਪੱਥਰ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 17 ਅਕਤੂਬਰ:
ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਦੇ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਕਾਦੀਮਾਜਰਾ ਦੇ ਮੁਸਾਫ਼ਰ ਸ਼ੈਲਟਰ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਉਹ ਹਲਕੇ ਦੀਆਂ ਸਮੱਸਿਆਵਾਂ ਤੋਂ ਜਾਣੂ ਹਨ ਤੇ ਲੋਕਾਂ ਦੀ ਹਰ ਮੰਗ ਪੂਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਵੱਲੋਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਕਾਦੀਮਾਜਰਾ ਵਿੱਚ ਮੁਸਾਫਰ ਸ਼ੈਲਟਰ ਦੀ ਲੋੜ ਹੈ, ਜਿਸ ਦੇ ਮੱਦੇਨਜ਼ਰ ਇਹ ਸ਼ੈਲਟਰ ਬਣਵਾਇਆ ਜਾ ਰਿਹਾ ਹੈ।
ਹਲਕਾ ਇੰਚਾਰਜ ਨੇ ਕਿਹਾ ਕਿ ਕੁਰਾਲੀ ਸੀਸਵਾਂ ਸੜਕ ਨੂੰ ਕਾਦੀਮਾਜਰਾ ਰਾਹੀਂ ਕਈ ਪਿੰਡਾਂ ਨਾਲ ਜੋੜਨ ਵਾਲੀ ਲਿੰਕ ਸੜਕ ਤੋਂ ਕਈ ਪਿੰਡਾਂ ਦੇ ਮੁਸਾਫ਼ਰ ਬੱਸ ਫੜਦੇ ਹਨ, ਪਰ ਕਾਦੀਮਾਜਰਾ ਦੇ ਅੱਡੇ ਉਤੇ ਮੁਸਾਫਰ ਸ਼ੈਲਟਰ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਸੀ। ਇਸੇ ਦੌਰਾਨ ਪਿੰਡ ਤੇ ਇਲਾਕਾ ਨਿਵਾਸੀਆਂ ਨੇ ਇਸ ਮੰਗ ਨੂੰ ਪੂਰੀ ਕਰਨ ਲਈ ਆਗੂਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ, ਸਰਬਜੀਤ ਸਿੰਘ ਕਾਦੀਮਾਜਰਾ, ਹਰਜੀਤ ਸਿੰਘ ਹਰਮਨ, ਐੱਸ.ਸੀ. ਵਿੰਗ ਪ੍ਰਧਾਨ ਦਿਲਬਾਗ ਸਿੰਘ ਮੀਆਂਪੁਰ, ਮਾਸਟਰ ਜੀਤ ਸਿੰਘ ਬੜੋਦੀ, ਬਲਵਿੰਦਰ ਸਿੰਘ ਸਾਬਕਾ ਸਰਪੰਚ ਕਾਦੀਮਾਜਰਾ, ਹਰਦੀਪ ਸਿੰਘ ਸਰਪੰਚ ਖਿਜਰਾਬਾਦ, ਗੁਰਮੁੱਖ ਸਿੰਘ ਸਰਪੰਚ ਭੂਪਨਗਰ ਤੇ ਨਿਰਮਲ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Development and Work

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …