Share on Facebook Share on Twitter Share on Google+ Share on Pinterest Share on Linkedin ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ ਨੇ ਕਾਂਗਰਸ ਪਾਰਟੀ ਨੂੰ ਲਾਇਆ ਵੱਡਾ ਖੋਰਾ ਕਈ ਨੌਜਵਾਨ ਅਤੇ ਪਰਿਵਾਰ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਲ ਵਿਤਕਰਾ ਭਰਪੂਰ ਰਾਜਨੀਤੀ ਕਰਨ ਵਾਲੇ ਸਿੱਧੂ ਭਰਾਵਾਂ ਨੇ ਵਿਕਾਸ ਦੀ ਥਾਂ ਵਿਨਾਸ਼ ਕੀਤਾ: ਪਰਵਿੰਦਰ ਸੋਹਾਣਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਫਰਵਰੀ: ਮੁਹਾਲੀ ਦੇ ਫੇਜ਼-11 ਵਿੱਚ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਾਂਗਰਸ ਪਾਰਟੀ ਨੂੰ ਖੋਰਾ ਲਗਾਉਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਸ ਦੇ ਨਾਲ ਜਿੱਥੇ ਮੁਹਾਲੀ ਵਿੱਚ ਅਕਾਲੀ ਦਲ ਮਜ਼ਬੂਤ ਹੋਇਆ ਹੈ, ਉੱਥੇ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਫੇਜ਼-11 ਵਿੱਚ ਕਾਂਗਰਸ ਦੇ ਯੂਥ ਆਗੂਆਂ, ਹਰਸ਼ ਸਰਵਾਰਾ ਗਰੁੱਪ ਤੋਂ ਇਲਾਵਾ ਹੋਰ ਕਈ ਪਰਿਵਾਰ ਅਕਾਲੀ ਦਲ ਵਿੱਚ ਰਸਮੀ ਤੌਰ ’ਤੇ ਸ਼ਾਮਲ ਹੋ ਗਏ। ਇਨ੍ਹਾਂ ਦਾ ਪਰਵਿੰਦਰ ਸਿੰਘ ਸੋਹਾਣਾ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਅਕਾਲੀ ਦਲ ਵਿੱਚ ਆਉਣ ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਬੋਲਦਿਆਂ ਪਰਵਿੰਦਰ ਸਿੰਘ ਸੋਹਾਣਾ ਨੇ ਕਾਂਗਰਸ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਉਤੇ ਹਮਲੇ ਕਰਦਿਆਂ ਕਿਹਾ ਕਿ ਮੁਹਾਲੀ ਵਿੱਚ ਵਿਕਾਸ ਸਿਰਫ਼ ਤੇ ਸਿਰਫ਼ ਅਕਾਲੀ ਦਲ ਦੀ ਸਰਕਾਰ ਵੇਲੇ ਹੋਇਆ ਸੀ ਅਤੇ ਕਾਂਗਰਸ ਸਰਕਾਰ ਤੇ ਵਿਧਾਇਕ ਬਲਬੀਰ ਸਿੱਧੂ ਨੇ ਤਾਂ ਵਿਕਾਸ ਦੀ ਥਾਂ ਤੇ ਹਮੇਸ਼ਾ ਮੁਹਾਲੀ ਦਾ ਵਿਨਾਸ਼ ਹੀ ਕੀਤਾ ਹੈ ਅਤੇ ਵਿਕਾਸ ਕਾਰਜਾਂ ਵਿੱਚ ਰੋੜੇ ਅਟਕਾਉਣ ਦਾ ਕੰਮ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਬਲਬੀਰ ਸਿੱਧੂ ਹਮੇਸ਼ਾ ਵਿਤਕਰੇ ਭਰਪੂਰ ਰਾਜਨੀਤੀ ਕਰਦੇ ਹਨ ਅਤੇ ਨਗਰ ਨਿਗਮ ਵਿੱਚ ਆਪਣੇ ਭਰਾ ਨੂੰ ਮੇਅਰ ਬਣਾਉਣ ਉਪਰੰਤ ਉਸ ਨੇ ਤੇ ਉਸ ਦੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਵਿਰੋਧੀ ਕੌਂਸਲਰਾਂ ਦੇ ਵਾਰਡਾਂ ਵਿਚ ਕੋਈ ਕੰਮ ਨਹੀਂ ਹੋਣ ਦਿੱਤਾ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਹਮੇਸ਼ਾਂ ਵਿਤਕਰਾ ਰਹਿਤ ਅਤੇ ਪਾਰਦਰਸ਼ੀ ਰਾਜਨੀਤੀ ਕਰਕੇ ਹਰ ਵਰਗ ਦਾ ਵਿਕਾਸ ਕਰਦਾ ਰਿਹਾ ਹੈ ਅਤੇ ਇਹੀ ਕਾਰਨ ਹੈ ਕਿ ਵੱਖ ਵੱਖ ਪਾਰਟੀਆਂ ਤੋਂ ਕਈ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਅਜ਼ਹਰ, ਗੁਰਦੇਵ ਸਿੰਘ, ਜਸਵਿੰਦਰ ਸਿੰਘ, ਕੁਲਤਾਰ ਸਿੰਘ, ਸੋਨਾ ਸਿੰਘ, ਦੇਵ ਸ਼ਰਮਾ, ਯਸ਼ ਗੌਤਮ, ਸਾਹਿਲ ਸਿੰਘ, ਵੰਸ਼ਦੀਪ ਸਿੰਘ, ਪ੍ਰਿੰਸ ਤੇ ਹੋਰਨਾਂ ਨੇ ਕਿਹਾ ਕਿ ਉਹ ਅਕਾਲੀ ਦਲ ਦੀਆਂ ਵਿਕਾਸ ਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਵਿੱਚ ਆਏ ਹਨ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਮੁਹਾਲੀ ਦਾ ਚਹੁੰਮੁਖੀ ਵਿਕਾਸ ਹੋਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਨੌਜਵਾਨ ਆਗੂ ਪਰਵਿੰਦਰ ਸਿੰਘ ਨੂੰ ਟਿਕਟ ਦੇ ਕੇ ਇਲਾਕੇ ਦਾ ਮਾਣ ਵਧਾਇਆ ਹੈ ਅਤੇ ਉਹ ਜੀਅ ਜਾਨ ਨਾਲ ਮਿਹਨਤ ਕਰਕੇ ਪਰਵਿੰਦਰ ਸਿੰਘ ਸੋਹਾਣਾ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਗੇ। ਇਸ ਮੌਕੇ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਦੇ ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ, ਸਰਕਲ ਪ੍ਰਧਾਨ ਸਰਬਜੀਤ ਸਿੰਘ ਗੋਲਡੀ, ਬੀਬੀ ਕਸ਼ਮੀਰ ਕੌਰ, ਬੀਬੀ ਵਿਸ਼ੰਭਰਾ ਸ਼ਰਮਾ, ਸੋਨੀਆ ਸੰਧੂ, ਨਰਿੰਦਰ ਸਿੰਘ ਬਰਾੜ, ਸਤੀਸ਼ ਆਹੂਜਾ ਤੇ ਹੋਰ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ