ਅਕਾਲੀ ਆਗੂ ਪ੍ਰਦੀਪ ਸਿੰਘ ਭਾਰਜ ਦੇ ਮਾਪਿਆਂ ਦੀ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਆਯੋਜਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜਨਵਰੀ:
ਰਾਮਗੜ੍ਹੀਆ ਸਭਾ ਦੇ ਪ੍ਰਚਾਰ ਸਕੱਤਰ, ਦਸ਼ਮੇਸ਼ ਵੈਲਫੇਅਰ ਕੌਂਸਲ ਦੇ ਸਲਾਹਕਾਰ ਪ੍ਰਦੀਪ ਸਿੰਘ ਭਾਰਜ ਵੱਲੋੱ ਆਪਣੇ ਮਾਪਿਆਂ ਦੀ ਸਾਲਾਨਾ ਬਰਸੀ ਬੀਤੇ ਦਿਨ ਰਾਮਗ੍ਹੜੀਆ ਭਵਨ ਫੇਜ਼-3ਬੀ1 ਵਿਖੇ ਮਨਾਈ ਗਈ। ਇਸ ਮੌਕੇ ਰਾਗੀ ਭਾਈ ਚਰਨਜੀਤ ਸਿੰਘ ਹੀਰਾ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਵੱਖ-ਵੱਖ ਸਿਆਸੀ ਧਾਰਮਿਕ ਆਗੂਆਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਇਸ ਮੌਕੇ ਐਮ ਪੀ ਪ੍ਰੇਮ ਸਿੰਘ ਚੰਦੂਮਾਜਰਾ, ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਕਾਰ ਬਲਜੀਤ ਸਿੰਘ ਕੁੰਭੜਾ, ਯੂਥ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਅਕਾਲੀ ਦਲ ਬੀ ਸੀ ਸੈਲ ਮੁਹਾਲੀ ਦੇ ਪ੍ਰਧਾਨ ਗੁਰਮੁਖ ਸਿੰਘ ਸੋਹਲ, ਏਡੀਸੀ ਲਖਮੀਰ ਸਿੰਘ, ਜ਼ਿਲ੍ਹਾ ਪਲਾਨਿੰਗ ਕਮੇਟੀ ਦੀ ਸਾਬਕਾ ਚੇਅਰਪਰਸਨ ਬੀਬੀ ਅਮਨਜੋਤ ਕੌਰ ਰਾਮੂਵਾਲੀਆ, ਨਰਿੰਦਰ ਸਿੰਘ ਸੰਧੂ ਸਾਹਿਬਜਾਦਾ ਟਿੰਬਰ, ਰਵਿੰਦਰ ਸਿੰਘ ਨਾਗੀ, ਸਾਬਕਾ ਆਰਟੀਆਈ ਕਮਿਸ਼ਨਰ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਡਾ. ਐਸ.ਐਸ. ਭੰਵਰਾ, ਜਨਰਲ ਸਕੱਤਰ ਕਰਮ ਸਿੰਘ ਬਾਬਰਾ, ਰਾਮਗੜ੍ਹੀਆ ਸਭਾ ਚੰਡੀਗੜ੍ਹ ਦੇ ਪ੍ਰਧਾਨ ਜਸਵੰਤ ਸਿੰਘ ਭੁੱਲਰ, ਦਰਸ਼ਨ ਸਿੰਘ ਕਲਸੀ, ਦਸ਼ਮੇਸ਼ ਵੈਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ ਅਤੇ ਹੋਰ ਅਹੁਦੇਦਾਰ, ਗਗਨ ਬੈਂਸ, ਕੌਂਸਲਰ ਕੰਵਲਜੀਤ ਸਿੰਘ ਰੂਬੀ, ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਸੁਰਿੰਦਰ ਸਿੰਘ ਰੋਡਾ, ਕੁਲਜੀਤ ਸਿੰਘ ਬੇਦੀ, ਸਤਵੀਰ ਸਿੰਘ ਧਨੋਆ, ਬੌਬੀ ਕੰਬੋਜ, ਕਾਂਗਰਸੀ ਆਗੂ ਗੁਰਚਰਨ ਸਿੰਘ ਭਮਰਾ, ਦਵਿੰਦਰ ਸਿੰਘ ਭਾਟੀਆ, ਗੁਰਦੁਆਰਾ ਫੇਜ਼-4 ਦੇੇ ਪ੍ਰਧਾਨ ਅਮਰਜੀਤ ਸਿੰਘ, ਬਲਵਿੰਦਰ ਸਿੰਘ ਟੌਹੜਾ, ਅਮਰੀਕ ਸਿੰਘ ਸਾਜਨ, ਠੇਕੇਦਾਰ ਯੂਨੀਅਨ ਦੇ ਪ੍ਰਧਾਨ ਸੂਰਤ ਸਿੰਘ ਕਲਸੀ, ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇਪੀ, ਜਸਵਿੰਦਰ ਸਿੰਘ ਵਿਰਕ, ਜੋਗਿੰਦਰ ਸਿੰਘ ਸਲੈਚ, ਵੱਖ-ਵੱਖ ਰਾਜਸੀ, ਧਾਰਮਿਕ ਜਥੇਬੰਦੀਆਂ ਦੇ ਆਗੂ ਪਤਵੰਤੇ ਸੱਜਣ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…