nabaz-e-punjab.com

ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੁਹਾਲੀ ਸ਼ਹਿਰ ਦਾ ਦੌਰਾ ਕਰਕੇ ਪ੍ਰਭਾਵਿਤ ਖੇਤਰਾਂ ਦਾ ਲਿਆ ਜਾਇਜ਼ਾ

ਡੀਸੀ ਮੁਹਾਲੀ ਤੇ ਸੀਏ ਗਮਾਡਾ ਨੂੰ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਫੌਰੀ ਹੱਲ ਕਰਨ ਦੀਆਂ ਦਿੱਤੀਆ ਹਦਾਇਤਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਗਸਤ:
ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਸ਼ਾਮੀ ਮੁਹਾਲੀ ਸ਼ਹਿਰ ਵਿੱਚ ਬਰਸਾਤ ਦੇ ਪਾਣੀ ਨਾਲ ਵੱਖ-ਵੱਖ ਫੇਜ਼ਾਂ ਅਤੇ ਸੈਕਟਰਾਂ ਵਿੱਚ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਮੁਹਾਲੀ ਅਤੇ ਗਾਮਾਡਾ ਦੇ ਮੁੱਖ ਪ੍ਰਸ਼ਾਸਕ ਨਾਲ ਫੋਨ ’ਤੇ ਗੱਲ ਕਰਦਿਆਂ ਕਿਹਾ ਕਿ ਲੋਕਾਂ ਦੇ ਲੱਖਾਂ ਰੁਪਏ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਤੁਰੰਤ ਵਿਸ਼ੇਸ਼ ਰਿਪੋਰਟ ਤਿਆਰ ਕਰਕੇ ਸੂਬਾ ਸਰਕਾਰ ਨੂੰ ਭੇਜੀ ਜਾਵੇ। ਅੱਜ ਇੱਥੇ ਫੇਜ਼ 3ਬੀ2 ਤੇ 3ਬੀ1,ਫੇਜ਼-9 ਤੇ ਸੈਕਟਰ-70 ਦੇ ਪਾਭੀ ਦੀ ਮਾਰ ਹੇਠ ਆਏ ਘਰਾਂ ਦਾ ਦੋਰਾ ਕਰਨ ਉਪਰੰਤ ਉਨ੍ਹਾਂ ਦੱਸਿਆ ਕਿ ਲੋਕਾਂ ਦੇ ਘਰਾਂ ‘ਚ ਪਾਣੀ ਨੇ ਬੈਡ ਫਰਨੀਚਰ ਕੱਪ ਬੋਰਡ ਕੀਮਤੀ ਕੱਪੜੇ ਅਤੇ ਹੋਰ ਕੀਮਤੀ ਸਮਾਨ ਬਰਬਾਦ ਹੋ ਗਿਆ ਹੈ। ਜੋ ਲੱਖਾਂ ਰੁਪਈਆ ਦੀ ਕੀਮਤ ਦਾ ਹੈ। ਲੋਕਾਂ ਨੇ ਚੰਦੂਮਾਜਰਾ ਨੂੰ ਦੱਸਿਆ ਕਿ ਹਰ ਸ਼ਾਲ ਬਰਸਾਤ ਵੇਲੇ ਗਮਾਡਾ ਤਤੇ ਕਾਰਪੋਰੇਸ਼ਨ ਦੇ ਅਧਿਕਾਰੀ ਪਾਣੀ ਦੀ ਸਹੀ ਨਿਕਾਸੀ ਦੀ ਗੱਲ ਕਰਦੇ ਹਨ ਪਰ ਫਿਰ ਅਗਲੇ ਸਾਲ ਹਾਲਾਤ ਪਿਛਲੇ ਸਾਲਾਂ ਤੋਂ ਬਦਤਰ ਹੋ ਜਾਦੇ ਹਨ।
ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਸਰਕਾਰ ਵੇਲੇ ਤੋਂ ਤਿਆਰ ਕੀਤੇ ਗਏ ਪ੍ਰੋਜੈਕਟ ਤੇ ਪੈਕ ਵੱਲੋਂ ਕੀਤੇ ਸਰਵੇ ਨੂੰ ਅਮਲ ਵਿੱਚ ਨਹੀਂ ਲਿਆਦਾ ਜਾਂਦਾ ਉਦੋਂ ਤੱਕ ਮੁਹਾਲੀ ਚੋਂ ਪਾਣੀ ਦੀ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ। ਉਨ੍ਰਾਂ ਕਾਰਪੋਰੇਸ਼ਨ ਤੇ ਗਮਾਡਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਤੁਰੰਤ ਰੋਡ ਗਲੀ ਦੀ ਸਫ਼ਾਈ ਕਰਵਾਉਣ ਅਤੇ ਟੁੱਟੇ ਬਰਮਾਂ ਤੇ ਸੜਕਾਂ ਦੀ ਮੁਰੰਮਤ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਭਲਕੇ 24 ਅਗਸਤ ਨੂੰ ਸਵੇਰੇ 9:30 ਵਜੇ ਡਿਪਟੀ ਕਮਿਸ਼ਨਰ ਅਤੇ ਇਸ ਮਗਰੋਂ ਸਵੇਰੇ 11:30 ਵਜੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਅਕਾਲੀ ਭਾਜਪਾ ਦੇ ਕੌਸਲਰਾਂ ਦਾ ਇੱਕ ਵਫ਼ਦ ਮਿਲ ਕੇ ਸ਼ਹਿਰ ਦੀਆ ਸਾਰੀਆਂ ਸਮੱਸਿਆਵਾ ਬਾਰੇ ਵਿਚਾਰ ਵਟਾਂਦਰਾਂ ਕਰੇਗਾ ਤਾਂ ਕਿ ਲੋਕਾਂ ਨੂੰ ਹੋਰ ਸਮੱਸਿਆਵਾ ਪੇਸ਼ ਨਾ ਆਉਣ।
ਇਸ ਮੌਕੇ ਸ੍ਰੀ ਚੰਦੂਮਾਜਰਾ ਦੇ ਨਾਲ ਸਿਮਰਨਜੀਤ ਸਿੰਘ ਚੰਦੂਮਾਜਰਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਪਰਮਜੀਤ ਸਿੰਘ ਕਾਹਲੋਂ, ਹਰਮਨਪ੍ਰੀਤ ਸਿੰਘ ਪ੍ਰਿੰਸ, ਕੰਵਲਜੀਤ ਸਿੰਘ ਰੂਬੀ, ਗੁਰਮੁੱਖ ਸਿੰਘ ਸੋਹਲ, ਅਰੁਣ ਸ਼ਰਮਾ, ਅਸ਼ੋਕ ਝਾਅ, ਸੁਖਦੇਵ ਸਿੰਘ ਪਟਵਾਰੀ, ਅਵਤਾਰ ਸਿੰਘ ਵਾਲੀਆ, ਓਐਸਡੀ ਹਰਦੇਵ ਸਿੰਘ ਹਰਪਾਲਪੁਰ, ਦਵਿੰਦਰ ਸਿੰਘ ਪ੍ਰਧਾਨ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …