ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਰਿਹਾਇਸ਼ੀ ਪਾਰਕ ਫੇਜ਼-7 ਵਿੱਚ ਓਪਨ ਜਿੰਮ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜੂਨ:
ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸੋਮਵਾਰ ਨੂੰ ਭਾਜਪਾ ਦੇ ਯੁਵਾ ਕੌਂਸਲਰ ਸੈਹਬੀ ਆਨੰਦ ਦੇ ਇਲਾਕੇ ਵਿੱਚ ਪੈਂਦੇ ਇੱਥੋਂ ਦੇ ਫੇਜ਼-7 (ਵਾਰਡ ਨੰਬਰ-20) ਦੇ ਰਿਹਾਇਸ਼ੀ ਪਾਰਕ ਵਿੱਚ ਓਪਨ ਜਿੰਮ ਦਾ ਉਦਘਾਟਨ ਕੀਤਾ ਗਿਆ। ਇਸ ਓਪਨ ਜਿੰਮ ਵਿੱਚ ਐਮ.ਪੀ ਲੈਂਡ ਫੰਡ ’ਚੋਂ ਸਿਹਤ ਦੀ ਸੰਭਾਲ ਲਈ ਕਸਰਤ ਕਰਨ ਵਾਲੀਆਂ ਵੱਖ ਵੱਖ ਮਸ਼ੀਨਾਂ ਦੀ ਵਿਵਸਥਾ ਕੀਤੀ ਗਈ ਹੈ। ਇੱਥੇ ਛੋਟੇ ਬੱਚਿਆਂ ਤੋਂ ਲੈ ਕੇ ਨੌਜਵਾਨ, ਬਜ਼ੁਰਗ ਅਤੇ ਅੌਰਤਾਂ ਇੱਕੋ ਵੇਲੇ ਕਸਰਤ ਕਰ ਸਕਦੇ ਹਨ।
ਇਸ ਮੌਕੇ ਬੋਲਦਿਆਂ ਅਕਾਲੀ ਆਗੂ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਮੁਹਾਲੀ ਸਮੇਤ ਸਮੁੱਚੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਵੱਡੇ ਪਾਰਕਾਂ ਅਤੇ ਰਿਹਾਇਸ਼ੀ ਪਾਰਕਾਂ ਵਿੱਚ ਓਪਨ ਜਿੰਮ ਸਥਾਪਿਤ ਕੀਤੇ ਗਏ। ਇਸ ਤੋਂ ਇਲਾਵਾ ਪਾਰਕਾਂ ਵਿੱਚ ਲਾਇਬਰੇਰੀਆਂ ਬਣਾ ਕੇ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਲੋਕਾਂ ਨੂੰ ਸਾਹਿਤ ਨਾਲ ਜੋੜਿਆ ਜਾ ਰਿਹਾ ਹੈ। ਇਨ੍ਹਾਂ ਲਾਇਬਰੇਰੀਆਂ ਵਿੱਚ ਵੱਖ ਵੱਖ ਅਖ਼ਬਾਰਾਂ ਸਮੇਤ ਵਧੀਆ ਰਸਾਲੇ, ਦੇਸ਼ ਭਗਤਾਂ ਦੀਆਂ ਜੀਵਨੀਆਂ ਨਾਲ ਸਬੰਧਤ ਕਿਤਾਬਾਂ, ਜਨਰਲ ਨਾਜਲ, ਨਾਵਲ ਆਦਿ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਲੋਕਾਂ ਨੂੰ ਪਾਰਕਾਂ ਵਿੱਚ ਰੋਜ਼ਾਨਾ ਸੈਰ ਕਰਨ ਅਤੇ ਕਸਰਤ ਕਰਨ ਦੇ ਨਾਲ ਨਾਲ ਤਾਜ਼ੀਆਂ ਖ਼ਬਰਾਂ ਅਤੇ ਕਿਤਾਬਾਂ ਵੀ ਪੜ੍ਹਨ ਨੂੰ ਮਿਲ ਸਕਣ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸਿਰੇ ਚੜ੍ਹਨ ਨਾਲ ਸਮਾਜਿਕ ਚੇਤਨਾ ਆਵੇਗੀ।
ਇਸ ਮੌਕੇ ਭਾਜਪਾ ਕੌਂਸਲਰ ਸੈਹਬੀ ਆਨੰਦ ਨੇ ਕਿਹਾ ਕਿ ਪਾਰਕਾਂ ਵਿੱਚ ਸਥਾਪਿਤ ਓਪਨ ਜਿੰਮ ਸ਼ਹਿਰ ਵਾਸੀਆਂ ਲਈ ਵਰਦਾਨ ਸਾਬਤ ਹੋਣਗੇ। ਇਸ ਕਰਨ ਨਾਲ ਹੁਣ ਸ਼ਹਿਰ ਵਾਸੀਆਂ ਖਾਸ ਕਰਕੇ ਨੌਜਵਾਨਾਂ ਅਤੇ ਬੱਚਿਆਂ ਨੂੰ ਸੋਅਰੂਮਾਂ ਜਾਂ ਵੱਡੀਆਂ ਇਮਾਰਤਾਂ ਵਿੱਚ ਚਲਦੇ ਜਿੰਮਾਂ ਵਿੱਚ ਹਜ਼ਾਰਾਂ ਰੁਪਏ ਖਰਚ ਨਹੀਂ ਕਰਨੇ ਪੈਣਗੇ ਸਗੋਂ ਹੁਣ ਉਹ ਆਪਣੇ ਘਰ ਦੇ ਨੇੜੇ ਪਾਰਕ ਵਿੱਚ ਸੈਰ ਕਰਨ ਦੇ ਨਾਲ ਨਾਲ ਕਸਰਤ ਵੀ ਕਰ ਸਕਣਗੇ।
ਇਸ ਮੌਕੇ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਸਮਾਜ ਸੇਵੀ ਆਗੂ ਸ਼ਲਿੰਦਰ ਆਨੰਦ, ਸੁਰਿੰਦਰ ਸਿੰਘ ਰੋਡਾ, ਹਰਮਨਪ੍ਰੀਤ ਸਿੰਘ ਪ੍ਰਿੰਸ, ਓਐਸਡੀ ਹਰਦੇਵ ਸਿੰਘ ਹਰਪਾਲਪੁਰ, ਦਰਸ਼ਨ ਸਿੰਘ, ਅਰੁਣ ਸ਼ਰਮਾ, ਮਨਪ੍ਰੀਤ ਸਿੰਘ ਪੱਪੂ, ਰਵੀ ਕੁਮਾਰ, ਤਰਸੇਮ ਸਿੰਘ, ਤੇਜਿੰਦਰ ਕੌਰ, ਕਿਰਨ, ਸ੍ਰੀਮਤੀ ਪ੍ਰਭਾ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …