nabaz-e-punjab.com

ਅਕਾਲੀ ਆਗੂ ਰਣਜੀਤ ਗਿੱਲ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 22 ਜੂਨ:
ਵਿਧਾਨ ਸਭਾ ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਚੋਣ ਲੜਨ ਵਾਲੇ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਰਣਜੀਤ ਸਿੰਘ ਗਿੱਲ ਨੂੰ ਹਲਕਾ ਖਰੜ ਦੇ ਲੋਕਾਂ ਦੀ ਸੇਵਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਆਉਣ ਵਾਲੇ ਸਮੇਂ ਵਿਚ ਪਾਰਟੀ ਹਲਕੇ ਵਿੱਚ ਮਜਬੂਤ ਹੋ ਸਕੇ। ਮੁਲਾਕਾਤ ਦੌਰਾਨ ਰਣਜੀਤ ਸਿੰਘ ਗਿੱਲ ਨੇ ਜ਼ਿਲ੍ਹਾ ਮੁਹਾਲੀ ਅਤੇ ਹਲਕਾ ਖਰੜ ਵਿੱਚ ਪਾਰਟੀ ਦੇ ਗਠਨ ਸਬੰਧੀ ਪਾਰਟੀ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ ਨਾਲ ਵਿਚਾਰ ਵਟਾਂਦਰਾ ਕੀਤਾ ਤਾਂ ਜੋ ਆਉਣ ਵਾਲੇ ਸਮੇਂ ਵਿਚ ਹੋਣ ਵਾਲੀਆਂ ਵੱਖ ਵੱਖ ਚੋਣਾਂ ਲਈ ਪਾਰਟੀ ਨੂੰ ਮਜਬੂਤ ਕਰਕੇ ਜਿਤਾਇਆ ਜਾ ਸਕੇ। ਇਸ ਦੌਰਾਨ ਪਾਰਟੀ ਲਈ ਵਧੀਆ ਸੇਵਾਵਾਂ ਨਿਭਾਉਣ ਵਾਲੇ ਆਗੂਆਂ ਨੂੰ ਪਾਰਟੀ ਦੇ ਵੱਖ ਵੱਖ ਅਹੁਦੇ ਦੇਣ ਬਾਰੇ ਵਿਚਾਰ ਕੀਤਾ ਤਾਂ ਜੋ ਦਿਨ ਰਾਤ ਪਾਰਟੀ ਦੀ ਸੇਵਾ ਕਰਨ ਵਾਲਿਆਂ ਦੀ ਪਾਰਟੀ ਦੇ ਅਹਿਮ ਅਹੁਦਿਆਂ ਤੇ ਡਿਊਟੀ ਲਗਾਕੇ ਉਨ੍ਹਾਂ ਨੂੰ ਨਿਵਾਜਿਆ ਜਾ ਸਕੇ। ਇਸ ਮੌਕੇ ਰਣਜੀਤ ਗਿੱਲ ਅਤੇ ਰਣਧੀਰ ਸਿੰਘ ਧੀਰਾ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਖਰੜ ਹਲਕੇ ਦੀਆਂ ਸਮੱਸਿਆਵਾਂ ਬਾਰੇ ਵੀ ਵਿਚਾਰ ਚਰਚਾ ਕੀਤੀ। 5

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…