nabaz-e-punjab.com

ਅਕਾਲੀ ਆਗੂ ਰਣਜੀਤ ਗਿੱਲ ਨੇ ਸੁਖਬੀਰ ਬਾਦਲ ਨਾਲ ਮੀਟਿੰਗ ਕੀਤੀ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 19 ਜੁਲਾਈ
ਹਲਕਾ ਖਰੜ ਦੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕਰਦਿਆਂ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਰਣਜੀਤ ਸਿੰਘ ਗਿੱਲ ਨੂੰ ਹਲਕੇ ਅੰਦਰ ਪਾਰਟੀ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਊਣ ਅਤੇ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨੂੰ ਇੱਕਜੁੱਟ ਰੱਖਣ ਬਾਰੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਰਣਜੀਤ ਸਿੰਘ ਗਿੱਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਪਾਰਟੀ ਦੀ ਮਜਬੂਤੀ ਲਈ ਉਹ ਦਿਨ ਰਾਤ ਹਲਕੇ ਦੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਇਸ ਦੌਰਾਨ ਸ੍ਰੀ ਗਿੱਲ ਨੇ ਕਿਹਾ ਕਿ ਉਹ ਹਲਕੇ ਅੰਦਰ ਪਾਰਟੀ ਦੇ ਹਰੇਕ ਵਰਕਰ ਅਤੇ ਅਹੁਦੇਦਾਰਾਂ ਦੇ ਨਾਲ ਹਲਕਾ ਵਾਸੀਆਂ ਦੇ ਦੁੱਖ ਸੁੱਖ ਵਿੱਚ ਹਰ ਸਮੇਂ ਸ਼ਾਮਲ ਹੁੰਦੇ ਆਏ ਹਨ ਤੇ ਆਉਣ ਵਾਲੇ ਸਮੇਂ ਵਿਚ ਉਹ ਲੋਕਾਂ ਦੀ ਕਚਿਹਰੀ ਵਿਚ ਹਰ ਸਮੇਂ ਹਾਜ਼ਰ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜਬੂਤੀ ਲਈ ਉਹ ਬਿਨਾਂ ਕਿਸੇ ਭੇਤਭਾਵ ਤੋਂ ਸਾਰੇ ਆਗੂਆਂ ਅਤੇ ਸਰਗਰਮ ਵਰਕਰਾਂ ਨੂੰ ਆਪਣੇ ਨਾਲ ਲੈ ਕੇ ਚੱਲਣਗੇ ਅਤੇ ਵਰਕਰਾਂ ਨਾਲ ਵਧੀਕੀਆਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…