ਅਕਾਲੀ ਆਗੂ ਰਣਜੀਤ ਗਿੱਲ ਨੇ ਦਲਿਤ ਧਰਮਸ਼ਾਲਾ ਲਈ 1 ਲੱਖ ਰੁਪਏ ਦੀ ਦਿੱਤੀ ਗਰਾਂਟ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 20 ਨਵੰਬਰ:
ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਦੇਸ਼ ਖਾਸਕਰ ਦਲਿਤਾਂ ਦੇ ਵਿਕਾਸ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਅਤੇ ਦਲਿਤਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਖਰੜ ਦੇ ਇੰਚਾਰਜ ਰਣਜੀਤ ਸਿੰਘ ਗਿੱਲ ਵੱਲੋਂ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਤੋਂ ਅਕਾਲੀ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਅਖਤਿਆਰੀ ਕੋਟੇ ’ਚੋਂ ਹਲਕੇ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟਾਂ ਦੇਣ ਦੀ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਨਜ਼ਦੀਕੀ ਪਿੰਡ ਬਰੌਲੀ ਵਿਖੇ ਐਸਸੀ ਧਰਮਸ਼ਾਲਾ ਲਈ ਇਕ ਲੱਖ ਰੁਪਏ ਦੀ ਗਰਾਂਟ ਦੇਣ ਉਪਰੰਤ ਕੀਤਾ।
ਉਨ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ ’ਤੇ ਵਰ੍ਹਦਿਆਂ ਕਿਹਾ ਪੰਜਾਬ ਸਰਕਾਰ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਜਿਸ ਤਹਿਤ ਸਰਕਾਰ ਅਕਾਲੀ ਭਾਜਪਾ ਸਰਕਾਰ ਵੱਲੋਂ ਆਰੰਭੇ ਕਾਰਜਾਂ ਨੂੰ ਬੰਦ ਕਰ ਦਿੱਤਾ ਹੈ ਅਤੇ ਗ਼ਰੀਬ ਵਰਗਾਂ ਲਈ ਜਾਰੀ ਕੀਤੀਆਂ ਗਈਆਂ ਯੋਜਨਾਵਾਂ ਵੀ ਬੰਦ ਹੋਣ ਦੇ ਕਿਨਾਰੇ ਹਨ। ਸ੍ਰੀ ਗਿੱਲ ਨੇ ਇਸ ਮੌਕੇ ਬਜ਼ੁਰਗਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਸਰਕਾਰ ਦੇ ਮੰਤਰੀ ਆਪਣੀ ਤਿਜੋਰੀਆਂ ਭਰਨ ਲੱਗੇ ਹੋਏ ਹਨ ਪਰ ਮੁਲਾਜ਼ਮਾਂ ਨੂੰ ਤਨਖ਼ਾਹ ਦੇਣ ਮੌਕੇ ਖ਼ਜ਼ਾਨਾ ਖਾਲੀ ਹੋਣ ਦੀ ਦੁਹਾਈ ਦੇ ਰਹੇ ਹਨ। ਇਸ ਮੌਕੇ ਰਣਧੀਰ ਸਿੰਘ ਧੀਰਾ ਸਰਪੰਚ ਝੂੰਗੀਆਂ, ਪਾਲਇੰਦਰ ਸਿੰਘ ਬਾਠ, ਰਿਕੀ, ਪ੍ਰਿੰਸ ਸ਼ਰਮਾ, ਭੁਪਿੰਦਰ ਸਿੰਘ ਕਾਲਾ, ਮਨਜੀਤ ਸਿੰਘ ਮਹਿਤੋਂ ਜਗਦੀਪ ਸਿੰਘ ਗਿਲਕੋ ਸਮੇਤ ਪਿੰਡ ਬਰੌਲੀ ਦੇ ਮਨਦੀਪ ਸਿੰਘ, ਪਰਵਿੰਦਰ ਸਿੰਘ, ਜਸਵਿੰਦਰ ਸਿੰਘ, ਹਰਿੰਦਰਪ੍ਰੀਤ, ਸਵਰਨਜੀਤ, ਪਰਮਜੀਤ, ਬਲਜੀਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…