nabaz-e-punjab.com

ਅਕਾਲੀ ਆਗੂ ਰਣਜੀਤ ਸਿੰਘ ਗਿੱਲ ਵਿਦੇਸ਼ ਦੌਰੇ ਤੋਂ ਵਾਪਸ ਪਰਤੇ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 12 ਅਗਸਤ:
ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਹਲਕਾ ਖਰੜ ਤੋਂ ਚੋਣ ਲੜ ਚੁੱਕੇ ਅਕਾਲੀ ਆਗੂ ਅਤੇ ਗਿਲਕੋ ਗਰੁੱਪ ਦੇ ਐਮ.ਡੀ. ਰਣਜੀਤ ਸਿੰਘ ਗਿੱਲ ਆਪਣੇ 15 ਦਿਨਾਂ ਦੇ ਵਿਦੇਸ਼ੀ ਦੌਰੇ ਤੋਂ ਵਾਪਸ ਪਰਤ ਆਏ ਹਨ ਇਸ ਦੌਰਾਨ ਉਨ੍ਹਾਂ ਹਲਕਾ ਖਰੜ ਦੇ ਅਕਾਲੀ ਆਗੂਆਂ ਨਾਲ ਮੁਲਾਕਾਤ ਕਰਦਿਆਂ ਹਲਕੇ ਦੀ ਮੌਜੂਦਾ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਉਹ ਆਪਣੇ ਘਰੇਲੂ ਦੌਰੇ ਤੇ ਯੂ.ਐਸ.ਏ, ਸਵਿਟਜਰਲੈਂਡ ਅਤੇ ਇਟਲੀ ਦੇ 15 ਦਿਨਾਂ ਲਈ ਗਏ ਸਨ ਤੇ ਅੱਜ ਵਾਪਸੀ ਤੇ ਖਰੜ ਹਲਕੇ ਦੇ ਲੋਕਾਂ ਨੇ ਉਨ੍ਹਾਂ ਨਾਲ ਮੁਲਾਕਾਤ ਕਰਦਿਆਂ ਹਲਕੇ ਸਬੰਧੀ ਵਿਚਾਰ ਵਟਾਂਦਰਾ ਕੀਤਾ।
ਉਨ੍ਹਾਂ ਕਿਹਾ ਕਿ ਉਹ ਖਰੜ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰੇਕ ਦੇ ਦੁੱਖ ਸੁਖ ਵਿਚ ਹਾਜ਼ਰ ਰਹਿਣਗੇ ਤਾਂ ਜੋ ਪਾਰਟੀ ਨੂੰ ਪਿੰਡ ਪੱਧਰ ’ਤੇ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਹਲਕੇ ਦੇ ਸੀਨੀਅਰ ਆਗੂਆਂ ਜਥੇਦਾਰ ਅਜਮੇਰ ਸਿੰਘ ਖੇੜਾ ਅਤੇ ਚਰਨਜੀਤ ਸਿੰਘ ਚੰਨਾ ਦੋਨੋਂ ਮੈਂਬਰ ਐਸ.ਜੀ.ਪੀ.ਸੀ, ਡਾਇਰੈਕਟਰ ਬਲਵਿੰਦਰ ਸਿੰਘ ਕਾਕਾ ਝਿੰਗੜਾਂ, ਸਰਬਜੀਤ ਸਿੰਘ ਕਾਦੀਮਾਜਰਾ ਪ੍ਰਧਾਨ ਕਿਸਾਨ ਵਿੰਗ ਜਿਲ੍ਹਾ ਮੋਹਾਲੀ, ਹਰਜੀਤ ਸਿੰਘ ਰਾਮਪੁਰ ਟੱਪਰੀਆਂ ਸਰਕਲ ਪ੍ਰਧਾਨ, ਹਰਦੀਪ ਸਿੰਘ ਸਰਪੰਚ ਖਿਜ਼ਰਾਬਾਦ, ਰਣਧੀਰ ਸਿੰਘ ਧੀਰਾ, ਤੇਜਪ੍ਰੀਤ ਸਿੰਘ ਗਿੱਲ, ਹਰਿੰਦਰ ਸਿੰਘ ਧਨੋਆ, ਰਣਜੀਤ ਸਿੰਘ ਖੈਰਪੁਰ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰਾਂ ਅਤੇ ਅਹੁਦੇਦਾਰਾਂ ਨੇ ਰਣਜੀਤ ਸਿੰਘ ਗਿੱਲ ਨਾਲ ਮੁਲਾਕਾਤ ਕੀਤੀ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…