Share on Facebook Share on Twitter Share on Google+ Share on Pinterest Share on Linkedin ਅਕਾਲੀ ਆਗੂ ਕੈਪਟਨ ਸਿੱਧੂ ਤੇ ਐਡਵੋਕੇਟ ਪ੍ਰਿੰਸ ਨੇ ਸ਼ਹਿਰ ਦੀਆਂ ਪਾਰਕਾਂ ਵਿੱਚ ਲਗਾਏ ਪੌਦੇ ਮੁਹਾਲੀ ਨੂੰ ਹਰਿਆ-ਭਰਿਆ ਬਣਾਉਣ ਲਈ ਯੂਥ ਅਕਾਲੀ ਦਲ ਵੱਲੋਂ ਪੌਦਾ ਲਗਾਓ ਮੁਹਿੰਮ ਜਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਗਸਤ: ਯੂਥ ਅਕਾਲੀ ਦਲ ਵੱਲੋਂ ਸ਼ੁਰੂੁ ਕੀਤੀ ਪੌਦਾ ਲਗਾਓ ਮੁਹਿੰਮ ਤਹਿਤ ਰੋਜ਼ ਗਾਰਡਨਾਂ ਅਤੇ ਪਾਰਕਾਂ ਵਿਚ ਛਾਂਦਾਰ ਪੌਦੇ ਲਗਾਏ ਜਾ ਰਹੇ ਹਨ ਅਤੇ ਇਸੇ ਲੜੀ ਤਹਿਤ ਫੇਜ਼-3ਬੀ1 ਦੇ ਰੋਜ਼ ਗਾਰਡਨ ਵਿਚ ਪੌਦੇ ਲਗਾਏ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿਦਰਪਾਲ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪੌਦੇ ਲਗਾਏ। ਇਸ ਮੌਕੇ ਕੈਪਟਨ ਸਿੱਧੂ ਨੇ ਕਿਹਾ ਕਿ ਯੂਥ ਅਕਾਲੀ ਦਲ ਵੱਲੋਂ ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਇਕ ਵਧੀਆ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਯੂਥ ਅਕਾਲੀ ਦਲ ਨੂੰ ਆਪਣੇ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਤਾਂ ਕਿ ਆਉਣ ਵਾਲੇੇ ਸਮੇਂ ਵਿਚ ਮੁਹਾਲੀ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਯੂਥ ਅਕਾਲੀ ਦਲ ਜਿੱਥੇ ਸਮਾਜਿਕ ਬੁਰਾਈਆਂ ਦੇ ਖ਼ਿਲਾਫ਼ ਲੜਾਈ ਲੜ ਰਿਹਾ ਹੈ, ਉਥੇ ਹੀ ਵੱਖ-ਵੱਖ ਥਾਵਾਂ ’ਤੇ ਨੌਜਵਾਨਾਂ ਨੂੰ ਨਾਲ ਲੈ ਕੇ ਪੌਦਾ ਲਗਾਏ ਜਾ ਰਹੇ ਤਾਂ ਕਿ ਮੁਹਾਲੀ ਨੂੰ ਜਿੱਥੇ ਹਰਿਆ-ਭਰਿਆ ਬਣਾਇਆ ਜਾ ਸਕੇ, ਉਥੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ ਸੁੱਥਰਾ ਵਾਤਾਵਰਨ ਮਿਲ ਸਕੇ। ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਜ਼ਿਲ੍ਹਾ ਇਸਤਰੀ ਅਕਾਲੀ ਦਲ ਸ਼ਹਿਰੀ ਦੀ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਅਕਾਲੀ ਦਲ ਦੇ ਕੌਂਸਲਰ ਪਰਵਿੰਦਰ ਸਿੰਘ ਸੋਹਾਣਾ, ਬਲਜਿੰਦਰ ਸਿੰਘ ਬੇਦੀ, ਮਨਦੀਪ ਸਿੰਘ ਸੰਧੂ, ਇੰਦਰਪ੍ਰੀਤ ਸਿੰਘ, ਭੁਪਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ