Nabaz-e-punjab.com

ਸਿਹਤ ਮੰਤਰੀ ਸਿੱਧੂ ਵਿਰੁੱਧ ਗਲਤ ਬਿਆਨਬਾਜ਼ੀ ਕਰਨ ਤੋਂ ਬਾਜ ਆਉਣ ਅਕਾਲੀ: ਸ਼ਰਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਈ:
ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਨੇ ਕਿਹਾ ਕਿ ਅਕਾਲੀ ਵਿਧਾਇਕ ਐਨਕੇ ਸ਼ਰਮਾ ਅਤੇ ਹੋਰ ਅਕਾਲੀ ਆਗੂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਨਾਕਾਮੀਆਂ ’ਤੇ ਪਰਦਾ ਪਾਉਣ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਿਰੁੱਧ ਬੇਬੁਨਿਆਦ ਅਤੇ ਅਤਿ ਘਟੀਆ ਦਰਜ਼ੇ ਦੀ ਦੂਸ਼ਣਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਗੱਲ ਦੇ ਤੱਥ ਮੌਜੂਦ ਹਨ ਕਿ ਕਰੋਨਾ ਨਾਲ ਲੜਨ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪੰਜਾਬ ਲਈ ਵਿੱਤੀ ਪੈਕੇਜ ਲਿਆਉਣ ਵਿੱਚ ਫੇਲ ਸਾਬਤ ਹੋਏ ਹਨ।
ਸ੍ਰੀ ਸ਼ਰਮਾ ਨੇ ਕਿਹਾ ਕਿ ਐਨਕੇ ਸ਼ਰਮਾ ਅਤੇ ਹੋਰ ਅਕਾਲੀ ਆਗੂ ਕੇਂਦਰ ਸਰਕਾਰ ਦੇ ਪੰਜਾਬ ਪ੍ਰਤੀ ਪੱਖਪਾਤੀ ਰਵੱਈਏ ਵਿੱਰੁਧ ਮੂੰਹ ਨਾ ਖੋਲ੍ਹ ਕੇ ਪੰਜਾਬ-ਵਿਰੋਧੀ ਹੋਣ ਦਾ ਸਬੂਤ ਦੇ ਰਹੇ ਹਨ। ਉਨ੍ਹਾਂ ਅਕਾਲੀਆਂ ਨੂੰ ਯਾਦ ਕਰਵਾਇਆ ਕਿ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਪਿਛਲੀ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਉਸ ਵੇਲੇ ਦੀ ਅਕਾਲੀ ਸਰਕਾਰ ਨੂੰ ਬਿਨਾਂ ਮੰਗੇ ਕਰੋੜਾਂ ਰੁਪਏ ਦੇ ਪੈਕੇਜ ਦਿੱਤੇ ਸਨ ਪਰ ਅਕਾਲੀਆਂ ਦੀ ਭਾਈਵਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅੱਜ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਨੂੰ ਸਿਹਤ ਮੰਤਰੀ ਖ਼ਿਲਾਫ਼ ਗਲਤ ਅਤੇ ਤੱਥਾਂ ਤੋਂ ਉਲਟ ਬਿਆਨਬਾਜ਼ੀ ਕਰਨ ਤੋਂ ਬਾਜ ਆਉਣ ਦੀ ਤਾੜਨਾ ਵੀ ਕੀਤੀ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…