Share on Facebook Share on Twitter Share on Google+ Share on Pinterest Share on Linkedin ਅਕਾਲੀ ਵਰਕਰ ਤੇ ਮੌਜਪੁਰ ਦੀਆਂ ਬੀਬੀਆਂ ‘ਆਪ’ ਵਿੱਚ ਸ਼ਾਮਲ, ਵਿਧਾਇਕ ਨੇ ਕੀਤਾ ਸਵਾਗਤ ਪੰਜਾਬ ਦੇ ਲੋਕ ਸੂਬਾ ਸਰਕਾਰ ਤੇ ‘ਆਪ’ ਦੀਆਂ ਨੀਤੀਆਂ ਤੋਂ ਸੰਤੁਸ਼ਟ: ਕੁਲਵੰਤ ਸਿੰਘ ਨਬਜ਼-ਏ-ਪੰਜਾਬ, ਮੁਹਾਲੀ, 30 ਸਤੰਬਰ: ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਨੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸੇ ਤਰ੍ਹਾਂ ਮੁਹਾਲੀ ਦੇ ਸੈਕਟਰ-79 ਸਥਿਤ ‘ਆਪ’ ਦੇ ਦਫ਼ਤਰ ਵਿੱਚ ਪਹੁੰਚ ਕੇ ਪਿੰਡ ਮੌਜਪੁਰ ਦੀਆਂ ਕਰੀਬ ਦੋ ਦਰਜਨ ਅੌਰਤਾਂ ਨੇ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਨਾਲ ਜੁੜ ਕੇ ਲੋਕਾਂ ਦੀ ਸੇਵਾ ਕਰਨ ਦਾ ਪ੍ਰਣ ਕੀਤਾ। ਇਸ ਮੌਕੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅਕਾਲੀ ਵਰਕਰਾਂ ਅਤੇ ਬੀਬੀਆਂ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੁਲਵੰਤ ਸਿੰਘ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਅੌਰਤਾਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਹੋਰ ਵਧੇਰੇ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਅੌਰਤਾਂ ਜਿੱਥੇ ਪਰਿਵਾਰਾਂ ਨੂੰ ਜੋੜ ਕੇ ਰੱਖਦੀਆਂ ਹਨ, ਉੱਥੇ ਉਨ੍ਹਾਂ ਦੀ ਸਮਾਜ ਨੂੰ ਵੀ ਬਹੁਤ ਵੱਡੀ ਦੇਣ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਪ੍ਰੋਗਰਾਮ ਸਿਰਫ਼ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾਂਦੇ ਲੋਕਪੱਖੀ ਕੰਮਾਂ ਅਤੇ ਸਕੀਮਾਂ ਨੂੰ ਸਮਰਪਿਤ ਸੀ। ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਸਮੇਤ ਹੋਰਨਾਂ ਪਾਰਟੀਆਂ ਦੇ ਸਮਰਥਕ ਆਪ ਮੁਹਾਰੇ ਪਾਰਟੀ ਨਾਲ ਜੁੜ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਇਲਾਕੇ ਦੇ ਲੋਕ ਆਪਣੇ ਪਰਿਵਾਰਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਆਪ ਵਲੰਟੀਅਰ ਕੁਲਦੀਪ ਸਿੰਘ ਸਮਾਣਾ, ਸੁਖਜਿੰਦਰ ਕੌਰ ਲਾਲੀ, ਬਲਵਿੰਦਰ ਕੌਰ, ਬਲਵਿੰਦਰ ਸਿੰਘ, ਗੁਰਜੀਤ ਸਿੰਘ, ਦੀਪਾ ਨੰਬਰਦਾਰ, ਧਰਮਿੰਦਰ ਸਿੰਘ, ਰਣਬੀਰ ਸਿੰਘ, ਅਜੈਬ ਸਿੰਘ, ਬਹਾਦਰ ਸਿੰਘ, ਰਛਪਾਲ ਕੌਰ, ਜਸਵਿੰਦਰ ਕੌਰ, ਧਰਮਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਮੋਹਣ ਸਿੰਘ, ਜਸਵੰਤ ਸਿੰਘ, ਬਲਜੀਤ ਸਿੰਘ ਹੈਪੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ