ਪਰਮਜੀਤ ਕਾਹਲੋਂ ਦੀ ਅਗਵਾਈ ਵਿੱਚ ਅਕਾਲੀ ਵਰਕਰਾਂ ਤੇ ਕਿਸਾਨਾਂ ਜਥਾ ਮੋਗਾ ਰੈਲੀ ਵਿੱਚ ਪੁੱਜਾ

ਅੰਕੁਰ ਵਸ਼ਿਸ਼ਟ
ਮੁਹਾਲੀ, 8 ਦਸੰਬਰ
ਸ਼੍ਰੋਮਣੀ ਅਕਾਲੀ ਦਲ ਵੱਲੋਂ ਮੋਗਾ ਵਿੱਚ ਕੀਤੀ ਗਈ ਪਾਣੀ ਬਚਾਉ ਪੰਜਾਬ ਬਚਾਉ ਰੈਲੀ ਵਿੱਚ ਹਿੱਸਾ ਲੈਣ ਲਈ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਦੀ ਅਗਵਾਈ ਵਿੱਚ ਸਥਾਨਕ ਅਕਾਲੀ ਵਰਕਰਾਂ ਅਤੇ ਇਲਾਕੇ ਦੇ ਕਿਸਾਨਾਂ ਦਾ ਇੱਕ ਵੱਡਾ ਜੱਥਾ ਰਵਾਨਾ ਹੋਇਆ। ਇਸ ਮੌਕੇ ਸ੍ਰੀ ਕਾਹਲੋਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਦਾ ਪੰਜਾਬ ਦੇ ਪਾਣੀਆਂ ਦੀ ਰਾਖੀ ਵਿੱਚ ਵੱਡਾ ਯੋਗਦਾਨ ਰਿਹਾ ਹੈ ਅਤੇ ਅਕਾਲੀ ਦਲ ਦੇ ਵਰਕਰ ਤੇ ਸੂਬੇ ਦੇ ਕਿਸਾਨ ਇਸ ਮੁਹਿੰਮ ਵਿੱਚ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਮੁੜ ਦੁਹਰਾਇਆ ਕਿ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਅਕਾਲੀ ਦਲ ਕੋਈ ਵੀ ਕੁਰਬਾਨੀ ਦੇਣ ਤੋਂ ਪਿੱਛੇ ਨਹੀਂ ਹਟੇਗਾ ਅਤੇ ਪਾਣੀ ਦੀ ਇੱਕ ਵੀ ਬੂੰਦ ਬਾਹਰ ਨਹੀਂ ਜਾਣ ਦਿੱਤੀ ਜਾਵੇ।
ਇਸ ਮੌਕੇ ਸੀਤਲ ਸਿੰਘ, ਨਸੀਬ ਸਿੰਘ ਸੰਧੂ, ਹਰਮਨ ਸੰਧੂ, ਤੇਜਿੰਦਰ ਸਿੰਘ ਸ਼ੇਰਗਿੱਲ, ਪੰਜਾਬ ਸਿੰਘ ਕੰਗ, ਹਰਿੰਦਰ ਸਿੰਘ ਖਹਿਰਾ, ਜਸਰਾਜ ਸਿੰਘ ਸੋਨੂੰ, ਅਰਵਿੰਦਰ ਸਿੰਘ ਬਿੰਨੀ, ਖਾਲਸਾ, ਸੁਰਿੰਦਰ ਸਿੰਘ ਕਲੇਰ, ਗੁਰਮੇਲ ਸਿੰਘ ਮੋਜੋਵਾਲ, ਪਰਮਜੀਤ ਸਿੰਘ ਸਿੱਧੂ, ਗੁਰਜੀਤ ਗੀਗੇਮਾਜਰਾ, ਦਲਜੀਤ ਸਿੰਘ, ਪਰਮਿੰਦਰ ਕੁੱਕਾ, ਰਘਵੀਰ ਸਿੰਘ ਰਾਏਪੁਰ, ਗੁਰਦਿੱਤ ਸਿੰਘ ਰਾਏਪੁਰ ਅਤੇ ਹੋਰ ਵੀ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…