ਮਜੀਠੀਆ ਦੇ ਹੱਕ ਵਿੱਚ ਅਕਾਲੀ ਵਰਕਰਾਂ ਨੇ ਕੀਤਾ ਰੋਸ ਮਾਰਚ, ਪੰਜਾਬ ਦੇ ਰਾਜਪਾਲ ਨੂੰ ਭੇਜਿਆ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਦਸੰਬਰ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਦਰਜ ਤਾਜ਼ਾ ਮਾਮਲੇ ਨੂੰ ਲੈ ਕੇ ਯੂਥ ਅਕਾਲੀ ਦਲ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਦੀ ਅਗਵਾਈ ਹੇਠ ਰੋਸ ਮਾਰਚ ਕੀਤਾ ਗਿਆ। ਯੂਥ ਵਰਕਰ ਅਤੇ ਸੀਨੀਅਰ ਆਗੂ ਆਪਣੀਆਂ ਦਸਤਾਰਾਂ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਡੀਸੀ ਦਫ਼ਤਰ ਪਹੁੰਚੇ ਅਤੇ ਏਡੀਸੀ ਸ੍ਰੀਮਤੀ ਕੋਮਲ ਮਿੱਤਲ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਭੇਜਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਮਜੀਠੀਆ ਖ਼ਿਲਾਫ਼ ਦਰਜ ਝੂਠਾ ਕੇਸ ਰੱਦ ਕੀਤਾ ਜਾਵੇ ਅਤੇ ਅਕਾਲੀ ਆਗੂ ਨੂੰ ਝੂਠੇ ਕੇਸ ਵਿੱਚ ਫਸਾਉਣ ਲਈ ਸਾਜ਼ਿਸ਼ ਰਚਨ ਵਾਲੇ ਕਾਂਗਰਸੀ ਆਗੂਆਂ ਅਤੇ ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਹਰਮਨਪ੍ਰੀਤ ਪ੍ਰਿੰਸ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਜੀਠੀਆ ਵਿਰੁੱਧ ਕੇਸ ਦਰਜ ਕਰਕੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦਾ ਯਤਨ ਕੀਤਾ ਗਿਆ ਹੈ ਪ੍ਰੰਤੂ ਅਕਾਲੀ ਦਲ ਨੂੰ ਜਦੋਂ ਵੀ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪਾਰਟੀ ਹਮੇਸ਼ਾ ਮਜ਼ਬੂਤ ਹੋ ਕੇ ਉੱਭਰੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਸਰਕਾਰੀ ਵਧੀਕੀਆਂ ਦਾ ਮੁਕਾਬਲਾ ਕਰਨ ਲਈ ਯੂਥ ਅਕਾਲੀ ਦਲ ਦੀਆਂ ਬੂਥ ਪੱਧਰ ’ਤੇ ਸਬ ਕਮੇਟੀਆਂ ਬਣਾਈਆਂ ਜਾਣਗੀਆਂ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਯੂਥ ਆਗੂ ਗੁਰਪ੍ਰਤਾਪ ਸਿੰਘ ਬੜੀ, ਕੰਮਾ ਬੈਦਵਾਨ, ਰਾਹੁਲ ਮਰਵਾਹਾ, ਸਤਨਾਮ ਸਿੰਘ ਲਾਂਡਰਾਂ, ਗੁਰਦੀਪ ਸਿੰਘ, ਡਾ. ਸਿਮਰਨਜੋਤ ਸਿੰਘ ਵਾਲੀਆ, ਬਲਵਿੰਦਰ ਸਿੰਘ ਲਖਨੌਰ, ਸਰਪੰਚ ਨਿਰਮਲ ਸਿੰਘ, ਸਰਪੰਚ ਅਵਤਾਰ ਸਿੰਘ ਦਾਊਂ, ਟਿੰਮੀ ਪੂਨੀਆ, ਬਲਜਿੰਦਰ ਸਿੰਘ ਬੇਦੀ, ਹਰਪ੍ਰੀਤ ਸਿੰਘ ਭਾਟੀਆ, ਅਰਵਿੰਦਰ ਸਿੰਘ ਬਿੰਨੀ ਮਨਾਲੀ, ਤਰਨਜੋਤ ਸਿੰਘ ਪਾਹਵਾ, ਮਨਦੀਪ ਸਿੰਘ ਸੰਧੂ, ਸਤਵੀਰ ਸੱਤੀ, ਭੁਪਿੰਦਰ ਮਲਹੋਤਰਾ ਮੌਜੂਦ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …