nabaz-e-punjab.com

ਅਕਾਲੀ ਵਰਕਰ 1 ਨਵੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ 3 ਨਵੰਬਰ ਨੂੰ ਜੰਤਰ ਮੰਤਰ ਦਿੱਲੀ ਵਿੱਚ ਪੁੱਜਣ ਕੈਪਟਨ ਸਿੱਧੂ

ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਕੁੰਭੜਾ ਨੇ ਸ਼ਹਿਰ ਦੇ ਅਕਾਲੀ ਆਗੂਆਂ ਤੇ ਵਰਕਰਾਂ ਦੀਆਂ ਲਗਾਈਆਂ ਡਿਊਟੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਕਤੂਬਰ:
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਬੀਤੇ ਦਿਨੀਂ ਲਏ ਗਏ ਤਾਜ਼ਾ ਫੈਸਲੇ ਉਪਰੰਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਅਕਾਲੀ ਦਲ ਦੇ ਸਾਰੇ ਆਗੂ ਅਤੇ ਵਰਕਰ 1 ਨਵੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਹੋਣ ਵਾਲੇ ‘ਅਰਦਾਸ ਦਿਵਸ’ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਉਣ। ਇਹ ਅਪੀਲ ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਅੱਜ ਇੱਥੋਂ ਸੈਕਟਰ-69 ਸਥਿਤ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਦੇ ਦਫ਼ਤਰ ਵਿੱਚ ਸਮੂਹ ਸਰਕਲ ਪ੍ਰਧਾਨਾਂ ਅਤੇ ਸਰਗਰਮ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤੀ।
ਕੈਪਟਨ ਸਿੱਧੂ ਨੇ ਕਿਹਾ ਕਿ ਨਵੰਬਰ 1984 ਵਿੱਚ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸਿੱਖਾਂ ਦੇ ਹੋਏ ਵਹਿਸ਼ੀਆਨਾ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਹਾਲੇ ਤੱਕ ਵੀ ਇਨਸਾਫ਼ ਨਾ ਮਿਲਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਸਬੰਧੀ ਅਕਾਲੀ ਦਲ ਵੱਲੋਂ 3 ਨਵੰਬਰ ਨੂੰ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਦਿੱਲੀ ਵਿੱਚ ਜੰਤਰ ਮੰਤਰ ਦੇ ਬਾਹਰ ਦਿੱਤੇ ਜਾਣ ਵਾਲੇ ਰੋਸ ਧਰਨੇ ਵਿੱਚ ਵੀ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ।
ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਪਹਿਲੀ ਨਵੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਅਰਦਾਸ ਸਮਾਗਮ ਵਿੱਚ ਜਾਣ ਅਤੇ ਵਰਕਰਾਂ ਨੂੰ ਲਿਜਾਉਣ ਲਈ ਸਮੂਹ ਸਰਕਲ ਪ੍ਰਧਾਨਾਂ ਅਤੇ ਹੋਰਨਾਂ ਪ੍ਰਮੁੱਖ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਉਨ੍ਹਾਂ ਦੱਸਿਆ ਕਿ 1 ਨਵੰਬਰ ਨੂੰ ਸਵੇਰੇ 8 ਵਜੇ ਮੁਹਾਲੀ ਤੋਂ ਗੱਡੀਆਂ ਦਾ ਕਾਫ਼ਲਾ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ।
ਇਸ ਮੌਕੇ ਜ਼ਿਲ੍ਹਾ ਸਕੱਤਰ ਜਨਰਲ (ਸ਼ਹਿਰੀ) ਕਮਲਜੀਤ ਸਿੰਘ ਰੂਬੀ, ਜਨਰਲ ਸਕੱਤਰ ਅਵਤਾਰ ਸਿੰਘ ਮੌਲੀ ਬੈਦਵਾਨ, ਦਫ਼ਤਰ ਸਕੱਤਰ ਕੁਲਵਿੰਦਰ ਸਿੰਘ, ਸਰਕਲ ਪ੍ਰਧਾਨ ਸੁਰਿੰਦਰ ਸਿੰਘ ਰੋਡਾ, ਸੰਤੋਖ ਸਿੰਘ, ਡਾ. ਹਰਪਾਲ ਸਿੰਘ ਬਰਾੜ, ਡਾ. ਮੇਜਰ ਸਿੰਘ, ਗੁਰਮੀਤ ਸਿੰਘ ਸ਼ਾਮਪੁਰ, ਗੁਰਚਰਨ ਸਿੰਘ ਚੇਚੀ, ਅਵਤਾਰ ਸਿੰਘ ਗੋਸਲ, ਬਲਵਿੰਦਰ ਸਿੰਘ ਲਖਨੌਰ, ਬਲਜੀਤ ਸਿੰਘ ਜਗਤਪੁਰਾ, ਭੁਪਿੰਦਰ ਸਿੰਘ ਮੌਲੀ ਬੈਦਵਾਨ, ਸੁੱਚਾ ਸਿੰਘ, ਬਲਵੀਰ ਸਿੰਘ, ਨਿਰਮਲ ਸਿੰਘ ਸਰਪੰਚ, ਹਰਜੋਤ ਸਿੰਘ, ਹਰਬਖ਼ਸ਼ ਸਿੰਘ, ਪ੍ਰੀਤ ਸੱਗੂ, ਹਰਜੀਤ ਸਿੰਘ, ਹਰਸ਼ ਸਰਵਾਰਾ ਅਤੇ ਤਰਸੇਮ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…