Nabaz-e-punjab.com

ਅਕਾਲੀ ਕੌਂਸਲਰ ਅਮਰੀਕ ਸਿੰਘ ਤਹਿਸੀਲਦਾਰ ਵੱਲੋਂ ਫੇਜ਼-11 ਵਿੱਚ ਸਰਕਾਰੀ ਸਕੂਲ ਨੂੰ ਮਿਲੀ ਦੋ ਏਕੜ ਜ਼ਮੀਨ ਦਾ ਉਦਘਾਟਨ

19 ਸਾਲਾਂ ਵਿੱਚ ਤੈਅ ਹੋਇਆ ਸਰਕਾਰੀ ਪ੍ਰਾਈਮਰੀ ਸਕੂਲ ਤੋਂ ਸੀਨੀਅਰ ਸੈਕੰਡਰੀ ਸਕੂਲ ਤੱਕ ਦਾ ਸਫਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ:
ਗਮਾਡਾ ਵੱਲੋਂ ਇੱਥੋਂ ਦੇ ਫੇਜ਼-11 ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਈ ਅਲਾਟ ਕੀਤੀ ਗਈ ਦੋ ਏਕੜ ਜ਼ਮੀਨ ਵਿੱਚ ਪ੍ਰਭਾਵਸ਼ਾਲੀ ਸਮਾਰੋਹ ਆਯੋਜਿਤ ਕਰਕੇ ਅਕਾਲੀ ਦਲ ਕੌਂਸਲਰ ਅਮਰੀਕ ਸਿੰਘ ਤਹਿਸੀਲਦਾਰ ਨੇ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲ ਲਈ ਜ਼ਮੀਨ ਪ੍ਰਾਪਤੀ ਲਈ ਉਨ੍ਹਾਂ ਨੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਲੰਮੀ ਲੜਾਈ ਲੜੀ ਹੈ ਅਤੇ ਆਖਰਕਾਰ ਗਮਾਡਾ ਵੱਲੋਂ ਫੇਜ਼-11 ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਈ ਦੋ ਏਕੜ ਜ਼ਮੀਨ ਅਲਾਟ ਕੀਤੀ ਗਈ। ਉਨ੍ਹਾਂ ਦੱਸਿਆ ਕਿ ਫੇਜ਼-11 ਵਿੱਚ ਪਹਿਲਾ ਸਿਰਫ਼ ਸਰਕਾਰੀ ਪ੍ਰਾਇਮਰੀ ਸਕੂਲ ਹੁੰਦਾ ਸੀ ਅਤੇ ਸਕੂਲ ਦੀ ਇਮਾਰਤ ਵੀ ਕਾਫੀ ਤਰਸਯੋਗ ਹਾਲਤ ਵਿੱਚ ਸੀ। ਸਕੂਲ ਦੀ ਚਾਰਦੀਵਾਰੀ ਨਾ ਹੋਣ ਕਾਰਨ ਸਕੂਲ ਦੇ ਵਿਹੜੇ ਵਿੱਚ ਆਵਾਰਾ ਪਸ਼ੂ ਘੁੰਮਦੇ ਰਹਿੰਦੇ ਸਨ।
ਅਕਾਲੀ ਆਗੂ ਨੇ ਕਿਹਾ ਕਿ ਭਾਵੇਂ ਇਹ ਸਕੂਲ ਉਨ੍ਹਾਂ ਦੇ ਵਾਰਡ ਵਿੱਚ ਨਹੀਂ ਪੈਂਦਾ ਪ੍ਰੰਤੂ ਇਸ ਦੀ ਮਾੜੀ ਹਾਲਤ ਨੂੰ ਦੇਖਕੇ ਉਨ੍ਹਾਂ ਨੇ ਕਈ ਸਾਲ ਪਹਿਲਾਂ ਸਕੂਲ ਦੀ ਹਾਲਤ ਸੁਧਾਰਨ ਦਾ ਬੀੜਾ ਚੁੱਕਿਆ ਸੀ। ਇਸ ਕਾਰਜ ਲਈ ਉਨ੍ਹਾਂ ਨੂੰ ਮੀਡੀਆ ਅਤੇ ਲੋਕਾਂ ਦਾ ਭਰਪੂਰ ਸਹਿਯੋਗ ਮਿਲਿਆ। ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾਂ ਸਕੂਲ ਦੀ ਚਾਰਦੀਵਾਰੀ ਕਰਵਾਈ ਅਤੇ ਫਿਰ ਉਨ੍ਹਾਂ ਨੇ ਅਕਾਲੀ ਸਰਕਾਰ ਤੱਕ ਪਹੁੰਚ ਕਰਕੇ ਸਕੂਲ ਨੂੰ ਪ੍ਰਾਈਮਰੀ ਸਕੂਲ ਤੋਂ ਐਲੀਮੈਂਟਰੀ ਸਕੂਲ ਵਿੱਚ ਤਬਦੀਲ ਕਰਵਾਇਆ। ਇਸ ਮਗਰੋਂ ਉਕਤ ਸਕੂਲ ਨੂੰ ਸੀਨੀਅਰ ਸੈਕੰਡਰੀ ਸਕੂਲ ਦਾ ਦਰਜਾ ਦਿਵਾਉਣ ਲਈ ਯਤਨ ਸ਼ੁਰੂ ਕੀਤੇ ਗਏ। ਇਸ ਦੌਰਾਨ ਮੇਅਰ ਕੁਲਵੰਤ ਸਿੰਘ ਨੇ ਦਿਲਚਸਪੀ ਲੈ ਕੇ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਕੂਲ ਨੂੰ ਹਾਈ ਸਕੂਲ ਦਾ ਦਰਜਾ ਦਿਵਾਇਆ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਸਥਾਨਕ ਵਸਨੀਕਾਂ ਦੀ ਮਿਹਨਤ ਰੰਗ ਲਿਆਈ ਜਦੋਂ ਮੇਅਰ ਦੇ ਵਿਸ਼ੇਸ਼ ਯਤਨਾਂ ਤੋਂ ਬਾਅਦ ਇਸ ਸਕੂਲ ਨੂੰ ਬਾਰ੍ਹਵੀਂ ਤੱਕ ਦਾ ਦਰਜਾ ਹਾਸਲ ਹੋਇਆ। ਮੇਅਰ ਨੇ ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਪੰਜ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਅਤੇ ਹੋਰਨਾਂ ਦਾਨੀ ਸੱਜਣਾ ਨੂੰ ਵੀ ਅਪੀਲ ਕੀਤੀ ਕਿ ਸਕੂਲ ਦੇ ਵਿਕਾਸ ਲਈ ਵੱਧ ਤੋਂ ਵੱਧ ਦਾਨ ਦਿੱਤਾ ਜਾਵੇ।
ਇਸ ਮੌਕੇ ਅਕਾਲੀ ਕੌਂਸਲਰ ਸਤਵੀਰ ਸਿੰਘ ਧਨੋਆ ਤੇ ਹਰਪਾਲ ਸਿੰਘ ਚੰਨਾ, ਮੁਲਾਜ਼ਮ ਆਗੂ ਸੱਜਣ ਸਿੰਘ, ਜਗਦੀਸ ਸਿੰਘ, ਹਰੀ ਮਿੱਤਲ ਮਹਾਜਨ, ਸਾਬਕਾ ਸਿੱਖਿਆ ਅਧਿਕਾਰੀ ਕੁਲਵਿੰਦਰ ਸਿੰਘ, ਸਿੱਖਿਆ ਬੋਰਡ ਕਰਮਚਾਰੀ ਯੂਨੀਅਨ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਢਿੱਲੋਂ, ਸਾਬਕਾ ਜਨਰਲ ਸਕੱਤਰ ਭਗਵੰਤ ਸਿੰਘ ਬੇਦੀ ਤੇ ਰਣਜੀਤ ਸਿੰਘ ਮਾਨ, ਯੂਥ ਆਗੂ ਜਸਰਾਜ ਸਿੰਘ ਸੋਨੂੰ, ਰਸ਼ਪਿੰਦਰ ਸਿੰਘ, ਰਜਿੰਦਰ ਸਿੰਘ, ਮਨਜੀਤ ਸਿੰਘ, ਜਗਦੀਸ਼ ਸਿੰਘ, ਹਰਵਿੰਦਰ ਸਿੰਘ ਸਿੱਧੂ, ਹਰਪਾਲ ਸਿੰਘ, ਰਣਜੀਤ ਸਿੰਘ, ਮੁਕੰਦ ਸਿੰਘ, ਬਲਜੀਤ ਸਿੰਘ ਖੋਖਰ, ਕੁਲਬੀਰ ਸਿੰਘ, ਹਰਜੀਤ ਸਿੰਘ ਸਿੱਧੂ, ਕੇਕੇ ਭੱਟੀ, ਜਸਬੀਰ ਕੌਰ ਪ੍ਰਧਾਨ ਹੈਲਪਿੰਗ ਹੈਡ ਸੁਸਾਇਟੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…