Share on Facebook Share on Twitter Share on Google+ Share on Pinterest Share on Linkedin ਸੀਜੀਸੀ ਕਾਲਜ ਝੰਜੇੜੀ ਵਿੱਚ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਵਾਹਿਗੁਰੂ ਦੇ ਚਰਨਾਂ ’ਚੋਂ ਸਰਬਤ ਦੇ ਭਲੇ ਦੀ ਅਰਦਾਸ ਕਰਕੇ ਵਿਦਿਆਰਥੀਆਂ ਲਈ ਕੀਤੀ ਕਾਮਨਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੁਲਾਈ: ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕਾਲਜ ਵਿੱਚ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਜਿਸ ਵਿੱਚ ਮੈਨੇਜਮੈਂਟ, ਸਟਾਫ਼ ਅਤੇ ਸਮੂਹ ਵਿਦਿਆਰਥੀਆਂ ਨੇ ਹਿੱਸਾ ਲੈ ਕੇ ਆਉਣ ਵਾਲੇ ਸਮੇਂ ਵਿੱਚ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਤੇ ਸੀ ਜੀ ਸੀ ਵੱਲੋਂ ਨਵੇਂ ਬਣਾਏ ਗਏ ਹੋਸਟਲ ਨੂੰ ਵੀ ਵਿਦਿਆਰਥੀਆਂ ਦੇ ਸਪੁਰਦ ਕੀਤਾ ਗਿਆ। ਤਿੰਨ ਦਿਨਾਂ ਅਖੰਡ ਪਾਠ ਸਾਹਿਬ ਦੇ ਅਖੀਰੀ ਦਿਨ ਭੋਗ ਪਾਉਣ ਉਪਰੰਤ ਕੀਰਤਨ ਦਾ ਆਯੋਜਨ ਕੀਤਾ ਗਿਆ ਜਿਸ ‘ਚ ਰਾਗੀ ਸਿੰਘਾਂ ਦੇ ਇਲਾਵਾ ਸੀਜੀਸੀ ਦੇ ਵਿਦਿਆਰਥੀਆਂ ਨੇ ਵੀ ਰਸਮਈ ਕੀਰਤਨ ਨਾਲ ਸਭ ਨੂੰ ਨਿਹਾਲ ਕੀਤਾ। ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਕਿਸੇ ਵੀ ਸ਼ੁੱਭ ਕੰਮ ਦੀ ਸ਼ੁਰੂਆਤ ਉਸ ਪਿਤਾ ਪਰਮੇਸ਼ਰ ਦੇ ਸ਼ੁਕਰਾਨੇ ਅਤੇ ਅਰਦਾਸ ਨਾਲ ਕੀਤੀ ਜਾਂਦੀ ਹੈ ਅਤੇ ਇਸ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਵਿਦਿਆਰਥੀਆਂ ਨੂੰ ਇਹੀ ਸਿੱਖਿਆ ਦਿਤੀ ਜਾ ਰਹੀ ਹੈ ਕਿ ਪ੍ਰਮਾਤਮਾ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਗਿਆ ਕੰਮ ਸਦਾ ਵਧੀਆਂ ਨੇਪਰੇ ਚੜ੍ਹਦਾ ਹੈ। ਉਨ੍ਹਾਂ ਝੰਜੇੜੀ ਕਾਲਜ ਦੇ 100 ਫੀਸਦੀ ਆਏ ਨਤੀਜੇ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕਰਦੇ ਹੋਏ ਸਰਬਤ ਦੇ ਭਲੇ ਦੀ ਕਾਮਨਾ ਕੀਤੀ। ਉਨ੍ਹਾਂ ਦੱਸਿਆ ਕਿ ਸੀਜੀਸੀ ਗਰੁੱਪ ਆਪਣੇ ਵਿਦਿਆਰਥੀਆਂ ਨੂੰ ਨਾ ਕੇਵਲ ਮਿਆਰੀ ਸਿੱਖਿਆ ਪ੍ਰਦਾਨ ਕਰਨ ਤੱਕ ਸੀਮਤ ਹੈ ਸਗੋਂ ਉਨ੍ਹਾਂ ਨੂੰ ਵਿੱਦਿਅਕ ਯੋਗਤਾ ਮੁਤਾਬਕ ਰੁਜ਼ਗਾਰ ਦੇ ਅਵਸਰ ਪ੍ਰਦਾਨ ਕਰਨ ਲਈ ਹਮੇਸ਼ਾ ਤਤਪਰ ਰਹਿੰਦਾ ਹੈ ਅਤੇ ਇਸ ਸਬੰਧੀ ਸਮੇਂ ਸਮੇਂ ਸਿਰ ਪਲੇਸਮੈਂਟ ਕੈਂਪਲ ਲਗਾਏ ਜਾਂਦੇ ਹਨ। ਜਿਸ ਵਿੱਚ ਦੇਸ਼ ਵਿਦੇਸ਼ ਦੀਆਂ ਨਾਮੀ ਕੰਪਨੀਆਂ ਵੱਲੋਂ ਨੌਕਰੀ ਲਈ ਵਿਦਿਆਰਥੀਆਂ ਦੀ ਚੋਣ ਕੀਤੀ ਜਾਂਦੀ ਹੈ। ਇਸ ਮੌਕੇ ਗੁਰੁ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ