ਪਿੰਡ ਚਨਾਲੋਂ ਵਿੱਚ ਨੌਜਵਾਨ ਸਭਾ ਨੇ ਸਰਬੱਤ ਦੇ ਭਲੇ ਲਈ ਅਖੰਡ ਪਾਠ ਦੇ ਭੋਗ ਪੁਆਏ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 29 ਅਕਤੂਬਰ:
ਨੇੜਲੇ ਪਿੰਡ ਚਨਾਲੋਂ ਵਿਖੇ ਨੌਜੁਆਨ ਸਭਾ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਕਿ ਅੱਜ ਪਿੰਡ ਚਨਾਲੋਂ ਦੀ ਗਰਾਮ ਪੰਚਾਇਤ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਚਨਾਲੋਂ ਵਿੱਚ 13ਵਾਂ ਸਾਂਝੇ ਅਖੰਡ ਪਾਠ ਦੇ ਭੋਗ ਪਾਏ ਗਏ। ਜਿਸ ਵਿੱਚ ਸਮੂਹ ਇਲਾਕੇ ਦੀਆਂ ਸੰਗਤਾਂ ਨੇ ਹਾਜਰੀ ਲਵਾਈ। ਇਸ ਮੌਕੇ ਭਾਈ ਪ੍ਰਿਤਪਾਲ ਸਿੰਘ ਭਾਰਤਗੜ੍ਹ ਵਾਲਿਆਂ ਨੇ ਆਈਆਂ ਸੰਗਤਾਂ ਨੂੰ ਕੀਰਤਨ ਨਾਲ ਗੁਰੂ ਚਰਨਾਂ ਨਾਲ ਜੋੜਿਆ। ਕੀਰਤਨ ਮਗਰੋਂ ਗੁਰੂ ਕੇ ਅਤੁੱਟ ਲੰਗਰ ਵੀ ਵਰਤਾਏ ਗਏ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…