nabaz-e-punjab.com

ਪੰਜਾਬ ਵਿੱਚ ਅਲਰਟ: 4 ਲੋਕਾਂ ਨੇ ਜੰਮੂ ਤੋਂ ਪਠਾਨਕੋਟ ਆ ਰਹੀ ਇਨੋਵਾ ਕਾਰ ਖੋਹੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਪਠਾਨਕੋਟ, 14 ਨਵੰਬਰ:
ਮੰਗਲਵਾਰ ਦੀ ਰਾਤ ਨੂੰ ਜੰਮੂ-ਮਾਧੋਪੁਰ ਸਰਹੱਦ ’ਤੇ ਚਾਰ ਅਣਪਛਾਤੇ ਵਿਅਕਤੀਆਂ ਵੱਲੋਂ ਇਨੋਵਾ ਕਾਰ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਬਟਾਲਾ ਵਿੱਚ ਪੰਜਾਬ ਪੁਲੀਸ ਨੂੰ ਹਾਈ ਅਲਰਟ ਕੀਤਾ ਗਿਆ ਹੈ। ਇਕ ਘੰਟੇ ਦੇ ਅੰਦਰ-ਅੰਦਰ ਪਠਾਨਕੋਟ-ਗੁਰਦਾਸਪੁਰ-ਬਟਾਲਾ-ਅੰਮ੍ਰਿਤਸਰ ਹਾਈਵੇਅ ’ਤੇ ਨੌ ਚੈੱਕ ਪੋਸਟ ਲਗਾਏ ਗਏ।
ਆਈਜੀ (ਸਰਹੱਦ ਰੇਂਜ) ਸੁਰਿੰਦਰਪਾਲ ਸਿੰਘ ਪਰਮਾਰ ਨੇ ਕਿਹਾ ਕਿ ਮੁਲਜ਼ਮਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ੱਕੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਨਵਰੀ 2016 ਦੇ ਪਠਾਨਕੋਟ ਏਅਰ ਫੋਰਸ ਸਟੇਸ਼ਨ ’ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੁਲੀਸ ਕਿਸੇ ਵੀ ਤਰ੍ਹਾਂ ਖਤਰਾ ਲੈਣ ਦੀ ਸਥਿਤੀ ਵਿੱਚ ਨਹੀਂ ਹੈ। ਮਾਮਲੇ ਨੂੰ ਸੁਲਝਾਉਣ ਲਈ ਛੇ ਟੀਮਾਂ ਬਣਾਈਆਂ ਗਈਆਂ ਹਨ। ਗੁਰਦਾਸਪੁਰ-ਪਠਾਨਕੋਟ ਅਤੇ ਬਟਾਲਾ-ਅੰਮ੍ਰਿਤਸਰ ਹਾਈਵੇਅ ’ਤੇ ਸਥਿਤ ਦੋ ਟੋਲ ਬੈਰੀਅਰਾਂ ਤੋਂ ਵੀ ਸਬੰਧਤ ਜਾਣਕਾਰੀ ਮੰਗੀ ਗਈ ਹੈ ਅਤੇ ਇਸ ਦੋਂ ਇਲਾਵਾ ਮੁਲਜ਼ਮਾਂ ਦੀ ਪੈੜ ਨੱਪਣ ਲਈ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀਆਂ ਜਾ ਰਹੀਆਂ ਹਨ।

Load More Related Articles
Load More By Nabaz-e-Punjab
Load More In Crime

Check Also

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ ਅਪਰਾਧ ਨੂੰ ਅੰਜਾਮ ਦੇਣ ਲਈ ਵਰ…