Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੇ ਸਾਰੇ ਪ੍ਰਬੰਧ ਮੁਕੰਮਲ ਡੀਸੀ ਗਿਰੀਸ਼ ਦਿਆਲਨ ਨੇ ਲਿਆ ਫੁੱਲ ਡਰੈੱਸ ਰਿਹਰਸਲ ਤੇ ਤਿਆਰੀ ਪ੍ਰਬੰਧਾਂ ਦਾ ਜਾਇਜ਼ਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜਨਵਰੀ: ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਫੇਜ਼-6 ਸਥਿਤ ਸਰਕਾਰੀ ਕਾਲਜ ਵਿੱਚ ਮਨਾਏ ਜਾਣ ਵਾਲੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਪੇਸ਼ ਕੀਤੇ ਜਾਣ ਵਾਲੇ ਦੇਸ਼ ਭਗਤੀ ਅਤੇ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਅਤੇ ਮਾਰਚ ਪਾਸਟ ਦੀਆਂ ਤਿਆਰੀਆਂ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਹ ਜਾਣਕਾਰੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਗਣਤੰਤਰ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਫਾਈਨਲ ਅਤੇ ਫੁੱਲ ਡਰੈੱਸ ਰਿਹਰਸਲ ਅਤੇ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਸੂਬਾ ਪੱਧਰੀ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਉਨ੍ਹਾਂ ਦੱਸਿਆ ਕਿ ਮਾਰਚ ਪਾਸਟ ਵਿੱਚ ਪੰਜਾਬ ਪੁਲੀਸ, ਮਹਿਲਾ ਪੁਲੀਸ, ਸ਼ਿਵਾਲਿਕ ਪਬਲਿਕ ਸਕੂਲ ਫੇਜ਼-6, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਦੇ ਐਨਸੀਸੀ ਕੈਡਿਟ ਅਤੇ ਸਰਕਾਰੀ ਸਕੂਲ ਘੜੰੂਆਂ ਦੇ ਸਕਾਊਟਸ ਐਂਡ ਗਾਈਡਜ਼ ਦੀਆਂ ਟੁਕੜੀਆਂ ਸ਼ਾਮਲ ਹਨ। ਬੈਂਡ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਦੀਆਂ ਵਿਦਿਆਰਥਣਾਂ ਹਿੱਸਾ ਲੈਣਗੀਆਂ। ਜਦਕਿ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਦੇ ਵਿਦਿਆਰਥੀ ਅਤੇ ਵਿਦਿਆਰਥਣਾਂ ਵੱਲੋਂ ਮਾਸ ਪੀਟੀ ਸ਼ੋਅ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਆਜ਼ਾਦੀ ਘੁਲਾਟੀਆਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਇਸ ਉਪਰੰਤ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਸਮਾਗਮ ਵਾਲੀ ਥਾਂ ’ਤੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਮਾਰੋਹ ਦੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਪੰਜਾਬ ਪੁਲੀਸ ਦੇ ਏਡੀਜੀਪੀ (ਲਾਅ ਐਂਡ ਆਰਡਰ) ਪ੍ਰਮੋਦ ਬਾਨ, ਏਡੀਜੀਪੀ (ਸੁਰੱਖਿਆ) ਰਾਕੇਸ਼ ਚੰਦਰਾ, ਰੂਪਨਗਰ ਰੇਂਜ ਦੇ ਆਈਜੀ ਅੰਮ੍ਰਿਤ ਪ੍ਰਸ਼ਾਦ, ਐਸਐਸਪੀ ਕੁਲਦੀਪ ਸਿੰਘ ਚਾਹਲ, ਏਡੀਸੀ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ ਐਸਡੀਐਮ ਜਗਦੀਪ ਸਹਿਗਲ ਅਤੇ ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਹਿੰਮਤ ਸਿੰਘ ਹੁੰਦਲ ਸ਼ਾਮਲ ਸਨ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰ ਸਮਾਰੋਹ ਨੂੰ ਨੇਪਰੇ ਚਾੜ੍ਹਨ ਲਈ ਆਪਣੀ ਡਿਊਟੀ ਨੂੰ ਸਹੀ ਤਰੀਕੇ ਨਾਲ ਨਿਭਾਉਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ