Nabaz-e-punjab.com

ਜ਼ਿਲ੍ਹਾ ਮੁਹਾਲੀ ਦੇ ਸਾਰੇ ਵਿੱਦਿਅਕ ਅਦਾਰਿਆਂ ਵਿੱਚ 16 ਅਗਸਤ ਨੂੰ ਰਹੇਗੀ ਛੁੱਟੀ, ਰਾਣਾ ਕੇਪੀ ਨੇ ਕੀਤਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਗਸਤ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਭਲਕੇ 16 ਅਗਸਤ (ਸ਼ੁੱਕਰਵਾਰ) ਨੂੰ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਇਹ ਐਲਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੀਤਾ। ਉਹ ਅੱਜ ਇੱਥੋਂ ਦੇ ਸਰਕਾਰੀ ਕਾਲਜ ਫੇਜ਼-6 ਵਿੱਚ ਮਨਾਏ ਗਏ ਜ਼ਿਲ੍ਹਾ ਪੱਧਰੀ 73ਵੇਂ ਆਜ਼ਾਦੀ ਦਿਵਸ ਦੇ ਮੌਕੇ ਉੱਤੇ ਤਿਰੰਗਾ ਲਹਿਰਾਉਣ ਲਈ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਆਏ ਸੀ। ਤਿਰੰਗਾ ਲਹਿਰਾਉਣ ਅਤੇ ਪਰੇਡ ਦਾ ਨਿਰੀਖਣ ਕਰਨ ਮਗਰੋਂ ਸਪੀਕਰ ਨੇ ਵਿੱਦਿਅਕ ਅਦਾਰਿਆਂ ਵਿੱਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ। ਇਸ ਮੌਕੇ ਰਾਣਾ ਕੇਪੀ ਸਿੰਘ, ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਅਮਨ ਦੇ ਪ੍ਰਤੀਕ ਗੁਬਾਰੇ ਵੀ ਛੱਡੇ।
ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦਾ ਸਭ ਤੋਂ ਵੱਡਾ ਯੋਗਦਾਨ ਸੀ ਪਰ ਪੰਜਾਬ ਦੇ ਸ਼ਹੀਦਾਂ ਨੂੰ ਬਣਦਾ ਮਾਣ-ਸਨਮਾਨ ਨਹੀਂ ਮਿਲਿਆ। ਪੰਜਾਬੀਆਂ ਵੱਲੋਂ ਸੁਤੰਤਰਤਾ ਸੰਗਰਾਮ ਵਿੱਚ ਪਾਏ ਯੋਗਦਾਨ ਲਈ ਬਣਦਾ ਮਾਣ ਸਨਮਾਨ ਦਿਵਾਉਣ ਲਈ ਪੰਜਾਬ ਵਿਧਾਨ ਸਭਾ ਵੱਲੋਂ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਵਿੱਚ ਇਕ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਸੁਤੰਤਰਤਾ ਸੰਗਰਾਮ ਵਿੱਚ ਯੋਗਦਾਨ ਪਾਉਣ ਵਾਲੇ ਪੰਜਾਬੀਆਂ ਦੀ ਸ਼ਨਾਖ਼ਤ ਕਰੇਗੀ, ਜਿਨ੍ਹਾਂ ਦੇ ਵਡਮੁੱਲੇ ਯੋਗਦਾਨ ਨਾਲ ਮੁਲਕ ਆਜ਼ਾਦ ਹੋਇਆ। ਇਸ ਕਮੇਟੀ ਦੀ ਰਿਪੋਰਟ ਆਉਣ ਤੋਂ ਬਾਅਦ ਉਹ ਕੇਂਦਰ ਸਰਕਾਰ ਕੋਲ ਪਹੁੰਚ ਕਰ ਕੇ ਸੁਤੰਤਰਤਾ ਸੰਗਰਾਮ ਵਿੱਚ ਯੋਗਦਾਨ ਪਾਉਣ ਵਾਲੇ ਪੰਜਾਬੀਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਕਹਿਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ, ਐਸਐਸਪੀ ਕੁਲਦੀਪ ਸਿੰਘ ਚਾਹਲ, ਮੁਹਾਲੀ ਨਗਰ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ, ਏਡੀਸੀ (ਜ) ਸ੍ਰੀਮਤੀ ਸਾਕਸ਼ੀ ਸਾਹਨੀ, ਏਡੀਸੀ (ਵਿਕਾਸ) ਅਮਰਦੀਪ ਸਿੰਘ ਬੈਂਸ, ਜੁਆਇੰਟ ਕਮਿਸ਼ਨਰ ਨਗਰ ਨਿਗਮ ਕਨੂੰ ਥਿੰਦ, ਐਸਪੀ (ਸਿਟੀ) ਹਰਵਿੰਦਰ ਸਿੰਘ ਵਿਰਕ, ਐਸਪੀ (ਐਚ) ਗੁਰਸੇਵਕ ਸਿੰਘ ਬਰਾੜ, ਐਸਪੀ (ਡੀ) ਵਰੁਣ ਸ਼ਰਮਾ, ਐਸਪੀ (ਸਿਟੀ-2) ਅਸ਼ਵਨੀ ਗੋਟਿਆਲ, ਐਸਪੀ (ਟਰੈਫ਼ਿਕ) ਕੇਸਰ ਸਿੰਘ, ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ, ਸਿਵਲ ਸਰਜਨ ਡਾ. ਮਨਜੀਤ ਸਿੰਘ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਿਖਾ ਗੋਇਲ, ਐਸਡੀਐਮ ਜਗਦੀਪ ਸਹਿਗਲ, ਤਹਿਸੀਲਦਾਰ ਸੁਖਪਿੰਦਰ ਕੌਰ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਢਿੱਲੋਂ, ਜ਼ਿਲ੍ਹਾ ਵਣ ਮੰਡਲ ਅਫ਼ਸਰ ਗੁਰਅਮਨਪ੍ਰੀਤ ਸਿੰਘ ਬੈਂਸ, ਜ਼ਿਲ੍ਹਾ ਸਿੱਖਿਆ ਅਫ਼ਸਰ ਹਿੰਮਤ ਸਿੰਘ ਹੁੰਦਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ ਰਾਹੀ, ਜ਼ਿਲ੍ਹਾ ਭਲਾਈ ਅਫ਼ਸਰ ਸੁੱਖਸਾਗਰ ਸਿੰਘ, ਡੀਡੀਪੀਓ ਡੀਕੇ ਸਾਲਦੀ, ਮੁੱਖ ਖੇਤੀਬਾੜੀ ਅਫ਼ਸਰ ਹਰਪਾਲ ਸਿੰਘ, ਯੂਥ ਆਗੂ ਕੰਵਰਬੀਰ ਸਿੰਘ ਸਿੱਧੂ, ਰਾਜਾ ਕੰਵਰਜੋਤ ਸਿੰਘ ਮੁਹਾਲੀ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਰਾਣਾ ਹਰਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਖਦੀਪ ਸਿੰਘ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਪ ਮੁੱਖ ਕਾਰਜਕਾਰੀ ਅਫ਼ਸਰ ਰਵਿੰਦਰ ਸਿੰਘ ਸੰਧੂ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…