Share on Facebook Share on Twitter Share on Google+ Share on Pinterest Share on Linkedin ਮਾਲਵਾ ਪੱਟੀ ਦੇ 13 ਜ਼ਿਲ੍ਹਿਆਂ ਵਿੱਚ ਸੋਮਵਾਰ ਨੂੰ ਬੰਦ ਰਹਿਣਗੀਆਂ ਸਾਰੀਆਂ ਵਿੱਦਿਅਕ ਸੰਸਥਾਵਾਂ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਅਗਸਤ: ਪੰਜਾਬ ਸਰਕਾਰ ਨੇ ਇਹਤਿਆਤ ਵਜੋਂ ਮਾਲਵਾ ਪੱਟੀ ਦੇ 13 ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲ-ਕਾਲਜ ਅਤੇ ਤਕਨੀਕੀ ਸੰਸਥਾਵਾਂ ਸਮੇਤ ਸਾਰੀਆਂ ਵਿਦਿਅਕ ਸੰਸਥਾਵਾਂ 28 ਅਗਸਤ ਨੂੰ ਬੰਦ ਕਰਨ ਰੱਖਣ ਦੇ ਆਦੇਸ਼ ਦਿੱਤੇ ਹਨ ਕਿਉਂ ਜੋ ਇਸ ਦਿਨ ਰਾਮ ਰਹੀਮ ਬਲਾਤਕਾਰ ਕੇਸ ਵਿੱਚ ਸਜ਼ਾ ਸੁਣਾਈ ਜਾਣੀ ਹੈ। ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਸਜ਼ਾ ਸੁਣਾਏ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਦੀ ਗੰਭੀਰਤਾ ਅਤੇ ਤਣਾਅ ਵਧਣ ਦੇ ਸੰਦਰਭ ਵਿੱਚ ਲਿਆ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮਾਲਵਾ ਖੇਤਰ ਦੇ 13 ਨਾਜ਼ੁਕ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਮੁਹਾਲੀ ਅਤੇ ਫਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਵਿਦਿਅਕ ਸੰਸਥਾਵਾਂ ’ਚ ਛੁੱਟੀ ਦਾ ਐਲਾਨ ਕਰਨ ਲਈ ਆਖਿਆ ਗਿਆ ਹੈ ਤਾਂ ਕਿ ਬੱਸ ਸੇਵਾ ਅਤੇ ਆਵਾਜਾਈ ਦੇ ਸਾਧਨਾਂ ਵਿੱਚ ਰੁਕਾਵਟ ਦੀ ਵਜ੍ਹਾ ਨਾਲ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨੂੰ ਟਾਲਿਆ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ