nabaz-e-punjab.com

ਸ਼ਿਵ ਸੈਨਾ ਹਿੰਦੂ ਵੱਲੋਂ ਠੇਕੇਦਾਰਾਂ ਦੇ ਸਾਰੇ ਮਸਲੇ ਹੱਲ ਕਰਵਾਏ ਜਾਣਗੇ: ਨਿਸ਼ਾਂਤ ਸ਼ਰਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੁਲਾਈ:
ਸ਼ਿਵ ਸੈਨਾ ਹਿੰਦੂ ਵੱਲੋਂ ਭਗਵਾ ਸੰਕਲਪ ਸਭਾ ਆਯੋਜਿਤ ਕੀਤੀ ਗਈ। ਜਿਸ ਦੀ ਪ੍ਰਧਾਨਗੀ ਠੇਕੇਦਾਰ ਬ੍ਰਿਗੇਡ ਦੇ ਚੇਅਰਮੈਨ ਗਿਆਨ ਚੰਦ ਯਾਦਵ ਅਤੇ ਸ਼ਿਵ ਸੈਨਾ ਹਿੰਦ ਦੇ ਪੰਜਾਬ ਚੇਅਰਮੈਨ ਰਜਿੰਦਰ ਧਾਲੀਵਾਲ ਨੇ ਕੀਤੀ। ਇਸ ਮੌਕੇ ਸ਼ਿਵ ਸੈਨਾ ਹਿੰਦ ਦੇ ਕੌਮੀ ਪ੍ਰਧਾਨ ਕੱਟੜ ਹਿੰਦੂ ਨੇਤਾ ਨਿਸ਼ਾਂਤ ਸ਼ਰਮਾ ਅਤੇ ਰਾਸ਼ਟਰੀ ਯੁਵਾ ਪ੍ਰਧਾਨ ਰਾਹੁਲ ਸ਼ਰਮਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਨਿਸ਼ਾਂਤ ਸ਼ਰਮਾ ਵੱਲੋਂ ਠੇਕੇਦਾਰ ਰਾਮ ਕੁਮਾਰ ਯਾਦਵ ਨੂੰ ਪਾਰਟੀ ਦੇ ਠੇਕੇਦਾਰ ਬ੍ਰਿਗੇਡ ਮੁਹਾਲੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਠੇਕੇਦਾਰ ਬ੍ਰਿਗੇਡ ਠੇਕੇਦਾਰਾਂ ਦੀ ਹਰ ਸਮੱਸਿਆ ਦੂਰ ਕਰਨ ਦਾ ਯਤਨ ਕਰਦੀ ਹੈ। ਠੇਕੇਦਾਰਾਂ ਦੇ ਮਸਲੇ ਹੱਲ ਕਰਵਾਉਣ ਲਈ ਪਾਰਟੀ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਹਨਾਂ ਕਿਹਾ ਕਿ ਠੇਕੇਦਾਰਾਂ ਨੂੰ ਜੇ ਕਿਸੇ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਹ ਉਹਨਾਂ ਨੂੰ ਦੱਸਣ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਾਲਿਸਤਾਨੀਆਂ ਦੇ ਇਸ਼ਾਰੇ ਤੇ ਭੜਕਾਊ ਬਿਆਨਬਾਜੀ ਕਰ ਰਿਹਾ ਹੈ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦਾ ਯਤਨ ਕਰ ਰਿਹਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਰੋਧੀ ਪਾਰਟੀ ਹੈ। ਇਸ ਮੌਕੇ ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਾਰਡ ਪੱਧਰ ਤੇ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੌਕੇ ਪਾਰਟੀ ਦੇ ਮੁਹਾਲੀ ਇਕਾਈ ਦੇ ਪ੍ਰਧਾਨ ਰਾਮ ਕੁਮਾਰ, ਚੰਡੀਗੜ੍ਹ ਇਕਾਈ ਦੇ ਪ੍ਰਧਾਨ ਅਵਦੇਸ਼ ਕੁਮਾਰ ਯਾਦਵ, ਸੈਕਟਰ-59 ਦੇ ਜ਼ੋਨ ਪ੍ਰਧਾਨ ਮੁਨੀਵ, ਸੈਕਟਰ-52 ਦੇ ਜ਼ੋਨ ਪ੍ਰਧਾਨ ਰਾਜੇਸ਼ ਕੁਮਾਰ, ਜਨਰਲ ਸਕੱਤਰ ਸੰਜੇ ਗੋਸਵਾਮੀ, ਸਲਾਹਕਾਰ ਧੁਰੰਪ ਦੇਵ ਰਾਮ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…