Share on Facebook Share on Twitter Share on Google+ Share on Pinterest Share on Linkedin ਮੁਹਾਲੀ ਦੀਆਂ ਸੜਕਾਂ ’ਤੇ ਸੁਰੱਖਿਅਤ ਆਵਾਜਾਈ ਲਈ ਸਾਰੀਆਂ ਸੰਭਾਵਨਾਵਾਂ ਦੀ ਜਾਂਚ ਕੀਤੀ ਜਾਵੇਗੀ: ਡੀਸੀ ਆਸ਼ਿਕਾ ਜੈਨ ਗਮਾਡਾ ਅਤੇ ਹੋਰਨਾਂ ਵਿਭਾਗਾਂ ਨੂੰ ਦੋ ਹਫ਼ਤਿਆਂ ਵਿੱਚ ਟਰੈਫ਼ਿਕ ਪੁਲੀਸ ਦੀ ਰਿਪੋਰਟ ਅਨੁਸਾਰ ਐਕਸ਼ਨ ਟੇਕਨ ਰਿਪੋਰਟ ਦੇਣ ਦੇ ਹੁਕਮ ਸ਼ਹਿਰ ਵਿੱਚ ਰਾਉਂਡ ਅਬਾਊਟ ਚੌਕਾਂ ਦਾ ਕੰਮ ਮੁਕੰਮਲ ਕਰਨ ਦੇ ਨਾਲ-ਨਾਲ ਬਲੈਕ ਸਪੋਟ ਜਲਦੀ ਠੀਕ ਕਰਨ ਦੇ ਆਦੇਸ਼ ਨਬਜ਼-ਏ-ਪੰਜਾਬ, ਮੁਹਾਲੀ, 27 ਨਵੰਬਰ: ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸ਼ਹਿਰ ਦੀਆਂ ਸੜਕਾਂ ’ਤੇ ਸੁਰੱਖਿਅਤ ਆਵਾਜਾਈ ਅਤੇ ਟਰੈਫ਼ਿਕ ਜਾਮ ਤੋਂ ਨਿਜਾਤ ਪਾਉਣ ਲਈ ਸੜਕ ਸੁਰੱਖਿਆ ਕਮੇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਦਸੰਬਰ ਦੇ ਦੂਜੇ ਹਫ਼ਤੇ ਕੀਤੀ ਜਾਵੇਗੀ। ਜਿਸ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ ਹੋਣਗੇ ਅਤੇ ਸ਼ਹਿਰ ਦੀਆਂ ਸੜਕਾਂ ’ਤੇ ਸੁਖਾਵੀਂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਗਮਾਡਾ ਨਾਲ ਸਬੰਧਤ ਪ੍ਰਮੁੱਖ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਅੱਜ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀਸੀ ਆਸ਼ਿਕਾ ਜੈਨ ਨੇ ਸੜਕਾਂ ’ਤੇ ਸੁਰੱਖਿਅਤ ਆਵਾਜਾਈ ਲਈ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਆਗਾਮੀ ਧੁੰਦ ਦੇ ਮੌਸਮ ਦੇ ਮੱਦੇਨਜ਼ਰ ਗੋਲ ਚੌਕਾਂ ਦੀ ਉਸਾਰੀ ਦਾ ਕੰਮ ਛੇਤੀ ਮੁਕੰਮਲ ਕੀਤਾ ਜਾਵੇ। ਸੜਕ ਦੇ ਨਿਰਮਾਣ ਦੇ ਸਾਰੇ ਕੰਮ ਨੂੰ ਰਿਫ਼ਲੈਕਟਰ ਜਾਂ ਹੋਰ ਮਾਧਿਅਮਾਂ ਨਾਲ ਹਾਈਲਾਈਟ ਕੀਤਾ ਜਾਵੇ ਤਾਂ ਜੋ ਸੜਕ ਦੁਰਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ। ਇਸ ਤੋਂ ਇਲਾਵਾ ਬਲੈਕ ਸਪਾਟਸ ਨੂੰ ਵੀ ਜਲਦੀ ਠੀਕ ਕੀਤਾ ਜਾਵੇ, ਭਾਵੇਂ ਉਹ ਗਮਾਡਾ, ਨੈਸ਼ਨਲ ਹਾਈਵੇਅ, ਨਗਰ ਨਿਗਮ ਜਾਂ ਪੀਡਬਲਿਊਡੀ ਨਾਲ ਸਬੰਧਤ ਹੋਣ। ਟਰੈਫ਼ਿਕ ਪੁਲਿਸ ਵੱਲੋਂ ਸੜਕਾਂ ਨੂੰ ਝਾੜੀਆਂ ਤੋਂ ਮੁਕਤ ਕਰਨ ਅਤੇ ਸਾਈਨ ਬੋਰਡਾਂ ਨੂੰ ਪ੍ਰਤੱਖ ਰੂਪ ਦੇਣ ਲਈ ਤਿਆਰ ਕੀਤੀ ਗਈ ਰਿਪੋਰਟ ਦਾ ਜਾਇਜ਼ਾ ਲੈਂਦਿਆਂ ਡੀਸੀ ਨੇ ਗਮਾਡਾ, ਨਗਰ ਨਿਗਮ, ਲੋਕ ਨਿਰਮਾਣ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਅਗਲੇ ਦੋ ਹਫ਼ਤਿਆਂ ਤੱਕ ਇਸ ਰਿਪੋਰਟ ਦੀਆਂ ਸਿਫ਼ਾਰਸ਼ਾਂ ਨੂੰ ਸਿਧਾਂਤਕ ਰੂਪ ਵਿੱਚ ਲਾਗੂ ਕਰਨ ਅਤੇ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ। ਸਿਟੀ ਸਰਵੀਲੈਂਸ ਸਿਸਟਮ ਤਹਿਤ ਲਗਾਏ ਜਾ ਰਹੇ ਸੀਸੀਟੀਵੀ ਅਤੇ ਹੋਰ ਕੈਮਰੇ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨ ਅਤੇ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣ ਲਈ ਲੋੜੀਂਦੇ ਸਪੀਡ ਲਿਮਟ, ਸਾਈਨ ਬੋਰਡ, ਸਟਾਪ ਲਾਈਨ ਲਗਾਉਣ ਦਾ ਕੰਮ ਵੀ ਸੀਸੀਟੀਵੀ ਲਗਾਉਣ ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇ। ਡੀਸੀ ਨੇ ਗਮਾਡਾ ਨੂੰ ਹਦਾਇਤ ਕੀਤੀ ਕਿ ਉਹ ਐਸਡੀਐਮ ਗੁਰਮੰਦਰ ਸਿੰਘ ਵੱਲੋਂ ਚੁੱਕੇ ਗਏ ਮੁੱਦਿਆਂ ਨੂੰ ਹੱਲ ਕਰਨ ਤਾਂ ਜੋ ਨਿਊ ਕ੍ਰਿਕਟ ਸਟੇਡੀਅਮ ਵਾਲੀ ਸੜਕ ’ਤੇ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਯਕੀਨੀ ਬਣਾਈ ਜਾ ਸਕੇ। ਮੀਟਿੰਗ ਵਿੱਚ ਏਡੀਸੀ (ਜ) ਵਿਰਾਜ ਐਸ ਤਿੜਕੇ, ਏਸੀਏ ਗਮਾਡਾ ਅਮਰਿੰਦਰ ਸਿੰਘ ਟਿਵਾਣਾ, ਐਸਪੀ (ਟਰੈਫਿਕ) ਐਚਐਸ ਮਾਨ, ਐਸਡੀਐਮ ਖਰੜ ਗੁਰਮੰਦਰ ਸਿੰਘ, ਐਸਡੀਐਮ ਡੇਰਾਬੱਸੀ ਅਮਿਤ ਗੁਪਤਾ, ਅਸਟੇਟ ਅਫਸਰ (ਪਲਾਟ) ਗਮਾਡਾ ਰਵਿੰਦਰ ਸਿੰਘ, ਐਨਜੀਓ ਮੈਂਬਰ ਹਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ