nabaz-e-punjab.com

ਭਾਰਤ ਵਿੱਚ ਸਾਰੇ ਗੁਰਧਾਮਾਂ ਨੂੰ ਜੀਐਸਟੀ ਤੋਂ ਛੋਟ ਦਿੱਤੀ ਜਾਵੇ: ਭਾਈ ਜਤਿੰਦਰਪਾਲ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਗਸਤ:
ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਇੰਚਾਰਜ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਾਰਤ ਵਿੱਚ ਸਾਰੇ ਸਿੱਖ ਗੁਰਧਾਮਾਂ ਨੂੰ ਜੀਐਸਟੀ ਤੋਂ ਛੋਟ ਦਿੱਤੀ ਜਾਵੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪੂਰੇ ਭਾਰਤ ਵਿੱਚ ਹੀ ਜੀਐਸਟੀ ਨੂੰ ਲਾਗੂ ਕਰਦਿਆਂ ਸਿੱਖ ਗੁਰਧਾਮਾਂ ਉੱਪਰ ਵੀ ਇਸ ਨੂੰ ਲਾਗੂ ਕਰ ਦਿੱਤਾ ਗਿਆ ਹੈ। ਹੁਣ ਗੁਰਦੁਆਰਾ ਸਾਹਿਬ ਵਿੱਚ ਮਿਲਦੀ ਦੇਗ ਉੱਤੇ ਵੀ ਜੀਐਸਟੀ ਲੱਗਣਾ ਸ਼ੁਰੂ ਹੋ ਗਿਆ ਹੈ। ਉਹਨਾਂ ਕਿਹਾ ਕਿ ਗੁਰਦੁਆਰਿਆਂ ਵਿੱਚ ਮਿਲਦੀ ਦੇਗ ਉਪਰ ਜੀਐਸਟੀ ਲਾਗੂ ਕਰਨਾ ਇੱਕ ਤਰ੍ਹਾਂ ਦਾ ਜਜੀਆ ਟੈਕਸ ਲਗਾਉਣਾ ਹੈ।
ਉਹਨਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਅੰਦੋਲਨ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਕੀਤੀਆਂ। ਇਸ ਤੋਂ ਬਾਅਦ ਜਦੋੱ ਵੀ ਲੋੜ ਪਈ ਤਾਂ ਹਰ ਖੇਤਰ ਵਿੱਚ ਹੀ ਸਿੱਖਾਂ ਨੇ ਮੋਹਰੀ ਭੂਮਿਕਾ ਨਿਭਾਈ। ਉਹਨਾਂ ਕਿਹਾ ਕਿ ਗੁਜਰਾਤ ਵਿੱਚ ਅਤੇ ਹੋਰਨਾਂ ਸੂਬਿਆਂ ਵਿੱਚ ਹੜ੍ਹ ਅਤੇ ਭੂਚਾਲ ਕਾਰਨ ਹੋਏ ਨੁਕਸਾਨ ਮੌਕੇ ਵੀ ਸਿੱਖਾਂ ਨੇ ਉੱਥੇ ਲੰਗਰ ਲਗਾਏ ਅਤੇ ਉੱਥੋੱ ਦੇ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ। ਉਹਨਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਸਿੱਖਾਂ ਦੇ ਗੁਰਦੁਆਰਿਆਂ ਨੂੰ ਵੀ ਜੀਐਸਟੀ ਦੇ ਅਧੀਨ ਲਿਆਂਦਾ ਗਿਆ ਹੈ। ਉਹਨਾਂ ਕਿਹਾ ਕਿ ਜਦੋਂ ਦੱਖਣ ਦੇ ਇੱਕ ਪ੍ਰਸਿੱਧ ਮੰਦਰ ਨੂੰ ਜੀਐਸਟੀ ਤੋਂ ਕੇਂਦਰ ਸਰਕਾਰ ਛੋਟ ਦੇ ਸਕਦੀ ਹੈ ਤਾਂ ਫਿਰ ਸਿੱਖਾਂ ਦੇ ਗੁਰਧਾਮਾਂ ਨੂੰ ਜੀਐਸਟੀ ਤੋਂ ਛੋਟ ਕਿਉਂ ਨਹੀਂ ਦਿੱਤੀ ਜਾ ਸਕਦੀ।
ਉਹਨਾਂ ਕਿਹਾ ਕਿ ਗੁਰਧਾਮਾਂ ਉੱਪਰ ਵੀ ਜੀਐਸਟੀ ਲਾਗੂ ਕੀਤੇ ਜਾਣ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਚੁੱਪੀ ਕਈ ਤਰ੍ਹਾਂ ਦੇ ਸਵਾਲ ਖੜੇ ਕਰ ਰਹੀ ਹੈ। ਉਹਨਾਂ ਕਿਹਾ ਕਿ ਭਾਜਪਾ ਅਕਾਲੀ ਦਲ ਦੀ ਭਾਈਵਾਲ ਪਾਰਟੀ ਹੈ। ਇਸ ਲਈ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੂੰ ਇਹ ਮਾਮਲਾ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨਾਲ ਉਠਾਉਣਾ ਚਾਹੀਦਾ ਹੈ। ਉਹਨਾਂ ਮੰਗ ਕੀਤੀ ਕਿ ਸਿੱਖ ਗੁਰਧਾਮਾਂ ਨੂੰ ਜੀਐਸਟੀ ਤੋਂ ਤੁਰੰਤ ਛੋਟ ਦਿੱਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…