Share on Facebook Share on Twitter Share on Google+ Share on Pinterest Share on Linkedin ਆਦੇਸ਼ ਕਾਲਜ਼ ਵਿੱਚ ਪਹਿਲੀ ਕਨਵੋਕੇਸ਼ਨ ਦੀਆਂ ਸਾਰੀਆਂ ਤਿਆਰੀਆਂ ਤੇ ਪ੍ਰਬੰਧ ਮੁਕੰਮਲ: ਗਿੱਲ ਨਬਜ਼-ਏ-ਪੰਜਾਬ ਬਿਊਰੋ, ਖਰੜ, 8 ਮਾਰਚ: ਇੱਥੋਂ ਦੇ ਨੇੜਲੇ ਪਿੰਡ ਘੜੂੰਆਂ ਸਥਿਤ ਆਦੇਸ਼ ਕਾਲਜ ਵਿੱਚ ਹੋਣ ਵਾਲੀ ਪਹਿਲੀ ਕਨਵੋਕੇਸ਼ਨ ਦੀਆਂ ਸਾਰੀਆਂ ਤਿਆਰੀਆਂ ਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਆਦੇਸ਼ ਗਰੱਪ ਦੇ ਤਕਨੀਕੀ ਵਿੰਗ ਦੇ ਡਾਇਰੈਕਟਰ ਇੰਜੀਨੀਅਰ ਗੁਰਫ਼ਤਿਹ ਸਿੰਘ ਗਿੱਲ ਨੇ ਦੱਸਿਆ ਕਿ 10 ਮਾਰਚ ਨੂੰ ਹੋਣ ਵਾਲੀ ਕਨਵੋਕੇਸ਼ਨ ਵਿਚ 2012 ਬੈਚ ਦੇ ਪਾਸ ਹੋਏ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਲ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆਕਿ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਚ ਅੱਵਲ ਰਹੇ ਵਿਦਿਆਰਥੀਆਂ ਅਤੇ ਆਪਣੇ ਵਿਸ਼ੇ ਵਿਚ ਪਹਿਲੇ ਸਥਾਨ ’ਤੇ ਆਏ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਆਰ ਕਿ ਵਰਮਾਂ, ਸੈਕਟਰੀ ਪੰਜਾਬ ਟੈਕਨੀਕਲ ਐਜੂਕੇਸ਼ਨ ਵਿਭਾਗ ਅਤੇ ਵਾਈਸ ਚਾਂਸਲਰ ਆਈ. ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਰਨਗੇ। ਉਨ੍ਹਾਂ ਦੱਸਿਆ ਕਿ ਕਨਵੋਕੇਸ਼ਨ ਦੌਰਾਨ 150 ਵਿਦਿਆਰਥੀਆਂ ਨੂੰ ਡਿਗਰੀਆਂ ਦੇਣ ਲਈ ਪ੍ਰੋਫੈਸਰ ਡੀ.ਐਸ ਚੌਹਾਨ ਵਾਈਸ ਚਾਂਸਲਰ ਜੀ.ਐਲ.ਏ ਯੂਨੀਵਰਸਿਟੀ ਮਥੁਰਾ ਅਤੇ ਪੀ. ਸ੍ਰੀਨਿਵਾਸ ਉਦਯੋਗਪਤੀ ਹਾਜ਼ਰ ਰਹਿਣਗੇ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦਾ ਮਨੋਬਲ ਵਧਾਉਣ ਲਈ ਆਦੇਸ਼ ਗਰੁੱਪ ਦੇ ਚਾਂਸਲਰ ਹਰਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਪਹੁੰਚਣਗੇ। ਇਸ ਮੌਕੇ ਵੁਨ੍ਹਾਂ ਦੇ ਨਾਲ ਸੰਸਥਾ ਦੇ ਪਿੰ੍ਰਸੀਪਲ ਡੀ.ਐਸ ਪੁੰਡੀਰ ਅਤੇ ਪੀ.ਆਰ.ਓ ਰਸ਼ਪਾਲ ਸਿੰਘ ਪਾਲੀ ਹਾਜਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ