Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਬਣਾਈ ਰੱਖਣ ਲੲ ਸਹੁੰ ਚੁੱਕੀ ਸਰਦਾਰ ਵੱਲਭ ਬਾਈ ਪਟੇਲ ਦੀ ਜੈਅੰਤੀ ਨੂੰ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਕਤੂਬਰ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਇੱਥੇ ਲੋਹ ਪੁਰਸ਼ ਅਤੇ ਆਜ਼ਾਦ ਭਾਰਤ ਦੇ ਨਿਰਮਾਤਾ ਵਜੋਂ ਜਾਣੇ ਜਾਂਦੇ ਸਰਦਾਰ ਵੱਲਭ ਬਾਈ ਪਟੇਲ ਦੀ ਜੈਅੰਤੀ ਨੂੰ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਚਰਨਦੇਵ ਸਿੰਘ ਮਾਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਬਣਾਈ ਰੱਖਣ ਅਤੇ ਅੰਦਰੂਨੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਸਹੁੰ ਚੁਕਾਈ। ਸ੍ਰੀ ਮਾਨ ਨੇ ਕਿਹਾ ਕਿ ਸਰਦਾਰ ਪਟੇਲ ਨੇ ਭਾਰਤ ਦੀ ਆਜ਼ਾਦੀ ਦੇ ਸੰਦਰਭ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਤੋਂ ਇਲਾਵਾ ਸੰਯੁਕਤ ਭਾਰਤ ਦੇ ਨਿਰਮਾਣ ਵਿੱਚ ਵੀ ਆਪਣਾ ਵਡਮੁੱਲਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਰਦਾਰ ਪਟੇਲ ਦੇ ਦਰਸਾਏ ਮਾਰਗ ’ਤੇ ਚੱਲ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਦੇ ਨਾਲ-ਨਾਲ ਦੇਸ਼ ਦੀ ਤਰੱਕੀ ਲਈ ਵੱਧ-ਚੜ੍ਹ ਕੇ ਸਹਿਯੋਗ ਦੇਣਾ ਚਾਹੀਦਾ ਹੈ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ, ਐਸਡੀਐਮ ਜਗਦੀਪ ਸਹਿਗਲ, ਡੀਐਸਪੀ ਸੋਹਨ ਲਾਲ ਸੰਧੂ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਐਨ.ਐਸ.ਵਾਲੀਆ, ਜ਼ਿਲ੍ਹਾ ਮਾਲ ਅਫ਼ਸਰ ਬਲਵਿੰਦਰਪਾਲ ਸਿੰਘ ਅਤੇ ਜਗਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ