Share on Facebook Share on Twitter Share on Google+ Share on Pinterest Share on Linkedin ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਲਗਨ ਨਾਲ ਕੰਮ ਕਰਾਂਗਾ: ਨਰਿੰਦਰ ਸ਼ੇਰਗਿੱਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੁਲਾਈ: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨਵੇਂ ਥਾਪੇ ਗਏ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਦਾ ਅੱਜ ਐਸਏਐਸ ਨਗਰ ਪੁੱਜਣ ’ਤੇ ਸਮੂਹ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਨਿੱਘਾ ਸਵਾਗਤ ਕੀਤਾ ਅਤੇ ਨਾਲ ਹੀ ਭਵਿੱਖ ਗਤੀਵਿਧੀਆਂ ਬਾਰੇ ਵੀ ਵਿਚਾਰ ਕੀਤਾ ਅਤੇ ਵਾਲੰਟੀਅਰਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਵਧੀਕੀਆਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ ਅਤੇ ਸਾਰੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ। ਇਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਕਾਰਪੋਰੇਸ਼ਨ ਏਰੀਆ ਐਸਏਐਸ ਨਗਰ ਦੇ ਨਿਯੁਕਤ ਕੀਤੇ ਪ੍ਰਧਾਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਯਤਨ ਕਰਨਗੇ। ਗੱਲਬਾਤ ਕਰਦਿਆਂ ਸ਼ੇਰਗਿੱਲ ਨੇ ਕਿਹਾ ਕਿ ਉਹ ਸਾਰਿਆਂ ਨੂੰ ਨਾਲ ਲੈ ਕੇ ਚਲਣਗੇ ਅਤੇ ਪਾਰਟੀ ਦਾ ਆਧਾਰ ਹੋਰ ਵਧਾਉਣ ਲਈ ਲਗਾਤਾਰਾ ਕੰਮ ਕਰਨਗੇ। ਉਹਨਾਂ ਕਿਹਾ ਕਿ ਮੁਹਾਲੀ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਪਾਰਟੀ ਦੀਆਂ ਇਕਾਈਆਂ ਕਾਇਮ ਕੀਤੀਆਂ ਜਾਣਗੀਆਂ ਅਤੇ ਪਾਰਟੀ ਵਰਕਰਾਂ ਨੂੰ ਇਹਨਾਂ ਵਿਚ ਬਣਦੀ ਨੁਮਾਇੰਦਗੀ ਦਿਤੀ ਜਾਵੇਗੀ। ਉਹਨਾਂ ਕਿਹਾ ਕਿ ਵਾਰਡ ਪੱਧਰ ਤੇ ਪਾਰਟੀ ਨੂੰ ਮਜਬੂਤ ਕਰਨ ਦੇ ਨਾਲ ਹੀ ਪਾਰਟੀ ਵੱਲੋੱ ਬੂਥ ਪੱਧਰ ਤੇ ਵੀ ਨਿਯੁਕਤੀਆਂ ਕੀਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਹਨਾਂ ਕਿਹਾ ਕਿ ਪਾਰਟੀ ਪੂਰੀ ਤਰ੍ਹਾਂ ਚੜ੍ਹਦੀ ਕਲਾ ਵਿੱਚ ਹੈ ਅਤੇ ਪੰਜਾਬ ਦੇ ਪ੍ਰਧਾਨ ਮੈਂਬਰ ਪਾਰਲੀਮੈਂਟ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਿਚ ਪਾਰਟੀ ਦਾ ਆਧਾਰ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਪੰਜਾਬ ਸਰਕਾਰ ਬਾਰੇ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਗਏ ਵਾਇਦਿਆਂ ਤੋਂ ਭੱਜ ਗਈ ਹੈ ਅਤੇ ਲੋਕਾਂ ਦੀਆਂ ਆਸਾਂ ਤੇ ਖਰੀ ਨਾ ਉਤਰਨ ਕਾਰਨ ਆਮ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ ਅਤੇ ਇਸ ਸਰਕਾਰ ਦੀ ਨਾਕਾਮ ਕਾਰਗੁਜਾਰੀ ਤੋੱ ਲੋਕ ਬੁਰੀ ਤਰ੍ਹਾਂ ਨਿਰਾਸ਼ ਹਨ ਅਤੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚਲ ਰਹੀ ਹੈ ਅਤੇ ਸਾਰੇ ਵਰਗਾਂ ਦੇ ਲੋਕ ਹੀ ਪਾਰਟੀ ਨੂੰ ਪੂਰਾ ਹੁੰਗਾਰਾ ਭਰ ਰਹੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਵਿਧਾਨ ਸਭਾ ਹਲਕਾ ਮੁਹਾਲੀ ਦੇ ਪ੍ਰਧਾਨ ਨਰਿੰਦਰ ਸਿੰਘ ਸੇੱਰਗਿੱਲ, ਮੇਜਰ ਸਿੰਘ ਸ਼ੇਰਗਿੱਲ, ਦਿਲਾਵਰ ਸਿੰਘ, ਮਨਜੀਤ ਸਿੰਘ ਘੁੰਮਣ, ਗੁਰਤੇਜ ਸਿੰਘ, ਹਰਮਨ ਸਿੰਘ, ਨਿਰਮੈਲ ਸਿੰਘ , ਪਰਮਜੀਤ ਸਿੰਘ ਸੈਦਪੁਰ ਆਦਿ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹੋਰ ਵੀ ਵਰਕਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ