ਕੇਂਦਰ ਸਰਕਾਰ ਵੱਲੋਂ ਭੇਜੇ ਰਾਸ਼ਨ ਤੇ ਵਿੱਤੀ ਸਹਾਇਤਾ ਦੀ ਸਹੀ ਤਰੀਕੇ ਨਾਲ ਵੰਡ ਨਾ ਕਰਨ ਦਾ ਦੋਸ਼

ਭਾਜਪਾ ਦੇ ਲੀਗਲ ਸੈਲ ਦਾ ਵਫ਼ਦ ਏਡੀਸੀ ਆਸ਼ਿਕਾ ਜੈਨ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੁਲਾਈ:
ਭਾਜਪਾ ਦੇ ਲੀਗਲ ਸੈੱਲ ਪੰਜਾਬ ਦੇ ਪ੍ਰਧਾਨ ਐਨਕੇ ਵਰਮਾ ਅਤੇ ਜਨਰਲ ਸਕੱਤਰ ਅਸ਼ਵਨੀ ਢੀਂਗਰਾ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਭਾਜਪਾ ਵਰਕਰਾਂ ਨੇ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਸ਼ਿਕਾ ਜੈਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਰੋਨਾ ਮਹਾਮਾਰੀ ਦੌਰਾਨ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਰਾਸ਼ਨ ਅਤੇ ਵਿੱਤੀ ਸਹਾਇਤਾ ਬਾਰੇ ਜਾਣਕਾਰੀ ਦੇਣ ਦੀ ਮੰਗ ਕੀਤੀ। ਵਫ਼ਦ ਨੇ ਏਡੀਸੀ ਨੂੰ ਦੱਸਿਆ ਕਿ ਇਸ ਸਬੰਧੀ ਨਿਤੇਸ਼ ਸਿੰਘੀ ਵੱਲੋਂ ਪਟੀਸ਼ਨ ਦਾਇਰ ਕਰਕ ਕੇ ਆਰਟੀਆਈ ਰਾਹੀਂ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਭੇਜੀ ਗਈ ਵਿੱਤੀ ਅਤੇ ਰਾਸ਼ਨ ਦੀ ਮਦਦ ਦੀ ਪੂਰੀ ਜਾਣਕਾਰੀ ਮੰਗੀ ਗਈ ਹੈ ਤਾਂ ਜੋ ਇਹ ਪਤਾ ਚੱਲ ਸਕੇ ਕਿ ਕਿੰਨੇ ਲੋਕਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ, ਕਿੰਨਾ ਰਾਸ਼ਨ ਇਸ ਦੌਰਾਨ ਖਰਾਬ ਹੋਇਆ ਅਤੇ ਜਿਨ੍ਹਾਂ ਲੋਕਾਂ ਨੂੰ ਇਹ ਮਦਦ ਮਿਲੀ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਐਨਕੇ ਵਰਮਾ ਅਤੇ ਸਾਬਕਾ ਕੌਂਸਲਰ ਅਰੁਣ ਸ਼ਰਮਾ ਨੇ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਗਰੀਬ ਲੋੜਵੰਦਾਂ ਦੀ ਮਦਦ ਲਈ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਮਦਦ ਦਾ ਲਾਭ ਲੋੜਵੰਦਾਂ ਨੂੰ ਨਹੀਂ ਮਿਲਿਆ ਬਲਕਿ ਕਾਂਗਰਸੀ ਆਗੂਆਂ ਨੇ ਇਹ ਰਾਸ਼ਨ ਆਪਣੇ ਘਰਾਂ ਵਿੱਚ ਸਟੋਰ ਕਰਕੇ ਰੱਖ ਲਿਆ ਗਿਆ ਹੈ। ਹੁਣ ਹੁਕਮਰਾਨ ਪਾਰਟੀ ਦੇ ਆਗੂ ਕਾਂਗਰਸ ਦਾ ਠੱਪਾ ਲਗਾ ਕੇ ਉਹੀ ਰਾਸ਼ਨ ਲੋਕਾਂ ਵਿੱਚ ਵੰਡ ਰਹੇ ਹਨ ਅਤੇ ਇਸ ਨੂੰ ਕੈਪਟਨ ਸਰਕਾਰ ਦੀ ਪ੍ਰਾਪਤੀ ਦੱਸ ਰਹੇ ਹਨ, ਜੋ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਜੇਕਰ ਰਾਸ਼ਨ ਵੰਡ ਪ੍ਰਣਾਲੀ ਵਿੱਚ ਕਿਸੇ ਪ੍ਰਕਾਰ ਦੀ ਕੁਤਾਹੀ ਪਾਈ ਗਈ ਤਾਂ ਭਾਜਪਾ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਇੰਦਰਪਾਲ ਲਾਲੀ, ਅਨੂਪ ਵਰਮਾ, ਲਵਦੀਪ ਸਰੀਨ, ਹਰਮੀਤ ਓਬਰਾਏ, ਗੀਤਾਂਜਲੀ ਬਾਲੀ, ਅਨਿਲ ਕੌਸ਼ਲ ਅਤੇ ਦੀਪਕ ਕੌਸ਼ਲ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…