nabaz-e-punjab.com

ਰਿਸ਼ਵਤਖੋਰੀ ਦੇ ਮਾਮਲੇ ਵਿੱਚ ਪੰਜਾਬ ਐਗਰੋ ਦੇ ਜ਼ਿਲ੍ਹਾ ਮੈਨੇਜਰ ਦੇ ਖ਼ਿਲਾਫ਼ ਦੋਸ਼ ਆਇਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਫਰਵਰੀ:
ਪੰਜਾਬ ਸਰਕਾਰ ਦੇ ਪੰਜਾਬ ਐਗਰੋ ਵਿਭਾਗਦੇ ਜ਼ਿਲ੍ਹਾ ਮੈਨੇਜ਼ਰ ਅਸ਼ੋਕ ਗਰਗ ਨੂੰ ਰਿਸ਼ਵਤਖੋਰੀ ਦੇ ਮਾਮਲੇ ਦੀ ਸੁਣਵਾਈ ਅੱਜ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਆਂਸ਼ਲ ਬੇਰੀ ਦੀ ਅਦਾਲਤ ਵਿੱਚ ਹੋਈ। ਅਦਾਲਤ ਨੇ ਅੱਜ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜਮ ਅਸ਼ੋਕ ਗਰਗ ਦੇ ਖ਼ਿਲਾਫ਼ ਦੋਸ਼ ਆਇਦ (ਚਾਰਜ਼ ਫਰੇਮ) ਕਰ ਦਿੱਤੇ ਹਨ। 22 ਮਾਰਚ ਤੋਂ ਇਸ ਮਾਮਲੇ ਵਿੱਚ ਸਰਕਾਰੀ ਗਵਾਹੀਆਂ ਸ਼ੁਰੂ ਹੋ ਜਾਣਗੀਆਂ। ਦੱਸਣਯੋਗ ਹੈ ਕਿ ਉਕਤ ਮੈਨੇਜਰ ਸ਼ਿਕਾਇਤਕਰਤਾ ਇੰਸਪੈਕਟਰ ਯਸ਼ਪਾਲ ਸਿੰਘ ਬਰਾੜ ਕੋਲੋਂ ਉਸ ਨੂੰ ਚਾਰਜਸ਼ੀਟ ਕਰਨ ਬਦਲੇ ਭੇਜਿਆ ਨੋਟਿਸ ਰਫਾ-ਦਫਾ ਕਰਨ ਬਦਲੇ ਰਿਸ਼ਵਤ ਮੰਗ ਰਿਹਾ ਸੀ।
ਵਿਭਾਗ ਦੇ ਇੰਸਪੈਕਟਰ ਯਸ਼ਪਾਲ ਸਿੰਘ ਬਰਾੜ ਨੇ ਵਿਜੀਲੈਂਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਕਤ ਮੈਨੇਜ਼ਰ ਨੇ ਐਫਸੀਆਈ ਨੂੰ ਸਿੱਧੀ ਕਣਕ ਨਾ ਭੇਜਣ (ਕੈਰੀ ਅੋਵਰ ਚਾਰਜ) ਦੇ ਮਾਮਲੇ ਵਿੱਚ ਚਾਰਜਸ਼ੀਟ ਕਰਨ ਦਾ ਨੋਟਿਸ ਭੇਜਿਆ ਸੀ। ਕਿਉਂਕਿ ਐਫਸੀਆਈ ਨੇ ਸਿੱਧੀ ਕਣਕ ਨਾ ਭੇਜਣ ਬਦਲੇ 6 ਲੱਖ 9 ਹਜ਼ਾਰ 315 ਰੁਪਏ ਨਾ ਦੇਣ ਦੀ ਗੱਲ ਕਹੀ ਸੀ। ਮੈਨੇਜਰ ਨੋਟਿਸ ਨੂੰ ਰਫਾ-ਦਫਾ ਕਰਨ ਬਦਲੇ 20 ਹਜ਼ਾਰ ਰੁਪਏ ਮੰਗ ਰਿਹਾ ਸੀ। ਸ਼ਿਕਾਇਤ ਕਰਤਾ ਨੇ ਇੰਨੇ ਪੈਸੇ ਨਾ ਹੋਣ ਦੀ ਗੱਲ ਕਹੀ ਤਾਂ ਸੌਦਾ 10 ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ। ਸ਼ਿਕਾਇਤ ਕਰਤਾ ਯਸ਼ਪਾਲ ਸਿੰਘ ਬਰਾੜ ਨੇ ਰਿਸ਼ਵਤ ਨਾ ਦੇ ਕੇ ਵਿਜੀਲੈਂਸ ਨੂੰ ਸ਼ਿਕਾਇਤ ਦੇਣ ਦਾ ਮੰਨ ਬਣਾਇਆ। ਵਿਜੀਲੈਂਸ ਦੇ ਡੀਐਸਪੀ ਬਲਵੀਰ ਸਿੰਘ, ਇੰਸਪੈਕਟਰ ਸੰਜੀਵ ਭੱਟ ਅਤੇ ਇੰਸਪੈਕਟਰ ਅਸ਼ੋਕ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਉਕਤ ਮੈਨੇਜਰ ਨੂੰ ਰਿਸ਼ਵਤ ਦੇ 10 ਹਜ਼ਾਰ ਰੁਪਏ ਸਮੇਤ ਉਸ ਦੇ ਮੁਹਾਲੀ ਫੇਜ਼-6 ਵਿਚਲੇ ਦਫ਼ਤਰ ’ਚੋਂ ਗ੍ਰਿਫ਼ਤਾਰ ਕਰ ਲਿਆ ਸੀ।

Load More Related Articles

Check Also

ਨਸ਼ਾ ਤਸਕਰੀ ਮਾਮਲਾ: ‘ਸਰਕਾਰ ਜਿੰਨਾ ਮਰਜ਼ੀ ਧੱਕਾ ਕਰ ਲਵੇ ਮੇਰਾ ਮਨੋਬਲ ਨਹੀਂ ਤੋੜ ਸਕਦੀ’: ਮਜੀਠੀਆ

ਨਸ਼ਾ ਤਸਕਰੀ ਮਾਮਲਾ: ‘ਸਰਕਾਰ ਜਿੰਨਾ ਮਰਜ਼ੀ ਧੱਕਾ ਕਰ ਲਵੇ ਮੇਰਾ ਮਨੋਬਲ ਨਹੀਂ ਤੋੜ ਸਕਦੀ’: ਮਜੀਠੀਆ ਮੁਹਾਲੀ ਅਦ…