Share on Facebook Share on Twitter Share on Google+ Share on Pinterest Share on Linkedin ਸਿੱਖਿਆ ਵਿਭਾਗ ਵੱਲੋਂ ਸਿੱਧੀ ਭਰਤੀ ਰਾਹੀਂ ਚੁਣੇ 672 ਮੁੱਖ ਅਧਿਆਪਕਾਂ ਨੂੰ ਮਨਪਸੰਦ ਸਟੇਸ਼ਨ ਅਲਾਟ ਮੁੱਖ ਅਧਿਆਪਕਾਂ ਦੀ ਸਿੱਧੀ ਭਰਤੀ ਮਿਸ਼ਨ ਸ਼ਤ-ਪ੍ਰਤੀਸ਼ਤ ਲਈ ਅਹਿਮ ਕੜੀ ਹੋਵੇਗੀ ਸਾਬਤ: ਕ੍ਰਿਸ਼ਨ ਕੁਮਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜਨਵਰੀ: ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਧੀ ਭਰਤੀ ਰਾਹੀਂ ਸਕੂਲ ਮੁਖੀਆਂ ਦੀ ਭਰਤੀ ਦੀ ਪ੍ਰਕਿਰਿਆ ਅਧੀਨ ਮੁੱਖ ਦਫ਼ਤਰ ਵਿੱਚ 672 ਮੁੱਖ ਅਧਿਆਪਕਾਂ ਨੂੰ ਮਨਪਸੰਦ ਸਟੇਸ਼ਨਾਂ ਦੀ ਚੋਣ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਜਸਵਿੰਦਰ ਕੌਰ ਨੇ ਦੱਸਿਆ ਕਿ ਅੱਜ ਵਿਭਾਗ ਵੱਲੋਂ ਸਿੱਧੀ ਭਰਤੀ ਰਾਹੀਂ ਚੁਣੇ ਗਏ ਸਕੂਲ ਮੁਖੀਆਂ ਨੂੰ ਉਨ੍ਹਾਂ ਦੇ ਮਨ-ਪਸੰਦ ਸਟੇਸ਼ਨਾਂ ਦੀ ਚੋਣ ਕਰਵਾਈ ਗਈ। ਉਨ੍ਹਾਂ ਅਨੁਸਾਰ ਇਸ ਭਰਤੀ ਦੀ ਖ਼ਾਸੀਅਤ ਇਹ ਹੈ ਕਿ ਸਕੂਲ ਮੁਖੀਆਂ ਵਜੋਂ ਨਿਯੁਕਤ ਹੋਏ ਅਧਿਆਪਕ ਪਹਿਲਾਂ ਹੀ ਸਿੱਖਿਆ ਵਿਭਾਗ ਦਾ ਹਿੱਸਾ ਹੋਣ ਕਰਕੇ ਵਿਭਾਗ ਦੀਆਂ ਸਾਰੀਆਂ ਨੀਤੀਆਂ ਅਤੇ ਮੁਹਿੰਮਾਂ ਜਿਵੇਂ ਮਿਸ਼ਨ ਸ਼ਤ-ਪ੍ਰਤੀਸ਼ਤ, ਸਮਾਰਟ ਸਕੂਲ ਨੀਤੀ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤੋਂ ਚੰਗੀ ਤਰ੍ਹਾਂ ਜਾਣੂ ਹਨ। ਇਸ ਲਈ ਉਹ ਆਪਣੀਆਂ ਵਡਮੁੱਲੀਆਂ ਸੇਵਾਵਾਂ ਰਾਹੀਂ ਸਕੂਲੀ ਸਿੱਖਿਆ ਦੇ ਵਿਕਾਸ ਲਈ ਮਹੱਤਵਪੂਰਨ ਭੂਮਿਕਾ ਅਦਾ ਕਰਨਗੇ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਯਤਨ ਕਰਨਗੇ। ਇਸ ਮੌਕੇ ਨਵ-ਨਿਯੁਕਤ ਮੁੱਖ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਅਤੇ ਵਿਭਾਗ ਵੱਲੋਂ ਚਲਾਏ ਜਾ ਰਹੇ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਪ੍ਰਾਪਤੀ ਲਈ ਸਿਰਤੋੜ ਯਤਨ ਕਰਨ। ਇਸ ਮੌਕੇ ਸਕੂਲ ਮੁਖੀਆਂ ਨੇ ਸਿੱਖਿਆ ਸਕੱਤਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਧੀ ਭਰਤੀ ਵਿਭਾਗ ਦਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਵਿਭਾਗ ਨੇ ਉਨ੍ਹਾਂ ਨੂੰ ਸਿੱਧੀ ਭਰਤੀ ਰਾਹੀਂ ਮੌਕਾ ਦੇ ਕੇ ਇਸ ਅਹੁਦੇ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਹ ਇਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਇਸ ਮੌਕੇ ਸਹਾਇਕ ਡਾਇਰੈਕਟਰ ਕਰਮਜੀਤ ਸਿੰਘ, ਲਲਿਤ ਕਿਸ਼ੋਰ ਘਈ, ਸੁਪਰਡੈਂਟ ਰਵਿੰਦਰ ਡੋਗਰਾ, ਸੰਜੀਵ ਕੁਮਾਰ, ਸੰਦੀਪ ਕੁਮਾਰ, ਰਜਿੰਦਰ ਸਿੰਘ ਚਾਨੀ ਅਤੇ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ