ਮਾਸਟਰ ਕਾਡਰ ਦੇ ਪਦਉਨਤ ਅਧਿਆਪਕਾਂ ਨੂੰ ਮੈਰਿਟ ਅਨੁਸਾਰ ਮਨਪਸੰਦ ਸਟੇਸ਼ਨ ਅਲਾਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਨਵੰਬਰ:
ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਅੱਜ 668 ਜੇਬੀਟੀ/ਈਟੀਟੀ ਅਧਿਆਪਕਾਂ ਦੀ ਮਾਸਟਰ ਕਾਡਰ ਵਜੋਂ ਪਦਉਨਤ ਕੀਤੇ ਅਧਿਆਪਕਾਂ ਨੂੰ ਮਨਪਸੰਦ ਸਟੇਸ਼ਨਾਂ ਦੀ ਅਲਾਟਮੈਂਟ ਕੀਤੀ ਗਈ। ਇਸ ਸਬੰਧੀ ਇੱਥੋਂ ਦੇ ਫੇਜ਼-8 ਸਥਿਤ ਸਕੂਲ ਬੋਰਡ ਦੇ ਆਡੀਟੋਰੀਅਮ ਵਿੱਚ ਵਿਸ਼ਾਲ ਸਮਾਰੋਹ ਆਯੋਜਿਤ ਕੀਤਾ ਗਿਆ। ਜਿਸ ਵਿੱਚ ਡੀਪੀਆਈ (ਸੈਕੰਡਰੀ) ਪਰਮਜੀਤ ਸਿੰਘ ਨੇ ਮੈਰਿਟ ਅਨੁਸਾਰ ਮੰਚ ’ਤੇ ਸੱਦ ’ਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਮਨਪਸੰਦ ਦੇ ਸਟੇਸ਼ਨ ਅਲਾਟ ਕੀਤੇ ਗਏ। ਜਿਨ੍ਹਾਂ ਵਿੱਚ 547 ਸਾਇੰਸ, 49 ਗਣਿਤ, 64 ਡੀਪੀਈ, 5 ਖੇਤੀਬਾੜੀ ਅਤੇ 3 ਸੰਸਕ੍ਰਿਤ ਵਿਸ਼ੇ ਦੇ ਮਾਸਟਰ ਕੇਡਰ ਅਧਿਆਪਕ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੂੰ ਉਨ੍ਹਾਂ ਦੀ ਪਸੰਦ ਦੇ ਸਟੇਸ਼ਨਾਂ ਦੀ ਅਲਾਟਮੈਂਟ ਕੀਤੀ ਅਤੇ ਪਦਉਨਤੀ ਦੇ ਨਿਯੁਕਤੀ ਪੱਤਰ ਵੀ ਸੌਂਪੇ ਗਏ।
ਡੀਪੀਆਈ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਦੇਣ ਅਤੇ ਅਧਿਆਪਕਾਂ ਨੂੰ ਬਣਦਾ ਹੱਕ ਦੇਣ ਲਈ ਸਮੇਂ ਸਮੇਂ ਸਿਰ ਪਦ-ਉੱਨਤੀ ਅਤੇ ਖਾਲੀ ਅਸਾਮੀਆਂ ਵਿਰੁੱਧ ਅਧਿਆਪਕਾਂ ਦੀ ਭਰਤੀ ਕਰਨਾ ਵਿਭਾਗ ਦੀ ਬਹੁਤ ਵੱਡੀ ਉਪਲਬਧੀ ਹੈ। ਉਨ੍ਹਾਂ ਨੇ ਪਦ-ਉੱਨਤ ਕੀਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਡਿਊਟੀ ਕਰਨ। ਉਨ੍ਹਾਂ ਕਿਹਾ ਕਿ ਅੰਗਹੀਣਾਂ, ਵਿਧਵਾਵਾਂ ਅਤੇ ਗੰਭੀਰ ਮੈਡੀਕਲ ਬਿਮਾਰੀ ਤੋਂ ਪੀੜਤ ਉਮੀਦਵਾਰਾਂ ਨੂੰ ਸਟੇਸ਼ਨ ਅਲਾਟ ਕਰਨ ਵਿੱਚ ਪਹਿਲ ਦਿੱਤੀ ਗਈ ਹੈ। ਇਸ ਮੌਕੇ ਡਿਪਟੀ ਡਾਇਰੈਕਟਰ ਧਰਮ ਸਿੰਘ, ਸਹਾਇਕ ਡਾਇਰੈਕਟਰ ਲਲਿਤ ਕਿਸ਼ੋਰ ਘਈ ਤੇ ਬਲਜਿੰਦਰ ਸਿੰਘ, ਰਜਿਸਟਰਾਰ ਲੋਕੇਸ਼ ਕੁਮਾਰ, ਸੁਪਰਡੈਂਟ ਹਰਦੇਵ ਸਿੰਘ ਸਮੇਤ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਹਾਜਰ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…