Nabaz-e-punjab.com

ਸਿੱਖ ਅਜਾਇਬਘਰ ਲਈ ਪੱਕੀ ਥਾਂ ਅਲਾਟ ਕਰਨ ਦੀ ਮੰਗ ਨੂੰ ਲੈ ਕੇ ਸਿਆਸੀ ਮਾਹੌਲ ਭਖਣਾ ਸ਼ੁਰੂ

ਸਿੱਖ ਅਜਾਇਬਘਰ ਦੇ ਬਾਹਰ ਲੜੀਵਾਰ ਧਰਨਾ 19ਵੇਂ ਦਿਨ ’ਚ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਐਸ.ਏ.ਐਸ. ਨਗਰ (ਮੁਹਾਲੀ), 30 ਨਵੰਬਰ
ਸਿੱਖ ਅਜਾਇਬ ਘਰ ਲਈ ਮੁਹਾਲੀ ਵਿੱਚ ਮੌਜੂਦਾ ਜ਼ਮੀਨ ਨੂੰ ਪੱਕੇ ਤੌਰ ’ਤੇ ਅਲਾਟ ਕਰਨ ਦੀ ਮੰਗ ਨੂੰ ਲੈ ਕੇ ਸਿਆਸੀ ਮਾਹੌਲ ਭਖਣਾ ਸ਼ੁਰੂ ਹੋ ਗਿਆ ਹੈ। ਉਧਰ, ਇਸ ਸਬੰਧੀ ਬੁੱਤਸਾਜ ਪਰਵਿੰਦਰ ਸਿੰਘ ਅਤੇ ਸਾਥੀਆਂ ਵੱਲੋਂ ਸੰਸਥਾ ਦੇ ਬਾਹਰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਖ਼ਿਲਾਫ਼ ਸ਼ੁਰੂ ਕੀਤਾ ਲੜੀਵਾਰ ਰੋਸ ਧਰਨਾ ਵੀਰਵਾਰ ਨੂੰ 19ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਦੌਰਾਨ ਬੁੱਤਸਾਜ ਦੇ ਸੰਘਰਸ਼ ਨੂੰ ਅੱਜ ਉਸ ਸਮੇਂ ਭਰਵਾ ਹੁੰਗਾਰਾ ਮਿਲਿਆ ਜਦੋਂ ਵੱਖ ਵੱਖ ਰਾਜਸੀ ਆਗੂਆਂ, ਦੰਗਾ ਪੀੜਤ ਐਸੋਸੀਏਸ਼ਨ, ਸਮਾਜ ਸੇਵੀ ਤੇ ਧਾਰਮਿਕ ਜਥੇਬੰਦੀਆਂ ਨੇ ਧਰਨੇ ਵਿੱਚ ਸ਼ਮੂਲੀਅਤ ਕਰਕੇ ਸਮਰਥਨ ਦੇਣ ਦਾ ਐਲਾਨ ਕੀਤਾ।
ਬੁੱਤਸਾਜ ਨੂੰ ਸਮਰਥਨ ਦੇਣ ਵਾਲਿਆਂ ਵਿੱਚ ਗੁਰਦੁਆਰਾ ਸਿੰਘ ਸਭਾ ਫੇਜ਼-1, ਟਰੱਕ ਯੂਨੀਅਨ ਸ਼ਾਹੀਮਾਜਰਾ, ਅਕਾਲੀ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਤੇ ਸਤਵੀਰ ਸਿੰਘ ਧਨੋਆ, ਆਰ ਪੀ ਸ਼ਰਮਾ, ਅਕਾਲੀ ਦਲ ਦੇ ਸਰਕਲ ਪ੍ਰਧਾਨ ਹਰਪਾਲ ਸਿੰਘ ਬਰਾੜ, ਸੁਰਿੰਦਰ ਸਿੰਘ ਕਲੇਰ, ਤੇਜਿੰਦਰ ਸਿੰਘ ਸ਼ੇਰਗਿੱਲ, ਸਮਾਜ ਸੇਵੀ ਮਨਜੀਤ ਸਿੰਘ ਲੁਬਾਣਾ, ਦੰਗਾ ਪੀੜਤ ਐਸੋਸੀਏਸ਼ਨ ਮੁਹਾਲੀ ਦੇ ਪ੍ਰਧਾਨ ਤੇਜਿੰਦਰ ਸਿੰਘ ਓਬਰਾਏ, ਅਸ਼ਵਨੀ ਕੁਮਾਰ, ਜਗਦੀਸ਼ ਸਿੰਘ ਸਾਹੀਮਾਜਰਾ, ਗੁਰਮੀਤ ਸਿੰਘ ਮਦਨਪੁਰਾ, ਗੁਰਦੁਆਰਾ ਸਿੰਘ ਸਭਾ ਫੇਜ਼-1 ਦੇ ਪ੍ਰਧਾਨ ਪ੍ਰੀਤਮ ਸਿੰਘ, ਦੇਸ਼ ਰਾਜ ਕੋਤਲ ਸੈਕਟਰ-57, ਜਸਪਾਲ ਸਿੰਘ ਮਟੌਰ, ਕਰਮ ਸਿੰਘ ਮੁਹਾਲੀ, ਜਗਤਾਰ ਸਿੰਘ ਸੈਣੀ, ਹਰਪਾਲ ਸਿੰਘ ਸੋਖੀ, ਜਗਤਾਰ ਸਿੰਘ ਸਾਹੀਮਾਜਰਾ, ਹਰਵਿੰਦਰ ਸਿੰਘ ਸੈਣੀ, ਪਾਲ ਸਿੰਘ ਸਾਹੀਮਾਜਰਾ, ਜਗਦੀਪ ਸਿੰਘ ਸਾਹੀਮਾਜਰਾ, ਮਨਜੀਤ ਸਿੰਘ, ਸ਼ਮਸ਼ੇਰ ਸਿੰਘ, ਕੁਲਜੀਤ ਸਿੰਘ, ਪ੍ਰੇਮ ਸਿੰਘ ਮੁਹਾਲੀ, ਹਰਦੀਪ ਸਿੰਘ, ਰਣਦੀਪ ਸਿੰਘ ਮਦਨਪੁਰ ਟਰੱਕ ਯੂਨੀਅਨ, ਸੋਹਨ ਸਿੰਘ ਮਦਨਪੁਰ, ਗੁਰਬਚਨ ਸਿੰਘ, ਗੁਰਨਾਮ ਸਿੰਘ ਅਟਾਵਾ, ਅਮਰਿੰਦਰ ਸਿੰਘ, ਹਰਵਿੰਦਰ ਸਿੰਘ ਸੋਖੀ, ਹਰਜਿੰਦਰ ਸਿੰਘ ਕਲੇਰ, ਗਾਇਕ ਬਾਬੂ ਚੰਡੀਗੜ੍ਹੀਆਂ ਸ਼ਾਮਲ ਹਨ।
ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਸਿੱਖ ਅਜਾਇਬ ਘਰ ਦੀ ਸਿੱਖ ਹੈਰੀਟੇਜ ਐਂਡ ਕਲਚਰਲ ਸੁਸਾਇਟੀ ਨੂੰ ਪੱਕੇ ਤੌਰ ’ਤੇ ਜ਼ਮੀਨ ਅਲਾਟ ਕੀਤੀ ਜਾਵੇ ਤਾਂ ਜੋ ਇੱਥੇ ਸਿੱਖ ਅਜਾਇਬ ਘਰ ਉਸਾਰਿਆ ਜਾਵੇ ਅਤੇ ਨਵੀਂ ਪੀੜੀ ਆਪਣੇ ਵਿਰਸੇ ਅਤੇ ਸਿੱਖ ਇਤਿਹਾਸ ਤੋਂ ਜਾਣੂ ਹੋ ਸਕੇ। ਬੁੱਤਸਾਜ ਪਰਵਿੰਦਰ ਸਿੰਘ ਨੇ ਕਿਹਾ ਕਿ ਜਲਦੀ ਹੀ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਇਸ ਅਸਥਾਨ ਨੂੰ ਜ਼ਮੀਨ ਅਲਾਟ ਕਰਨ ਤੱਕ ਨਿਰੰਤਰ ਲੜੀਵਾਰ ਧਰਨਾ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਸਮੂਹ ਗੁਰਦੁਆਰਾ ਕਮੇਟੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਲੋਕ ਲਹਿਰ ਪੈਦਾ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…