Share on Facebook Share on Twitter Share on Google+ Share on Pinterest Share on Linkedin ਦਿਨ ’ਚ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਵਾਢੀ ਕਰਨ ਦੀ ਮਨਜ਼ੂਰੀ ਕਣਕ ਦੀ ਵਾਢੀ ਲਈ ਕੰਬਾਇਨ ਨਾਲ ਸੁਪਰ ਐਸਐਮਐਸ ਉਪਕਰਨ ਲਗਾਉਣਾ ਲਾਜ਼ਮੀ: ਡੀਸੀ ਵਾਢੀ ਦੇ ਕੰਮ ਵਿੱਚ ਲੱਗੇ ਵਿਅਕਤੀ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਪਰੈਲ: ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਗਿਰੀਸ਼ ਦਿਆਲਨ ਨੇ ਸੀਆਰਪੀਸੀ 1973 ਦੀ ਧਾਰਾ 144 (1974 ਦੀ ਧਾਰਾ 2) ਦੇ ਤਹਿਤ ਪਾਬੰਦੀ ਦੇ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਰੋਜ਼ਾਨਾ ਸ਼ਾਮ 7 ਵਜੇ ਤੋਂ 6 ਵਜੇ ਦਰਮਿਆਨ ਕੰਬਾਈਨਾਂ ਨਾਲ ਕਣਕ ਦੀ ਵਾਢੀ ਕਰਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਕਣਕ ਦੀ ਨਾੜ ਸਾੜਨ ’ਤੇ ਵੀ ਪੂਰੀ ਤਰ੍ਹਾਂ ਪਾਬੰਦੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕਣਕ ਦੀ ਵਾਢੀ ਰੋਜ਼ਾਨਾ ਦਿਨ ਵਿੱਚ ਸਵੇਰੇ ਛੇ ਵਜੇ ਤੋਂ ਲੈ ਕੇ ਸ਼ਾਮ ਸੱਤ ਵਜੇ ਤੱਕ ਕੀਤੀ ਜਾ ਸਕਦੀ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਵਾਢੀ ਦਾ ਕੰਮ ਕਰਨ ਵਾਲੇ ਵਿਅਕਤੀ 2 ਮੀਟਰ ਦੀ ਸਮਾਜਿਕ ਦੂਰੀ ਨੂੰ ਸਖ਼ਤੀ ਨਾਲ ਕਾਇਮ ਰੱਖਣਗੇ। ਤਾਜ਼ਾ ਹੁਕਮਾਂ ਅਨੁਸਾਰ ਕੰਬਾਈਨਾਂ ਨੂੰ ਉਦੋਂ ਤੱਕ ਇਸਤੇਮਾਲ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਜਦੋਂ ਤੱਕ ਕਣਕ ਦੀ ਵਾਢੀ ਕਰਨ ਵਾਲੇ ਸੁਪਰ ਐਸਐਮਐਸ ਉਪਕਰਨਾਂ ਨਹੀਂ ਲਗਾ ਲਏ ਜਾਂਦੇ ਹਨ। ਇਸ ਤੋਂ ਇਲਾਵਾ ਮੁੱਖ ਖੇਤੀਬਾੜੀ ਅਫ਼ਸਰ ਹਰ ਹਾਲਤ ਵਿੱਚ ਇਹ ਯਕੀਨੀ ਬਣਾਉਣਗੇ ਕਿ ਪਿੰਡਾਂ ਵਿੱਚ ਕਣਕ ਦੀ ਅਗੇਤੀ, ਮੱਧਮ ਅਤੇ ਬਾਅਦ ਵਿੱਚ ਬਿਜਾਈ ਨੂੰ ਧਿਆਨ ਵਿੱਚ ਰੱਖਦਿਆਂ ਕੰਬਾਈਨਾਂ ਨੂੰ ਰੋਟੇਸ਼ਨਲ ਢੰਗ ਨਾਲ ਵਰਤਿਆ ਜਾਵੇ। ਇਹ ਹੁਕਮ ਅੱਜ 10 ਅਪਰੈਲ ਤੋਂ 9 ਜੂਨ ਤੱਕ ਲਾਗੂ ਰਹਿਣਗੇ। ਜ਼ਿਕਰਯੋਗ ਹੈ ਕਿ ਕਰੋਨਾਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਪੰਜਾਬ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਕਣਕ ਦੀ ਵਾਢੀ ਸਬੰਧੀ ਮਸ਼ੀਨਾਂ ਦੀ ਵਰਤੋਂ ਤੋਂ ਪਹਿਲਾਂ ਕੰਬਾਇਨਾਂ ਨੂੰ ਲਾਜ਼ਮੀ ਤੌਰ ’ਤੇ ਸੈਨੇਟਾਈਜ਼ ਕੀਤਾ ਜਾਵੇ ਤਾਂ ਜੋ ਕੰਬਾਇਨ ਦੇ ਚਾਲਕ, ਮਜ਼ਦੂਰਾਂ ਅਤੇ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਮਹਾਮਾਰੀ ਦੇ ਪ੍ਰਕੋਪ ਤੋਂ ਬਚਾਇਆ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ