ਮੁਹਾਲੀ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਮੇਅਰ ਕੁਲਵੰਤ ਸਿੰਘ

ਨਗਰ ਨਿਗਮ ਵੱਲੋਂ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ, ਮੇਅਰ ਕੁਲਵੰਤ ਸਿੰਘ ਤੇ ਕੌਂਸਲਰ ਰੂਬੀ ਵੱਲੋਂ ਵਿਕਾਸ ਕੰਮਾਂ ਦੀ ਸ਼ੁਰੂਆਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੂਨ:
ਮੁਹਾਲੀ ਨਗਰ ਨਿਗਮ ਵੱਲੋਂ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਰੇ ਸ਼ਹਿਰ ਦਾ ਬਿਨਾਂ ਪੱਖਪਾਤ ਤੋਂ ਵਿਕਾਸ ਕੀਤਾ ਜਾਵੇਗਾ। ਇਹ ਗੱਲ ਮੇਅਰ ਕੁਲਵੰਤ ਸਿੰਘ ਨੇ ਇੱਥੋਂ ਦੇ ਫੇਜ਼-9 (ਵਾਰਡ ਨੰਬਰ-24) ਵਿੱਚ ਰਿਹਾਇਸ਼ੀ ਪਾਰਕਾਂ ਦੇ ਸੁੰਦਰੀਕਰਨ ਦੇ ਕੰਮ ਦਾ ਉਦਘਾਟਨ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਆਖੀ। ਉਨ੍ਹਾਂ ਕਿਹਾ ਕਿ ਵਿਕਾਸ ਪੱਖੋਂ ਮੁਹਾਲੀ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ ਅਤੇ ਸਰਕਾਰ ਦੇ ਸਹਿਯੋਗ ਨਾਲ ਸਾਰੇ ਵਿਕਾਸ ਕੰਮ ਮਿੱਥੇ ਸਮੇਂ ਵਿੱਚ ਨੇਪਰੇ ਚਾੜ੍ਹੇ ਜਾਣਗੇ।
ਇਸ ਮੌਕੇ ਅਕਾਲੀ ਕੌਂਸਲਰ ਕਮਲਜੀਤ ਸਿੰਘ ਰੂਬੀ ਨੇ ਦੱਸਿਆ ਕਿ ਨਿਗਮ ਵੱਲੋਂ ਪਾਰਕਾਂ ਦੇ ਨਵੀਨੀਕਰਨ ’ਤੇ 14.50 ਲੱਖ ਰੁਪਏ ਖਰਚੇ ਜਾਣਗੇ। ਇਸ ਉਪਰੰਤ ਵਾਰਡ ਵਾਸੀਆਂ ਨੇ ਮੇਅਰ ਨੂੰ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਦੱਸਿਆ ਅਤੇ ਗੰਦੇ ਨਾਲੇ ਦੀ ਸਾਫ਼ ਸਫ਼ਾਈ ਦਾ ਮੁੱਦਾ ਚੁੱਕਿਆ। ਇਸ ਬਾਰੇ ਮੇਅਰ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ 2 ਮਹੀਨੇ ਪਹਿਲਾਂ 1 ਕਰੋੜ 34 ਲੱਖ ਦਾ ਐਸਟੀਮੇਟ ਬਣਾ ਕੇ ਸਥਾਨਕ ਸਰਕਾਰ ਵਿਭਾਗ ਨੂੰ ਭੇਜਿਆ ਗਿਆ ਸੀ ਪ੍ਰੰਤੂ ਹੁਣ ਤੱਕ ਪ੍ਰਵਾਨਗੀ ਨਾ ਮਿਲਣ ਕਾਰਨ ਇਹ ਕੰਮ ਰੁਕਿਆ ਹੋਇਆ ਹੈ।
ਇਸ ਮੌਕੇ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਬੀਸੀ ਵਿੰਗ ਦੇ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਅਰੁਣ ਸ਼ਰਮਾ, ਜਸਬੀਰ ਕੌਰ ਅੱਤਲੀ, ਰਜਨੀ ਗੋਇਲ, ਸੁਰਿੰਦਰ ਸਿੰਘ ਰੋਡਾ, ਹਰਸੰਗਤ ਸਿੰਘ, ਹਰਦੀਪ ਸਿੰਘ ਸਰਾਉ, ਆਰ.ਪੀ. ਸ਼ਰਮਾ (ਸਾਰੇ ਕੌਂਸਲਰ), ਰਛਪਾਲ ਸਿੰਘ ਚਾਹਲ, ਮੱਖਣ ਸਿੰਘ, ਸ਼ਰਨਜੀਤ ਸਿੰਘ, ਅਮਰਜੀਤ ਸਿੰਘ, ਜਸਦੇਵ ਸਿੰਘ, ਸੁਰਿੰਦਰ ਸਿੰਘ, ਜਾਗੀਰ ਸਿੰਘ, ਕਰਨਲ ਬੀ.ਐਸ. ਮਹਿਤਾ, ਕਰਨਲ ਏ.ਐਸ. ਸਿੱਧੂ, ਮਨਿੰਦਰਜੀਤ ਸਿੰਘ, ਦਲਜੀਤ ਸਿੰਘ, ਆਰ.ਕੇ. ਗੁਪਤਾ ਅਤੇ ਹੋਰ ਸਾਰੇ ਪਤਵੰਤੇ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…