Share on Facebook Share on Twitter Share on Google+ Share on Pinterest Share on Linkedin ‘ਯੂਥ ਆਫ਼ ਪੰਜਾਬ’ ਵੱਲੋਂ ਲੋੜਵੰਦ ਪਰਿਵਾਰ ਨੂੰ ਲੜਕੀ ਦੇ ਵਿਆਹ ਲਈ ਅਲਮਾਰੀ ਦਾਨ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 4 ਫਰਵਰੀ: ਸਮਾਜ ਸੇਵੀ ਸੰਸਥਾ ‘ਯੂਥ ਆਫ ਪੰਜਾਬ’ ਵੱਲੋਂ ਆਰੰਭ ਕੀਤੀ ਸਮਾਜ ਸੇਵਾ ਦੀ ਲੜੀ ਤਹਿਤ ਇੱਕ ਲੋੜਵੰਦ ਪਰਿਵਾਰ ਨੂੰ ਉਨ੍ਹਾਂ ਦੀ ਲੜਕੀ ਦੇ ਵਿਆਹ ਮੌਕੇ ਅਲਮਾਰੀ ਭੇਂਟ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਉੱਘੇ ਸਮਾਜ ਸੇਵੀ ਆਗੂ ਬਲਕਾਰ ਸਿੰਘ ਭੰਗੂ ਅਤੇ ਯੂਥ ਆਗੂ ਰਮਾਕਾਂਤ ਕਾਲੀਆ ਨੇ ਦੱਸਿਆ ਕਿ ‘ਯੂਥ ਆਫ ਪੰਜਾਬ’ ਵੱਲੋਂ ਸੰਸਥਾ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਦੀ ਅਗਵਾਈ ਵਿੱਚ ਸਮਾਜ ਸੇਵਾ ਦੀ ਲੜੀ ਆਰੰਭ ਕੀਤੀ ਗਈ ਹੈ। ਜਿਸ ਤਹਿਤ ਜਿਥੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ, ਖੂਨਦਾਨ ਕੈਂਪ ਤੇ ਹੋਰ ਸਮਾਜ ਸੇਵੀ ਕੰਮ ਕੀਤੇ ਜਾ ਰਹੇ ਹਨ, ਉਥੇ ਇਸੇ ਕੜੀ ਤਹਿਤ ਅੱਜ ਇੱਕ ਲੋੜਵੰਦ ਪਰਿਵਾਰ ਦੀ ਲੜਕੀ ਨੂੰ ਵਿਆਹ ਮੌਕੇ ਅਲਮਾਰੀ ਦਿੱਤੀ ਗਈ ਹੈ। ਇਸ ਮੌਕੇ ਯੂਥ ਆਗੂ ਵਿਨੀਤ ਕਾਲੀਆ, ਕੌਂਸਲ ਬੱਬੂ, ਹਨੀ ਕਲਸੀ, ਸਤਨਾਮ ਧੀਮਾਨ ਅਤੇ ਹੈਰੀ ਆਦਿ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ