ਅਮਨ ਅਰੋੜਾ ਨੇ 19 ਜੂਨੀਅਰ ਇੰਜੀਨੀਅਰਾਂ ਨੂੰ ਵੰਡੇ ਨਿਯੁਕਤੀ ਪੱਤਰ

10 ਮਹੀਨਿਆਂ ਵਿੱਚ ਨੌਜਵਾਨਾਂ ਨੂੰ 26 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਅਮਨ ਅਰੋੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ:
ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਪੁੱਡਾ ਭਵਨ ਵਿਖੇ 19 ਜੂਨੀਅਰ ਇੰਜੀਨੀਅਰਾਂ (ਸਿਵਲ) ਨੂੰ ਨਿਯੁਕਤੀ ਪੱਤਰ ਵੰਡੇ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਇਨ੍ਹਾਂ ਜੇਈਜ਼ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੌਜੂਦਾ ਸਰਕਾਰ ਨੇ ਆਪਣੇ ਮਹਿਜ਼ 10 ਮਹੀਨਿਆਂ ਦੇ ਕਾਰਜਕਾਲ ਦੌਰਾਨ 26 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਨਵ-ਨਿਯੁਕਤ ਜੂਨੀਅਰ ਇੰਜੀਨੀਅਰਾਂ ਨੂੰ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦਾ ਇਕ ਨੁਕਾਤੀ ਏਜੰਡਾ ਹੈ। ਉਨ੍ਹਾਂ ਸਾਰਿਆਂ ਨੂੰ ਰੌਸ਼ਨ ਭਵਿੱਖ ਲਈ ਵਧਾਈਆਂ ਵੀ ਦਿੱਤੀਆਂ। ਸਰਕਾਰੀ ਕਰਮਚਾਰੀਆਂ ਦੀ ਭਲਾਈ ਲਈ ਲਏ ਗਏ ਅਹਿਮ ਫੈਸਲੇ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਸਟੈਂਡਰਡ ਅਪਰੇਟਿੰਗ ਪ੍ਰੋਸੀਜ਼ਰ (ਐਸਓਪੀ) ਤਿਆਰ ਕਰਨ ਲਈ ਸੂਬੇ ਦੇ ਮੁੱਖ ਸਕੱਤਰ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਮੌਕੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਏਕੇ ਸਿਨਹਾ ਅਤੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਅਪਨੀਤ ਰਿਆਤ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ ਪਿੰਡ ਮਨੌਲੀ ਦੇ ਜਤਿੰਦਰ ਸਿੰਘ…