ਅਮਨ ਅਰੋੜਾ ਨੇ ਡੇਰਾਬੱਸੀ ਵਿੱਚ ਉਦਯੋਗ ਸੇਵਾ ਕੇਂਦਰ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਕੈਬਨਿਟ ਮੰਤਰੀ ਅਰੋੜਾ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਇੰਡਸਟਰੀ ਨੂੰ ਪ੍ਰਫੁੱਲਤ ਕਰਨ, ਵੱਧ ਤੋਂ ਸਹੂਲਤਾਂ ਦੇਣ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਅੱਜ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਡੇਰਾਬੱਸੀ ਵਿਖੇ ਉਦਯੋਗ ਸੇਵਾ ਕੇਂਦਰ ਦਾ ਨੀਂਹ ਪੱਥਰ ਰੱਖਿਆ।
ਡੇਰਾਬੱਸੀ ਇੰਡਸਟਰੀਜ਼ ਐਸੋਸੀਏਸ਼ਨ ਦੀ ਇਸ ਇਮਾਰਤ ਦਾ ਨੀਂਹ ਪੱਥਰ ਰੱਖਣ ਬਾਅਦ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆ ਅਮਨ ਅਰੋੜਾ ਨੇ ਕਿਹਾ ਕਿ ਇੰਡਸਟਰੀ ਸੂਬੇ ਦੀ ਰੀੜ੍ਹ ਦੀ ਹੱਡੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਸਰਕਾਰ ਸੂਬੇ ਵਿੱਚ ਕਾਰੋਬਾਰ ਅਤੇ ਵਪਾਰ ਨੂੰ ਹੋਰ ਸੁਖਾਲਾ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਜਾਂ ਸੂਬੇ ਦੀ ਤਰੱਕੀ ਵਿੱਚ ਉਥੋਂ ਦੀ ਇੰਡਸਟਰੀ ਦਾ ਵੱਡਾ ਯੋਗਦਾਨ ਹੁੰਦਾ ਹੈ। ਇਸ ਉਦਯੋਗ ਸੇਵਾ ਕੇਂਦਰ ਨਾਲ ਇਸ ਖਿੱਤੇ ਦੇ ਸਨਅਤਕਾਰਾਂ ਨੂੰ ਵੱਡੀ ਸਹੂਲਤ ਮਿਲੇਗੀ।
ਉਨ੍ਹਾਂ ਕਿਹਾ ਕਿ ਡੇਰਾਬੱਸੀ ਦੇ ਕਾਰੋਬਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਸੁਣਦੇ ਰਹੇ ਹਨ। ਇੱਥੋਂ ਦੀ ਇੰਡਸਟਰੀ ਨੂੰ ਪਿਛਲੀਆਂ ਸਰਕਾਰ ਵੱਲੋਂ ਅਣਗੌਲਿਆ ਕੀਤਾ ਗਿਆ ਸੀ ਅਤੇ ਇੰਡਸਟਰੀ ਵੱਲ ਖਾਸ ਧਿਆਨ ਨਹੀਂ ਦਿੱਤਾ ਗਿਆ। ਹੁਣ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਇੰਡਸਟਰੀ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਸਟੈਂਡਅਲੋਨ ਉਦਯੋਗਾਂ ਲਈ ਬਿਲਡਿੰਗ ਪਲਾਨ ਨੂੰ ਪ੍ਰਵਾਨਗੀ ਦੇਣ ਅਤੇ ਸੰਪੂਰਨਤਾ ਸਰਟੀਫਿਕੇਟ ਜਾਰੀ ਕਰਨ ਸਮੇਤ ਨਗਰ ਨਿਗਮ ਦੀ ਹਦੂਦ ਤੋਂ ਬਾਹਰ ਪੈਂਦੇ ਉਦਯੋਗਾਂ ਦੀ ਕੰਪਾਊਂਡਿੰਗ ਸਬੰਧੀ ਸ਼ਕਤੀਆਂ ਡਾਇਰੈਕਟਰ ਫੈਕਟਰੀਜ਼ ਨੂੰ ਸੌਂਪ ਦਿੱਤੀਆਂ ਹਨ ਤਾਂ ਜੋ ਉਦਯੋਗਪਤੀਆਂ ਨੂੰ ਆਪਣੀਆਂ ਫੈਕਟਰੀਆਂ ਦੇ ਬਿਲਡਿੰਗ ਪਲਾਨ ਮਨਜ਼ੂਰ ਕਰਵਾਉਣ ਲਈ ਦੋ ਵੱਖ-ਵੱਖ ਵਿਭਾਗਾਂ ਵਿੱਚ ਅਰਜ਼ੀਆਂ ਦੇਣ ਦੀ ਲੋੜ ਨਾ ਪਵੇ।

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਇੰਡਸਟਰੀ ਲਗਾਉਣ ਲਈ ਸਰਕਾਰ ਵੱਲੋਂ ਕਈ ਫ਼ੈਸਲੇ ਲਏ ਗਏ ਹਨ ਜਿਸ ਨਾਲ ਅੱਜ ਪੰਜਾਬ ਪੂਰੇ ਦੇਸ਼ ਵਿੱਚ ਇੰਡਸਟਰੀਜ਼ ਲਗਾਉਣ ਵਾਸਤੇ ਪਸੰਦੀਦਾ ਸਥਾਨ ਵਜੋਂ ਉੱਭਰ ਕੇ ਸਾਹਮਣੇ ਆ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਵੱਖ ਵੱਖ ਕਾਰੋਬਾਰੀਆਂ ਦੀਆਂ ਇੰਡਸਟਰੀ ਨੂੰ ਲੈ ਕੇ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਡੇਰਾਬੱਸੀ ਤੋਂ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਕੈਬਨਿਟ ਮੰਤਰੀ ਦਾ ਸਨਮਾਨ ਕੀਤਾ ਅਤੇ ਡੇਰਾਬੱਸੀ ਦੀ ਇੰਡਸਟਰੀ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਇੱਥੋਂ ਦੇ ਪਿਛੋਕੜ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਐਸਡੀਐਮ ਹਮਾਂਸ਼ੂ ਗੁਪਤਾ, ਡੇਰਾਬੱਸੀ ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਮਿੱਤਲ, ਸਕੱਤਰ ਰਾਕੇਸ਼ ਆਰ ਅਗਰਵਾਲ ਅਤੇ ਹੋਰ ਅਹੁਦੇਦਾਰ ਅਤੇ ਕਾਰੋਬਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …