ਅਮਨ ਅਰੋੜਾ ਨੇ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਯਕੀਨੀ ਬਣਾਉਣ ਲਈ ਪੁੱਡਾ ਭਵਨ ’ਚ ਅਚਨਚੇਤ ਚੈਕਿੰਗ

ਬਕਾਇਆ ਕੇਸਾਂ ਦੇ ਨਿਪਟਾਰੇ ’ਚ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਅਮਨ ਅਰੋੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਦਸੰਬਰ:
ਆਮ ਲੋਕਾਂ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਸਮੇਂ ਸਿਰ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਮੰਗਲਵਾਰ ਸ਼ਾਮ ਨੂੰ ਪੁੱਡਾ ਭਵਨ ਮੁਹਾਲੀ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਤੇ ਦਫ਼ਤਰੀ ਸਟਾਫ਼ ਨੂੰ ਬਕਾਇਆ ਕੇਸਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਇਸ ਦੌਰਾਨ ਮੰਤਰੀ ਨੇ ਪ੍ਰਮੁੱਖ ਸਕੱਤਰ ਏਕੇ ਸਿਨਹਾ ਨਾਲ ਵੱਖ-ਵੱਖ ਸ਼ਾਖਾਵਾਂ ਦਾ ਦੌਰਾ ਕਰਕੇ ਅਧਿਕਾਰੀਆਂ ’ਤੇ ਕੰਮ ਦੇ ਬੋਝ ਅਤੇ ਉਨ੍ਹਾਂ ਦੇ ਪੱਧਰ ’ਤੇ ਬਕਾਇਆ ਪਏ ਕੇਸਾਂ ਦਾ ਜਾਇਜ਼ਾ ਲਿਆ।
ਸੀਨੀਅਰ ਅਧਿਕਾਰੀਆਂ ਅਤੇ ਦਫ਼ਤਰੀ ਸਟਾਫ਼ ਉੱਤੇ ਕੰਮ ਦੇ ਬੋਝ ਨੂੰ ਤਰਕਸੰਗਤ ਕਰਨ ’ਤੇ ਜ਼ੋਰ ਦਿੰਦਿਆਂ ਅਮਨ ਅਰੋੜਾ ਨੇ ਸਾਫ਼ ਲਫ਼ਜ਼ਾਂ ਵਿੱਚ ਕਿਹਾ ਕਿ ਕੰਮ ਪ੍ਰਤੀ ਢਿੱਲ-ਮੱਠ ਵਾਲਾ ਰਵੱਈਆ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਫਾਈਲਾਂ ਦਾ ਨਿਬੇੜਾ ਨਾ ਕਰਨ ’ਤੇ ਸਬੰਧਤ ਅਧਿਕਾਰੀ/ਕਰਮਚਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਕੇ ਸਿਸਟਮ ਵਿੱਚ ਸੁਧਾਰ ਕਰਨ ਲਈ ਸੱਤਾ ਵਿੱਚ ਆਈ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਅਤੇ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਅਪਣਾਉਂਦਿਆਂ ਪਿਛਲੇ ਦਿਨੀਂ 42 ਅਧਿਕਾਰੀਆਂ ਨੂੰ ਡਿਊਟੀ ਵਿੱਚ ਅਣਗਹਿਲੀ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਸਨ ਅਤੇ ਤਿੰਨ ਅਧਿਕਾਰੀਆਂ ਨੂੰ ਚਾਰਜਸ਼ੀਟ ਕੀਤਾ ਸੀ।
ਅਮਨ ਅਰੋੜਾ ਨੇ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਆਨਲਾਈਨ ਸਿਸਟਮ ਵਿਕਸਤ ਕੀਤਾ ਹੈ, ਜਿਸ ਤਹਿਤ ਪ੍ਰਾਪਤ ਅਰਜ਼ੀਆਂ ਅਤੇ ਫਾਈਲਾਂ ਦੀ ਉਹ ਖ਼ੁਦ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਰਜ਼ੀਆਂ ਦੇ ਨਿਬੇੜੇ ਵਿੱਚ ਬੇਲੋੜੀ ਦੇਰੀ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ ਅਤੇ ਭ੍ਰਿਸ਼ਟ ਗਤੀਵਿਧੀਆਂ ਨੂੰ ਬੜ੍ਹਾਵਾ ਮਿਲਦਾ ਹੈ, ਜੋ ਬਿਲਕੁਲ ਬਖ਼ਸ਼ਣਯੋਗ ਨਹੀਂ ਹੈ। ਉਂਜ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਕਿਹਾ ਕਿ ਜੇਕਰ ਕਿਸੇ ਨੂੰ ਡਿਊਟੀ ਨਿਭਾਉਣ ਵਿੱਚ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਉਨ੍ਹਾਂ ਦੀ ਮਦਦ ਲਈ ਹਰ ਸਮੇਂ ਹਾਜ਼ਰ ਹਨ ਪਰ ਡਿਊਟੀ ਦੌਰਾਨ ਇਮਾਨਦਾਰੀ ਅਤੇ ਪਾਰਦਰਸ਼ਤਾ ਨੂੰ ਪਹਿਲ ਦਿੱਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…