nabaz-e-punjab.com

ਅਮਰ ਬੰਗੜ ਆਟੋ ਰਿਕਸ਼ਾ ਯੂਨੀਅਨ ਕੁਰਾਲੀ ਦੇ ਪ੍ਰਧਾਨ ਬਣੇ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 21 ਅਗਸਤ:
ਸਥਾਨਕ ਚੰਡੀਗੜ੍ਹ-ਖਰੜ ਰੋਡ ਤੇ ਆਟੋ ਰਿਕਸ਼ਾ ਯੂਨੀਅਨ ਦੀ ਮੀਟਿੰਗ ਜੋਗਿੰਦਰ ਸਿੰਘ ਜਿੰਦੀ ਦੀ ਦੇਖ ਰੇਖ ਵਿਚ ਹੋਈ ਜਿਸ ਦੌਰਾਨ ਅਮਰ ਸਿੰਘ ਬੰਗੜ ਨੂੰ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਸ਼ਮੀਰਾ ਸਿੰਘ ਨੇ ਦੱਸਿਆ ਕਿ ਆਟੋ ਰਿਕਸ਼ਾ ਯੂਨੀਅਨ ਕੁਰਾਲੀ ਦੀ ਚੋਣ ਦੌਰਾਨ ਅਮਰ ਸਿੰਘ ਬੰਗੜ ਨੂੰ ਸਰਬਸੰਮਤੀ ਨਾਲ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ। ਇਸ ਦੌਰਾਨ ਆਟੋ ਰਿਕਸ਼ਾ ਚਾਲਕਾਂ ਨੇ ਨਵਨਿਯੁਕਤ ਪ੍ਰਧਾਨ ਬੰਗੜ ਦਾ ਸਿਰੋਪਾਉ ਨਾਲ ਸਨਮਾਨ ਕੀਤਾ। ਪ੍ਰਧਾਨ ਅਮਰ ਸਿੰਘ ਬੰਗੜ ਨੇ ਕਿਹਾ ਕਿ ਉਹ ਯੂਨੀਅਨ ਵੱਲੋਂ ਲਗਾਈ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਰਿਕਸ਼ਾ ਚਾਲਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਪ੍ਰਦੀਪ ਗੌਤਮ, ਰਣਜੀਤ ਸਿੰਘ, ਕੁਲਦੀਪ ਸਿੰਘ, ਗੋਪੀ ਚੰਦ, ਹਰਜੀਤ ਸਿੰਘ, ਰਾਜੂ, ਅਵਤਾਰ ਸਿੰਘ, ਮੇਜਰ ਸਿੰਘ, ਜੰਗ ਸਿੰਘ, ਗੁਲਜ਼ਾਰ ਸਿੰਘ, ਇੰਦਰਜੀਤ ਸਿੰਘ, ਲਾਭ ਸਿੰਘ, ਬਿੰਦੀ ਪਡਿਆਲਾ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…