ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 28 ਜਨਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿਰਲੱਥ ਯੋਧੇ ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਬੀਬੀ ਸੰਗੀਤ ਕੌਰ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਰਾਹੀਂ ਸੁਣਾਇਆ। ਭਾਈ ਗੁਰਪਾਲ ਸਿੰਘ ਸ਼੍ਰੋਮਣੀ ਪ੍ਰਚਾਰਕ ਦਮਦਮੀ ਟਕਸਾਲ ਨੇ ਬਾਬਾ ਦੀਪ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਕਰਨ ਵਾਲੇ ਮੁਗਲਾਂ ਖ਼ਿਲਾਫ਼ ਲੜੀ ਜੰਗ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਅਵਤਾਰ ਸਿੰਘ ਆਲਮ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।

ਇਸ ਮੌਕੇ ਭਾਈ ਹਰਵਿੰਦਰ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਇਕਬਾਲ ਸਿੰਘ, ਭਾਈ ਸੰਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਮੀਰੀ-ਪੀਰੀ ਪੰਥਕ ਢਾਡੀ ਜਥਾ, ਭਾਈ ਜਰਨੈਲ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਵੱਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆਂ।

Load More Related Articles
Load More By Nabaz-e-Punjab
Load More In General News

Check Also

SIT Expands Probe in Bikram Majithia Drug Case After Suspicious Financial Transactions Surface-SIT Member Varun Sharma IPS

SIT Expands Probe in Bikram Majithia Drug Case After Suspicious Financial Transactions Sur…