ਅਮਰਜੀਤ ਸਿੰਘ ਪਾਹਵਾ ਤੀਜੀ ਵਾਰ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਦੇ ਪ੍ਰਧਾਨ ਬਣੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਦਸੰਬਰ:
ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਦੇ ਮੁੜ ਬਣੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ ਦਾ ਅਕਾਲੀ ਦਲ ਹਲਕਾ ਮੁਹਾਲੀ ਦੇ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਵਿਸ਼ੇਸ ਸਨਮਾਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਸਿੱਧੂ ਨੇ ਸ੍ਰੀ ਪਾਹਵਾ ਨੂੰ ਚੋਣ ਜਿੱਤਣ ਤੇ ਵਧਾਈ ਦਿੰਦਿਆਂ ਕਿਹਾ ਕਿ ਉਹਨਾਂ ਨੂੰ ਤਗੜੇ ਹੋ ਕੇ ਧਰਮ ਪ੍ਰਚਾਰ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸ ਪਾਹਵਾਂ ਨੂੰ ਗੁਰਦੁਆਰਾ ਕਮੇਟੀ ਫੇਜ਼-4 ਦੇ ਪ੍ਰਧਾਨ ਬਣਨ ਕਰਕੇ ਮਨੁੱਖਤਾ ਅਤੇ ਧਰਮ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈੈ ਇਸ ਲਈ ਇਸ ਮੌਕੇ ਦਾ ਲਾਭ ਉਠਾਦਿਆਂ ਉਹਨਾਂ ਨੂੰ ਧਰਮ ਪ੍ਰਚਾਰ ਅਤੇ ਮਨੁੱਖਤਾ ਦੀ ਸੇਵਾ ਲਈ ਆਪਣੇ ਯਤਨ ਤੇਜ ਕੀਤੇ ਜਾਣੇ ਚਾਹੀਦੇ ਹਨ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਪਾਹਵਾ ਨੇ ਕਿਹਾ ਕਿ ਸੰਗਤਾਂ ਨੇ ਉਹਨਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸੰਬੋਧਨ ਕਰਦਿਆਂ ਜਿਲਾ ਯੂਥ ਅਕਾਲੀ ਦਲ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਅਤੇ ਅਕਾਲੀ ਦਲ ਬੀ ਸੀ ਵਿੰਗ ਦੇ ਜਿਲਾ ਪ੍ਰਧਾਨ ਸ ਗੁਰਮੁੱਖ ਸਿੰਘ ਸੋਹਲ ਨੇ ਸ੍ਰੀ ਪਾਹਵਾ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਤਾਰ ਸਿੰਘ ਬਾਰੀਆ, ਰਣਬੀਰ ਸਿੰਘ ਢਿਲੋੱ, ਬਲਜਿੰਦਰ ਸਿੰਘ ਬੇਦੀ, ਸਿੁਰਿੰਦਰ ਸਿੰਘ ਕਲੇਰ, ਪਰਮਿੰਦਰ ਸਿੰਘ ਬੰਟੀ, ਸਖਦਿਆਲ ਸਿੰਘ ਸੋਢੀ, ਸਤਨਾਮ ਸਿੰਘ ਮਲਹੋਤਰਾ, ਸਰਬਜੀਤ ਸਿੰਘ ਵੀ ਮੌਜੂਦ ਸਨ। ਇੱਥੇ ਇਹ ਜ਼ਿਕਰਯੋਗ ਹੈ ਕਿ ਪਿਛਲੇ ਚਾਰ ਸਾਲਾਂ ਤੋਂ ਗੁਰਦੁਆਰਾ ਕਲਗੀਧਰ ਫੇਜ਼-4 ਦੇ ਪ੍ਰਧਾਨ ਚਲੇ ਆ ਰਹੇ ਸ੍ਰੀ ਅਮਰਜੀਤ ਸਿੰਘ ਪਾਹਵਾ ਨੇ ਬੀਤੇ ਕੱਲ ਹੋਈ ਪ੍ਰਧਾਨਗੀ ਦੇ ਅਹੁਦੇ (2 ਸਾਲਾਂ ਲਈ) ਦੀ ਚੋਣ ਵਿੱਚ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕੀਤੀ ਹੈ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…