ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਦੇ ਮੁੜ ਪ੍ਰਧਾਨ ਚੁਣੇ ਗਏ ਅਮਰਜੀਤ ਸਿੰਘ ਪਾਹਵਾ

ਨਬਜ਼-ਏ-ਪੰਜਾਬ, ਮੁਹਾਲੀ, 1 ਜਨਵਰੀ:
ਇੱਥੋਂ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਦੇ ਪ੍ਰਧਾਨ ਦੀ ਚੋਣ ਪ੍ਰਕਿਰਿਆ ਮੁਕੰਮਲ ਹੋ ਗਈ। ਸ਼ਹਿਰ ਦੀ ਸੰਗਤ ਵੱਲੋਂ ਅਮਰਜੀਤ ਸਿੰਘ ਪਾਹਵਾ ਨੂੰ ਮੁੜ ਪ੍ਰਧਾਨ ਚੁਣ ਲਿਆ ਗਿਆ। ਤਿੰਨ ਮੈਂਬਰੀ ਚੋਣ ਕਮਿਸ਼ਨਰ ਸੁਖਵਿੰਦਰ ਸਿੰਘ ਗਿੱਲ, ਰੁਪਿੰਦਰ ਸਿੰਘ ਚੀਮਾ ਅਤੇ ਜਸਪਾਲ ਸਿੰਘ ਸੋਢੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ 1065 ਵੋਟਰਾਂ ’ਚੋਂ 769 ਵੋਟਰਾਂ ਨੇ ਆਪਣੀ ਵੋਟ ਪਾਈ ਜਦੋਂਕਿ ਚਾਰ ਵੋਟਾਂ ਰੱਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਅਮਰਜੀਤ ਸਿੰਘ ਪਾਹਵਾ ਨੂੰ 462 ਅਤੇ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਸੁਖਦੀਪ ਸਿੰਘ ਨਿਆਂ ਸ਼ਹਿਰ ਨੂੰ 303 ਵੋਟਾਂ ਪਈਆਂ। ਇਸ ਤਰ੍ਹਾਂ ਸ੍ਰੀ ਪਾਹਵਾ 159 ਵੱਧ ਵੋਟਾਂ ਲੈ ਕੇ ਪ੍ਰਧਾਨ ਦੀ ਚੋਣ ਜਿੱਤ ਗਏ। ਨਤੀਜੇ ਤੋਂ ਬਾਅਦ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਐਲਾਨਿਆ ਗਿਆ।
ਇਸ ਮੌਕੇ ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ, ਸੰਤ ਸਿੰਘ, ਜਗਦੀਪ ਸਿੰਘ, ਗੁਰਦਿਆਲ ਸਿੰਘ ਢਿੱਲੋਂ, ਮਹਿੰਦਰ ਸਿੰਘ ਕਾਨਪੁਰੀ, ਹਰਜਿੰਦਰ ਸਿੰਘ ਪੰਨੂ, ਇੰਦਰਜੀਤ ਸਿੰਘ, ਇੰਦਰਪਾਲ ਸਿੰਘ ਵਾਲੀਆ, ਦਿਆਲ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ ਸੋਢੀ, ਜਗਤਾਰ ਸਿੰਘ ਮਾਨ, ਗੁਰਮੁਖ ਸਿੰਘ, ਰਤਨ ਸਿੰਘ, ਹਰਿੰਦਰ ਸਿੰਘ ਬੰਟੀ, ਗੁਰਵਿੰਦਰ ਸਿੰਘ ਪਿੰਕੀ, ਮਨਪ੍ਰੀਤ ਸਿੰਘ ਢੱਟ, ਹਰਜੀਤ ਸਿੰਘ, ਪਦਮਜੀਤ ਸਿੰਘ, ਮਨਜੀਤ ਸਿੰਘ, ਜਸਵੰਤ ਸਿੰਘ, ਸੁਰਿੰਦਰ ਸਿੰਘ, ਜਸਪਾਲ ਸਿੰਘ, ਨਿਰਮਲ ਸਿੰਘ, ਸਰਬਜੀਤ ਸਿੰਘ, ਸਰਬਜੀਤ ਸਿੰਘ ਮੰਗਾ, ਸੁਖਵਿੰਦਰ ਸਿੰਘ ਬੇਦੀ, ਕਿਰਨਦੀਪ ਕੌਰ, ਮਨਮੀਤ ਕੌਰ ਬੱਬਲ, ਮਨਮੀਤ ਕੌਰ ਲੀਮਾ, ਤਰਲੋਚਨ ਕੌਰ, ਜਗਜੀਤ ਕੌਰ ਕਾਹਲੋਂ, ਰਜਿੰਦਰ ਸਿੰਘ ਰਾਜੂ (ਪ੍ਰਧਾਨ ਟਰੱਕ ਯੂਨੀਅਨ), ਪਰਮਿੰਦਰ ਸਿੰਘ ਲਾਲੀ, ਤਰਲੋਚਨ ਕੌਰ ਅਤੇ ਚਰਨਜੀਤ ਕੌਰ ਲਵਲੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …