Share on Facebook Share on Twitter Share on Google+ Share on Pinterest Share on Linkedin ਅੰਬਿਕਾ ਸੋਨੀ ਨੇ ਜੈਲਦਾਰ ਚੈੜੀਆਂ ਨੂੰ ਬਰਿੰਦਰ ਢਿੱਲੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਪ੍ਰੇਰਿਆ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 29 ਜਨਵਰੀ: ਇੱਥੋਂ ਦੇ ਨੇੜਲੇ ਪਿੰਡ ਚੈੜੀਆਂ ਵਿੱਚ ਸੀਨੀਅਰ ਕਾਂਗਰਸ ਆਗੂ ਤੇ ਉੱਘੇ ਸਮਾਜ ਸੇਵੀ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਦੇ ਗ੍ਰਹਿ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਬੀਬੀ ਅੰਬਿਕਾ ਸੋਨੀ ਪਹੁੰਚੇ ਅਤੇ ਉਨ੍ਹਾਂ ਨੇ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੂੰ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਕਾਂਗਰਸ ਦੇ ਉਮੀਦਵਾਰ ਬਰਿੰਦਰ ਸਿੰਘ ਢਿੱਲੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪ੍ਰੇਰਿਆ। ਇੱਥੇ ਇਹ ਜ਼ਿਕਰਯੋਗ ਹੈ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਕਾਂਞਰਸ ਦੀ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਸਨ ਲੇਕਿਨ ਪਾਰਟੀ ਹਾਈ ਕਮਾਂਡ ਨੇ ਸਥਾਨਕ ਆਗੂਆਂ ਨੂੰ ਅਣਗੌਲਿਆ ਕਰਕੇ ਨੌਜਵਾਨ ਆਗੂ ਬਰਿੰਦਰ ਢਿੱਲੋਂ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਊੁਤਾਰ ਦਿੱਤਾ। ਜਿਸ ਦੇ ਰੋਸ ਵਜੋਂ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਨੇ ਬਰਿੰਦਰ ਢਿੱਲੋਂ ਸਮੇਤ ਹੋਰ ਨੇੜਲੇ ਹਲਕਿਆਂ ਵਿੱਚ ਕਿਸੇ ਵੀ ਕਾਂਗਰਸ ਉਮੀਦਵਾਰ ਦੀ ਹਮਾਇਤ ਨਾ ਕਰਨ ਦਾ ਫੈਸਲਾ ਲਿਆ ਗਿਆ ਸੀ। ਜਿਸ ਕਾਰਨ ਸਾਬਕਾ ਕੇਂਦਰੀ ਮੰਤਰੀ ਬੀਬੀ ਅੰਬਿਕਾ ਸੋਨੀ ਖ਼ੁਦ ਜੈਲਾਦਾਰ ਚੈੜੀਆ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਪਹੁੰਚੇ ਤਾਂ ਜੋ ਰੂਪਨਗਰ ਦੀ ਸੀਟ ਜਿੱਤੀ ਜਾ ਸਕੇ। ਇਸ ਮੌਕੇ ਜੈਲਦਾਰ ਚੈੜੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਤੇ ਪਹਿਰਾ ਦੇਣ ਦਾ ਅਹਿਦ ਲੈਂਦੇ ਹੋਏ ਬਰਿੰਦਰ ਢਿੱਲੋਂ ਦੀ ਮਦਦ ਕਰਨ ਦਾ ਐਲਾਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ