Share on Facebook Share on Twitter Share on Google+ Share on Pinterest Share on Linkedin ਪਾਦਰੀ ਕੇਸ: ਮੁਹਾਲੀ ਅਦਾਲਤ ਵਿੱਚ ਮੁਲਜ਼ਮਾਂ ਦੀ ਮੌਜੂਦਗੀ ਵਿੱਚ ਬਰਾਮਦ ਰਾਸ਼ੀ ਦੀ ਗਿਣਤੀ ਕੀਤੀ ਗਿਣਤੀ ਤੋਂ ਬਾਅਦ ਕਰੋੜਾਂ ਰੁਪਏ ਦੀ ਨਗਦੀ ਨੂੰ ਸੀਲ ਕਰਕੇ ਸਰਕਾਰੀ ਖਜਾਨੇ ਵਿੱਚ ਜਮਾ ਕਰਵਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਈ: ਜਲੰਧਰ ਦੇ ਪਾਦਰੀ ਐਂਥਨੀ ਦੇ 6.66 ਕਰੋੜ ਰੁਪਏ ਦੀ ਰਾਸ਼ੀ ਨੂੰ ਖੁਰਦ ਬੁਰਦ ਕਰਨ ਦੇ ਮਾਮਲੇ ਗ੍ਰਿਫ਼ਤਾਰ ਪਟਿਆਲਾ ਦੇ ਦੋ ਥਾਣੇਦਾਰਾਂ ਏਐਸਆਈ ਰਾਜਪ੍ਰੀਤ ਸਿੰਘ ਅਤੇ ਏਐਸਆਈ ਜੋਗਿੰਦਰ ਸਿੰਘ, ਏਐਸਆਈ ਦਿਲਬਾਗ ਸਿੰਘ ਅਤੇ ਥਾਣੇਦਾਰ ਰਾਜਪ੍ਰੀਤ ਸਿੰਘ ਦੇ ਚਾਚਾ ਸਹੁਰਾ ਹੌਲਦਾਰ ਅਮਰੀਕ ਸਿੰਘ ਸਮੇਤ ਗੁਰਪ੍ਰੀਤ ਸਿੰਘ, ਮੁਹੰਮਦ ਸ਼ਕੀਲ, ਸੰਜੀਵ ਕੁਮਾਰ ਅਤੇ ਦਵਿੰਦਰ ਸਿੰਘ ਨੂੰ ਅੱਜ ਦੁਬਾਰਾ ਪੇਸ਼ ਕੀਤਾ ਗਿਆ ਅਤੇ ਪੰਜਾਬ ਪੁਲੀਸ ਦੇ ਸਟੇਟ ਕਰਾਈਮ ਵਿੰਗ ਦੇ ਜਾਂਚ ਅਧਿਕਾਰੀਆਂ ਵੱਲੋਂ ਉਕਤ ਮੁਲਜ਼ਮਾਂ ਦੀ ਮੌਜੂਦਗੀ ਵਿੱਚ ਹੁਣ ਤੱਕ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਬਰਾਮਦ ਹੋਈ 4.5 ਕਰੋੜ ਦੀ ਰਾਸ਼ੀ ਦੀ ਗਿਣਤੀ ਕੀਤੀ ਗਈ। ਇਸ ਸਬੰਧੀ ਬਾਕਇਦਾ ਪੈਸੇ ਗਿਣਤ ਲਈ ਮਸ਼ੀਨ ਵੀ ਅਦਾਲਤ ਵਿੱਚ ਲਿਆਂਦੀ ਗਈ ਸੀ। ਇਹ ਸਾਰੀ ਕਾਰਵਾਈ ਜੱਜ ਦੇ ਸਾਹਮਣੇ ਕੀਤੀ ਗਈ। ਗਿਣਤੀ ਕੀਤੇ ਪੈਸਿਆਂ ਵਿੱਚ 4 ਕਰੋੜ 53 ਲੱਖ 50 ਹਜ਼ਾਰ ਰੁਪਏ ਦੱਸੇ ਗਏ ਹਨ। ਜਾਣਕਾਰੀ ਅਨੁਸਾਰ ਏਐਸਆਈ ਜੋਗਿੰਦਰ ਸਿੰਘ ਵੱਲੋਂ ਪਟਿਆਲਾ ਸਥਿਤ ਆਪਣੇ ਘਰ ਦੇ ਨੇੜੇ ਖਾਲੀ ਪਲਾਟ ਵਿੱਚ 1.10 ਕਰੋੜ ਰੁਪਏ ਜ਼ਮੀਨ ਵਿੱਚ ਦੱਬੇ ਹੋਏ ਸੀ ਜਦੋਂਕਿ ਥਾਣੇਦਾਰ ਰਾਜਪ੍ਰੀਤ ਸਿੰਘ ਦੇ ਪੁਰਾਣੇ ਘਰ ਜੋ ਉਸ ਨੇ ਕਿਰਾਏ ’ਤੇ ਦਿੱਤਾ ਹੋਇਆ ਹੈ, ਉਸ ’ਚੋਂ 1 ਕਰੋੜ ਬਰਾਮਦ ਕੀਤੇ ਗਏ ਸਨ ਜਦੋਂਕਿ ਬਾਕੀ ਸਾਰੇ ਪੈਸੇ ਉਕਤ ਮੁਲਜ਼ਮਾਂ ਦੇ ਘਰਾਂ ’ਚੋਂ ਬਰਾਮਦ ਹੋਏ ਸਨ। ਅਦਾਲਤੀ ਕਾਰਵਾਈ ਤੋਂ ਬਾਅਦ ਸਾਰੀ ਨਗਦੀ ਨੂੰ ਸੀਲ ਕਰਕੇ ਸਰਕਾਰੀ ਖ਼ਜਾਨੇ ਵਿੱਚ ਜਮ੍ਹਾ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਏਐਸਆਈ ਦਿਲਬਾਗ ਸਿੰਘ ਅਤੇ ਥਾਣੇਦਾਰ ਰਾਜਪ੍ਰੀਤ ਸਿੰਘ ਦੇ ਚਾਚਾ ਸਹੁਰਾ ਹੌਲਦਾਰ ਅਮਰੀਕ ਸਿੰਘ ਸਮੇਤ ਗੁਰਪ੍ਰੀਤ ਸਿੰਘ, ਮੁਹੰਮਦ ਸ਼ਕੀਲ, ਸੰਜੀਵ ਕੁਮਾਰ, ਦਵਿੰਦਰ ਸਿੰਘ ਅਤੇ ਪੁਲੀਸ ਦਾ ਮੁਖ਼ਬਰ ਸੁਰਿੰਦਰ ਸਿੰਘ ਇਸ ਸਮੇਂ ਜੇਲ੍ਹ ਵਿੱਚ ਬੰਦ ਹਨ ਜਦੋਂਕਿ ਦੋਵੇਂ ਥਾਣੇਦਾਰ ਏਐਸਆਈ ਰਾਜਪ੍ਰੀਤ ਸਿੰਘ ਅਤੇ ਏਐਸਆਈ ਜੋਗਿੰਦਰ ਸਿੰਘ 5 ਦਿਨ ਦੇ ਪੁਲੀਸ ਰਿਮਾਂਡ ’ਤੇ ਸਟੇਟ ਕਰਾਈਮ ਪੁਲੀਸ ਦੀ ਹਿਰਾਸਤ ਵਿੱਚ ਹਨ। ਇਨ੍ਹਾਂ ਮੁਲਜ਼ਮਾਂ ਕੋਲੋਂ ਸਿੱਟ ਦੇ ਮੈਂਬਰ ਅਤੇ ਏਆਈਜੀ ਰਾਕੇਸ਼ ਕੌਸ਼ਲ ਦੀ ਅਗਵਾਈ ਹੇਠ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਅਧਿਕਾਰੀ ਅਨੁਸਾਰ ਮੁਲਜ਼ਮ ਥਾਣੇਦਾਰਾਂ ਨੂੰ ਨੇਪਾਲ, ਗਾਜਿਆਬਾਦ, ਰਾਜਸਥਾਨ, ਹਰਿਆਣਾ ਸਮੇਤ ਹੋਰ ਵੱਖ ਵੱਖ ਥਾਵਾਂ ’ਤੇ ਲਿਜਾ ਕੇ ਜਾਂਚ ਕਰਨੀ ਹੈ ਅਤੇ ਪਾਦਰੀ ਦੇ ਬਾਕੀ ਪੈਸੇ ਬਰਾਮਦ ਕੀਤੇ ਜਾਣੇ ਹਨ। ਇਸ ਸਬੰਧੀ ਪੰਜਾਬ ਪੁਲੀਸ ਦੇ ਮੁਹਾਲੀ ਸਥਿਤ ਸਟੇਟ ਕਰਾਈਮ ਥਾਣਾ ਫੇਜ਼-4 ਵਿੱਚ ਉਕਤ ਥਾਣੇਦਾਰਾਂ ਸਮੇਤ ਪੁਲੀਸ ਦੇ ਮੁਖ਼ਬਰ ਸੁਰਿੰਦਰ ਸਿੰਘ ਵਾਸੀ ਨੌਸ਼ਹਿਰਾ ਖੁਰਦ, ਜ਼ਿਲ੍ਹਾ ਗੁਰਦਾਸਪੁਰ ਦੇ ਖ਼ਿਲਾਫ਼ ਧਾਰਾ 406, 34 ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਾਅਦ ਵਿੱਚ ਮੁਲਜ਼ਮਾਂ ਖ਼ਿਲਾਫ਼ ਧਾਰਾ 392 ਜੋੜ ਕੇ ਡਕੈਤੀ ਦੇ ਜੁਰਮ ਦਾ ਵਾਧਾ ਕੀਤਾ ਗਿਆ ਸੀ। ਹੁਣ ਮਾਮਲੇ ਵਿੱਚ ਏਐਸਆਈ ਦਿਲਬਾਗ ਸਿੰਘ ਸਮੇਤ ਸੰਗਰੂਰ ਅਤੇ ਪਟਿਆਲਾ ਤੋਂ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ