ਅੰਮ੍ਰਿਤਧਾਰੀ ਵਕੀਲ ਨੂੰ ਕ੍ਰਿਪਾਨ ਸਮੇਤ ਸੁਪਰੀਮ ਕੋਰਟ ਵਿੱਚ ਜਾਣ ਤੋਂ ਰੋਕਣਾ ਮੰਦਭਾਗਾ: ਭਾਈ ਜਤਿੰਦਰਪਾਲ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ:
ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਕਿ ਇੱਕ ਅੰਮ੍ਰਿਤਧਾਰੀ ਵਕੀਲ ਨੂੰ ਗਾਤਰੇ ਵਾਲੀ ਕ੍ਰਿਪਾਨ ਸਮੇਤ ਸੁਪਰੀਮ ਕੋਰਟ ਵਿੱਚ ਜਾਣ ਤੋਂ ਰੋਕਣਾ ਮੰਦਭਾਗਾ ਹੈ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਈ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਵਿੱਚ ਸਭ ਤੋਂ ਵੱਧ ਯੋਗਦਾਨ ਪੰਜਾਬੀਆਂ ਖਾਸ ਕਰਕੇ ਸਿੱਖਾਂ ਵੱਲੋਂ ਪਾਇਆ ਗਿਆ ਹੈ। ਭਾਰਤੀ ਫੌਜ ਵਿੱਚ ਵੀ ਸਿੱਖ ਫੌਜੀ ਵੱਡੀ ਗਿਣਤੀ ਵਿੱਚ ਦੇਸ਼ ਦੀ ਰੱਖਿਆ ਅਤੇ ਸੇਵਾ ਕਰ ਰਹੇ ਹਨ। ਸਿੱਖ ਫੌਜੀ ਹਰ ਲੜਾਈ ਵਿੱਚ ਭਾਰਤ ਦੀ ਸੁਰੱਖਿਆ ਲਈ ਮੋਹਰੀ ਭੂਮਿਕਾ ਨਿਭਾਉਂਦੇ ਹਨ। ਇਸ ਤੋਂ ਇਲਾਵਾ ਦੇਸ਼ ਦੀ ਤਰੱਕੀ ਵਿੱਚ ਸਿੱਖਾਂ ਦਾ ਅਹਿਮ ਯੋਗਦਾਨ ਹੈ। ਇਸਦੇ ਬਾਵਜੂਦ ਹੁਣ ਸੋਚੀ ਸਮਝੀ ਸਕੀਮ ਤਹਿਤ ਸਿੱਖ ਕਕਾਰ ਪਾਉਣ ਵਾਲੇ ਸਿੱਖਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸੁਪਰੀਮ ਕੋਰਟ ਵਿੱਚ ਅੰਮ੍ਰਿਤਧਾਰੀ ਵਕੀਲ ਨੂੰ ਕ੍ਰਿਪਾਨ ਸਮੇਤ ਜਾਣ ਤੋਂ ਰੋਕਿਆ ਗਿਆ ਅਤੇ ਉਸਦੇ ਦਾਖ਼ਲੇ ’ਤੇ ਪਾਬੰਦੀ ਲਗਾ ਦਿੱਤੀ ਗਈ, ਜੋ ਕਿ ਬਹੁਤ ਗਲਤ ਹੈ।
ਭਾਈ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿੱਚ ਤਾਂ ਸਿੱਖਾਂ ਦੇ ਕਕਾਰਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਂਦਾ ਹੈ ਅਤੇ ਵਿਦੇਸ਼ਾਂ ਵਿੱਚ ਸਿੱਖਾਂ ਨੂੰ ਦਸਤਾਰ ਅਤੇ ਕਕਾਰਾਂ ਸਮੇਤ ਵਿਚਰਨ ਦੀ ਖੱੁਲ੍ਹ ਹੈ ਪਰ ਭਾਰਤ ਵਿੱਚ ਸਿੱਖਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਸਿੱਖਾਂ ਦੇ ਕਕਾਰਾਂ ਦੇ ਮਾਣ ਸਨਮਾਨ ਦੀ ਬਹਾਲੀ ਲਈ ਸਿੱਖਾਂ ਨੂੰ ਇਕੱਠੇ ਹੋ ਕੇ ਆਵਾਜ਼ ਉਠਾਉਣੀ ਚਾਹੀਦੀ ਹੈ ਅਤੇ ਅੰਮ੍ਰਿਤਧਾਰੀ ਵਕੀਲਾਂ ਨੂੰ ਗਾਤਰੇ ਵਾਲੀ ਕ੍ਰਿਪਾਨ ਸਮੇਤ ਸੁਪਰੀਮ ਕੋਰਟ ਵਿੱਚ ਜਾਣ ਦੀ ਆਗਿਆ ਦੇਣੀ ਚਾਹੀਦੀ ਹੈ ਤਾਂ ਜੋ ਸਿੱਖਾਂ ਵਿੱਚ ਬੇਗਾਨਗੀ ਦੀ ਭਾਵਨਾ ਨਾ ਫੈਲ ਸਕੇ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…